ਸਿਰੀਰਾਗੁ ਮਹਲਾ ਛੰਤ

ਸਤਿਗੁਰ ਪ੍ਰਸਾਦਿ

ਮਨ ਪਿਆਰਿਆ ਜੀਉ ਮਿਤ੍ਰਾ ਗੋਬਿੰਦ ਨਾਮੁ ਸਮਾਲੇ

ਮਨ ਪਿਆਰਿਆ ਜੀ ਮਿਤ੍ਰਾ ਹਰਿ ਨਿਬਹੈ ਤੇਰੈ ਨਾਲੇ

ਸੰਗਿ ਸਹਾਈ ਹਰਿ ਨਾਮੁ ਧਿਆਈ ਬਿਰਥਾ ਕੋਇ ਜਾਏ

ਮਨ ਚਿੰਦੇ ਸੇਈ ਫਲ ਪਾਵਹਿ ਚਰਣ ਕਮਲ ਚਿਤੁ ਲਾਏ

ਜਲਿ ਥਲਿ ਪੂਰਿ ਰਹਿਆ ਬਨਵਾਰੀ ਘਟਿ ਘਟਿ ਨਦਰਿ ਨਿਹਾਲੇ

ਨਾਨਕੁ ਸਿਖ ਦੇਇ ਮਨ ਪ੍ਰੀਤਮ ਸਾਧਸੰਗਿ ਭ੍ਰਮੁ ਜਾਲੇ ॥੧॥

ਮਨ ਪਿਆਰਿਆ ਜੀ ਮਿਤ੍ਰਾ ਹਰਿ ਬਿਨੁ ਝੂਠੁ ਪਸਾਰੇ

ਮਨ ਪਿਆਰਿਆ ਜੀਉ ਮਿਤ੍ਰਾ ਬਿਖੁ ਸਾਗਰੁ ਸੰਸਾਰੇ

ਚਰਣ ਕਮਲ ਕਰਿ ਬੋਹਿਥੁ ਕਰਤੇ ਸਹਸਾ ਦੂਖੁ ਬਿਆਪੈ

ਗੁਰੁ ਪੂਰਾ ਭੇਟੈ ਵਡਭਾਗੀ ਆਠ ਪਹਰ ਪ੍ਰਭੁ ਜਾਪੈ

ਆਦਿ ਜੁਗਾਦੀ ਸੇਵਕ ਸੁਆਮੀ ਭਗਤਾ ਨਾਮੁ ਅਧਾਰੇ

ਨਾਨਕੁ ਸਿਖ ਦੇਇ ਮਨ ਪ੍ਰੀਤਮ ਬਿਨੁ ਹਰਿ ਝੂਠ ਪਸਾਰੇ ॥੨॥

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਲਦੇ ਖੇਪ ਸਵਲੀ

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਦਰੁ ਨਿਹਚਲੁ ਮਲੀ

ਹਰਿ ਦਰੁ ਸੇਵੇ ਅਲਖ ਅਭੇਵੇ ਨਿਹਚਲੁ ਆਸਣੁ ਪਾਇਆ

ਤਹ ਜਨਮ ਮਰਣੁ ਆਵਣ ਜਾਣਾ ਸੰਸਾ ਦੂਖੁ ਮਿਟਾਇਆ

ਚਿਤ੍ਰ ਗੁਪਤ ਕਾ ਕਾਗਦੁ ਫਾਰਿਆ ਜਮਦੂਤਾ ਕਛੂ ਚਲੀ

ਨਾਨਕੁ ਸਿਖ ਦੇਇ ਮਨ ਪ੍ਰੀਤਮ ਹਰਿ ਲਦੇ ਖੇਪ ਸਵਲੀ ॥੩॥

ਮਨ ਪਿਆਰਿਆ ਜੀਉ ਮਿਤ੍ਰਾ ਕਰਿ ਸੰਤਾ ਸੰਗਿ ਨਿਵਾਸੋ

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਨਾਮੁ ਜਪਤ ਪਰਗਾਸੋ

ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ

ਪੁਰਬੇ ਕਮਾਏ ਸ੍ਰੀਰੰਗ ਪਾਏ ਹਰਿ ਮਿਲੇ ਚਿਰੀ ਵਿਛੁੰਨਿਆ

ਅੰਤਰਿ ਬਾਹਰਿ ਸਰਬਤਿ ਰਵਿਆ ਮਨਿ ਉਪਜਿਆ ਬਿਸੁਆਸੋ

ਨਾਨਕੁ ਸਿਖ ਦੇਇ ਮਨ ਪ੍ਰੀਤਮ ਕਰਿ ਸੰਤਾ ਸੰਗਿ ਨਿਵਾਸੋ ॥੪॥

