ਸਤਿਗੁਰ ਪ੍ਰਸਾਦਿ

ਰਾਗੁ ਬਿਲਾਵਲੁ ਮਹਲਾ ਪੜਤਾਲ ਘਰੁ ੧੩

ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ਹਰਿ ਸੰਤ ਭਗਤ ਤਾਰਨੋ

ਹਰਿ ਭਰਿਪੁਰੇ ਰਹਿਆ ਜਲਿ ਥਲੇ ਰਾਮ ਨਾਮੁ ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ

ਹਰਿ ਕੀਆ ਹੈ ਸਫਲ ਜਨਮੁ ਹਮਾਰਾ

ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ

ਗੁਰੁ ਭੇਟਿਆ ਹੈ ਮੁਕਤਿ ਦਾਤਾ

ਹਰਿ ਕੀਈ ਹਮਾਰੀ ਸਫਲ ਜਾਤਾ

ਮਿਲਿ ਸੰਗਤੀ ਗੁਨ ਗਾਵਨੋ ॥੧॥

ਮਨ ਰਾਮ ਨਾਮ ਕਰਿ ਆਸਾ

ਭਾਉ ਦੂਜਾ ਬਿਨਸਿ ਬਿਨਾਸਾ

ਵਿਚਿ ਆਸਾ ਹੋਇ ਨਿਰਾਸੀ

ਸੋ ਜਨੁ ਮਿਲਿਆ ਹਰਿ ਪਾਸੀ

ਕੋਈ ਰਾਮ ਨਾਮ ਗੁਨ ਗਾਵਨੋ

ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥

ਰਾਗੁ ਬਿਲਾਵਲੁ ਮਹਲਾ ਚਉਪਦੇ ਘਰੁ

ਸਤਿਗੁਰ ਪ੍ਰਸਾਦਿ

ਨਦਰੀ ਆਵੈ ਤਿਸੁ ਸਿਉ ਮੋਹੁ

ਕਿਉ ਮਿਲੀਐ ਪ੍ਰਭ ਅਬਿਨਾਸੀ ਤੋਹਿ

ਕਰਿ ਕਿਰਪਾ ਮੋਹਿ ਮਾਰਗਿ ਪਾਵਹੁ

ਸਾਧਸੰਗਤਿ ਕੈ ਅੰਚਲਿ ਲਾਵਹੁ ॥੧॥

ਕਿਉ ਤਰੀਐ ਬਿਖਿਆ ਸੰਸਾਰੁ

ਸਤਿਗੁਰੁ ਬੋਹਿਥੁ ਪਾਵੈ ਪਾਰਿ ॥੧॥ ਰਹਾਉ

ਪਵਨ ਝੁਲਾਰੇ ਮਾਇਆ ਦੇਇ

ਹਰਿ ਕੇ ਭਗਤ ਸਦਾ ਥਿਰੁ ਸੇਇ

ਹਰਖ ਸੋਗ ਤੇ ਰਹਹਿ ਨਿਰਾਰਾ

ਸਿਰ ਊਪਰਿ ਆਪਿ ਗੁਰੂ ਰਖਵਾਰਾ ॥੨॥

ਪਾਇਆ ਵੇੜੁ ਮਾਇਆ ਸਰਬ ਭੁਇਅੰਗਾ

ਹਉਮੈ ਪਚੇ ਦੀਪਕ ਦੇਖਿ ਪਤੰਗਾ

ਸਗਲ ਸੀਗਾਰ ਕਰੇ ਨਹੀ ਪਾਵੈ

ਜਾ ਹੋਇ ਕ੍ਰਿਪਾਲੁ ਤਾ ਗੁਰੂ ਮਿਲਾਵੈ ॥੩॥

ਹਉ ਫਿਰਉ ਉਦਾਸੀ ਮੈ ਇਕੁ ਰਤਨੁ ਦਸਾਇਆ

ਨਿਰਮੋਲਕੁ ਹੀਰਾ ਮਿਲੈ ਉਪਾਇਆ

ਹਰਿ ਕਾ ਮੰਦਰੁ ਤਿਸੁ ਮਹਿ ਲਾਲੁ

ਗੁਰਿ ਖੋਲਿਆ ਪੜਦਾ ਦੇਖਿ ਭਈ ਨਿਹਾਲੁ ॥੪॥

ਜਿਨਿ ਚਾਖਿਆ ਤਿਸੁ ਆਇਆ ਸਾਦੁ

ਜਿਉ ਗੂੰਗਾ ਮਨ ਮਹਿ ਬਿਸਮਾਦੁ

ਆਨਦ ਰੂਪੁ ਸਭੁ ਨਦਰੀ ਆਇਆ

ਜਨ ਨਾਨਕ ਹਰਿ ਗੁਣ ਆਖਿ ਸਮਾਇਆ ॥੫॥੧॥

ਬਿਲਾਵਲੁ ਮਹਲਾ

ਸਰਬ ਕਲਿਆਣ ਕੀਏ ਗੁਰਦੇਵ

ਸੇਵਕੁ ਅਪਨੀ ਲਾਇਓ ਸੇਵ

ਬਿਘਨੁ ਲਾਗੈ ਜਪਿ ਅਲਖ ਅਭੇਵ ॥੧॥

ਧਰਤਿ ਪੁਨੀਤ ਭਈ ਗੁਨ ਗਾਏ

ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ

ਸਭਨੀ ਥਾਂਈ ਰਵਿਆ ਆਪਿ

ਆਦਿ ਜੁਗਾਦਿ ਜਾ ਕਾ ਵਡ ਪਰਤਾਪੁ

ਗੁਰ ਪਰਸਾਦਿ ਹੋਇ ਸੰਤਾਪੁ ॥੨॥

ਗੁਰ ਕੇ ਚਰਨ ਲਗੇ ਮਨਿ ਮੀਠੇ

ਨਿਰਬਿਘਨ ਹੋਇ ਸਭ ਥਾਂਈ ਵੂਠੇ

ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥

ਪਾਰਬ੍ਰਹਮ ਪ੍ਰਭ ਭਏ ਰਖਵਾਲੇ

ਜਿਥੈ ਕਿਥੈ ਦੀਸਹਿ ਨਾਲੇ

ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