ਬਿਲਾਵਲੁ ਮਹਲਾ

ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ

ਅਗਨਤ ਗੁਣ ਠਾਕੁਰ ਪ੍ਰਭ ਤੇਰੇ

ਮੋਹਿ ਅਨਾਥ ਤੁਮਰੀ ਸਰਣਾਈ

ਕਰਿ ਕਿਰਪਾ ਹਰਿ ਚਰਨ ਧਿਆਈ ॥੧॥

ਦਇਆ ਕਰਹੁ ਬਸਹੁ ਮਨਿ ਆਇ

ਮੋਹਿ ਨਿਰਗੁਨ ਲੀਜੈ ਲੜਿ ਲਾਇ ਰਹਾਉ

ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ

ਹਰਿ ਸੇਵਕ ਨਾਹੀ ਜਮ ਪੀੜ

ਸਰਬ ਦੂਖ ਹਰਿ ਸਿਮਰਤ ਨਸੇ

ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥

ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ

ਬਿਸਰਤ ਨਾਮੁ ਹੋਵਤ ਤਨੁ ਛਾਰੁ

ਪ੍ਰਭ ਚਿਤਿ ਆਏ ਪੂਰਨ ਸਭ ਕਾਜ

ਹਰਿ ਬਿਸਰਤ ਸਭ ਕਾ ਮੁਹਤਾਜ ॥੩॥

ਚਰਨ ਕਮਲ ਸੰਗਿ ਲਾਗੀ ਪ੍ਰੀਤਿ

ਬਿਸਰਿ ਗਈ ਸਭ ਦੁਰਮਤਿ ਰੀਤਿ

ਮਨ ਤਨ ਅੰਤਰਿ ਹਰਿ ਹਰਿ ਮੰਤ

ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥

ਰਾਗੁ ਬਿਲਾਵਲੁ ਮਹਲਾ ਘਰੁ ਯਾਨੜੀਏ ਕੈ ਘਰਿ ਗਾਵਣਾ

ਸਤਿਗੁਰ ਪ੍ਰਸਾਦਿ

ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ

ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ

ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ

ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ

ਸਫਲ ਮੂਰਤਿ ਗੁਰਦੇਉ ਸੁਆਮੀ ਸਰਬ ਕਲਾ ਭਰਪੂਰੇ

ਨਾਨਕ ਗੁਰੁ ਪਾਰਬ੍ਰਹਮੁ ਪਰਮੇਸਰੁ ਸਦਾ ਸਦਾ ਹਜੂਰੇ ॥੧॥

ਸੁਣਿ ਸੁਣਿ ਜੀਵਾ ਸੋਇ ਤਿਨਾ ਕੀ ਜਿਨੑ ਅਪੁਨਾ ਪ੍ਰਭੁ ਜਾਤਾ

ਹਰਿ ਨਾਮੁ ਅਰਾਧਹਿ ਨਾਮੁ ਵਖਾਣਹਿ ਹਰਿ ਨਾਮੇ ਹੀ ਮਨੁ ਰਾਤਾ

ਸੇਵਕੁ ਜਨ ਕੀ ਸੇਵਾ ਮਾਗੈ ਪੂਰੈ ਕਰਮਿ ਕਮਾਵਾ

ਨਾਨਕ ਕੀ ਬੇਨੰਤੀ ਸੁਆਮੀ ਤੇਰੇ ਜਨ ਦੇਖਣੁ ਪਾਵਾ ॥੨॥

ਵਡਭਾਗੀ ਸੇ ਕਾਢੀਅਹਿ ਪਿਆਰੇ ਸੰਤਸੰਗਤਿ ਜਿਨਾ ਵਾਸੋ

ਅੰਮ੍ਰਿਤ ਨਾਮੁ ਅਰਾਧੀਐ ਨਿਰਮਲੁ ਮਨੈ ਹੋਵੈ ਪਰਗਾਸੋ

ਜਨਮ ਮਰਣ ਦੁਖੁ ਕਾਟੀਐ ਪਿਆਰੇ ਚੂਕੈ ਜਮ ਕੀ ਕਾਣੇ

ਤਿਨਾ ਪਰਾਪਤਿ ਦਰਸਨੁ ਨਾਨਕ ਜੋ ਪ੍ਰਭ ਅਪਣੇ ਭਾਣੇ ॥੩॥

ਊਚ ਅਪਾਰ ਬੇਅੰਤ ਸੁਆਮੀ ਕਉਣੁ ਜਾਣੈ ਗੁਣ ਤੇਰੇ

ਗਾਵਤੇ ਉਧਰਹਿ ਸੁਣਤੇ ਉਧਰਹਿ ਬਿਨਸਹਿ ਪਾਪ ਘਨੇਰੇ

ਪਸੂ ਪਰੇਤ ਮੁਗਧ ਕਉ ਤਾਰੇ ਪਾਹਨ ਪਾਰਿ ਉਤਾਰੈ

ਨਾਨਕ ਦਾਸ ਤੇਰੀ ਸਰਣਾਈ ਸਦਾ ਸਦਾ ਬਲਿਹਾਰੈ ॥੪॥੧॥੪॥