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਪ੍ਰੇਮ ਭਗਤਿ ਮਨੁ ਲੀਨਾ

ਮਨ ਪਿਆਰਿਆ ਜੀਉ ਮਿਤ੍ਰਾ ਹਰਿ ਜਲ ਮਿਲਿ ਜੀਵੇ ਮੀਨਾ

ਹਰਿ ਪੀ ਆਘਾਨੇ ਅੰਮ੍ਰਿਤ ਬਾਨੇ ਸ੍ਰਬ ਸੁਖਾ ਮਨ ਵੁਠੇ

ਸ੍ਰੀਧਰ ਪਾਏ ਮੰਗਲ ਗਾਏ ਇਛ ਪੁੰਨੀ ਸਤਿਗੁਰ ਤੁਠੇ

ਲੜਿ ਲੀਨੇ ਲਾਏ ਨਉ ਨਿਧਿ ਪਾਏ ਨਾਉ ਸਰਬਸੁ ਠਾਕੁਰਿ ਦੀਨਾ

ਨਾਨਕ ਸਿਖ ਸੰਤ ਸਮਝਾਈ ਹਰਿ ਪ੍ਰੇਮ ਭਗਤਿ ਮਨੁ ਲੀਨਾ ॥੫॥੧॥੨॥

ਸਿਰੀਰਾਗ ਕੇ ਛੰਤ ਮਹਲਾ

ਸਤਿਗੁਰ ਪ੍ਰਸਾਦਿ

ਡਖਣਾ

ਹਠ ਮਝਾਹੂ ਮਾ ਪਿਰੀ ਪਸੇ ਕਿਉ ਦੀਦਾਰ

ਸੰਤ ਸਰਣਾਈ ਲਭਣੇ ਨਾਨਕ ਪ੍ਰਾਣ ਅਧਾਰ ॥੧॥

ਛੰਤੁ

ਚਰਨ ਕਮਲ ਸਿਉ ਪ੍ਰੀਤਿ ਰੀਤਿ ਸੰਤਨ ਮਨਿ ਆਵਏ ਜੀਉ

ਦੁਤੀਆ ਭਾਉ ਬਿਪਰੀਤਿ ਅਨੀਤਿ ਦਾਸਾ ਨਹ ਭਾਵਏ ਜੀਉ

ਦਾਸਾ ਨਹ ਭਾਵਏ ਬਿਨੁ ਦਰਸਾਵਏ ਇਕ ਖਿਨੁ ਧੀਰਜੁ ਕਿਉ ਕਰੈ

ਨਾਮ ਬਿਹੂਨਾ ਤਨੁ ਮਨੁ ਹੀਨਾ ਜਲ ਬਿਨੁ ਮਛੁਲੀ ਜਿਉ ਮਰੈ

ਮਿਲੁ ਮੇਰੇ ਪਿਆਰੇ ਪ੍ਰਾਨ ਅਧਾਰੇ ਗੁਣ ਸਾਧਸੰਗਿ ਮਿਲਿ ਗਾਵਏ

ਨਾਨਕ ਕੇ ਸੁਆਮੀ ਧਾਰਿ ਅਨੁਗ੍ਰਹੁ ਮਨਿ ਤਨਿ ਅੰਕਿ ਸਮਾਵਏ ॥੧॥

ਡਖਣਾ

ਸੋਹੰਦੜੋ ਹਭ ਠਾਇ ਕੋਇ ਦਿਸੈ ਡੂਜੜੋ

ਖੁਲੑੜੇ ਕਪਾਟ ਨਾਨਕ ਸਤਿਗੁਰ ਭੇਟਤੇ ॥੧॥

ਛੰਤੁ

ਤੇਰੇ ਬਚਨ ਅਨੂਪ ਅਪਾਰ ਸੰਤਨ ਆਧਾਰ ਬਾਣੀ ਬੀਚਾਰੀਐ ਜੀਉ

ਸਿਮਰਤ ਸਾਸ ਗਿਰਾਸ ਪੂਰਨ ਬਿਸੁਆਸ ਕਿਉ ਮਨਹੁ ਬਿਸਾਰੀਐ ਜੀਉ

ਕਿਉ ਮਨਹੁ ਬੇਸਾਰੀਐ ਨਿਮਖ ਨਹੀ ਟਾਰੀਐ ਗੁਣਵੰਤ ਪ੍ਰਾਨ ਹਮਾਰੇ

ਮਨ ਬਾਂਛਤ ਫਲ ਦੇਤ ਹੈ ਸੁਆਮੀ ਜੀਅ ਕੀ ਬਿਰਥਾ ਸਾਰੇ

ਅਨਾਥ ਕੇ ਨਾਥੇ ਸ੍ਰਬ ਕੈ ਸਾਥੇ ਜਪਿ ਜੂਐ ਜਨਮੁ ਹਾਰੀਐ

ਨਾਨਕ ਕੀ ਬੇਨੰਤੀ ਪ੍ਰਭ ਪਹਿ ਕ੍ਰਿਪਾ ਕਰਿ ਭਵਜਲੁ ਤਾਰੀਐ ॥੨॥

ਡਖਣਾ

ਧੂੜੀ ਮਜਨੁ ਸਾਧ ਖੇ ਸਾਈ ਥੀਏ ਕ੍ਰਿਪਾਲ

ਲਧੇ ਹਭੇ ਥੋਕੜੇ ਨਾਨਕ ਹਰਿ ਧਨੁ ਮਾਲ ॥੧॥