ਬਿਲਾਵਲੁ ਮਹਲਾ

ਬਿਖੈ ਬਨੁ ਫੀਕਾ ਤਿਆਗਿ ਰੀ ਸਖੀਏ ਨਾਮੁ ਮਹਾ ਰਸੁ ਪੀਓ

ਬਿਨੁ ਰਸ ਚਾਖੇ ਬੁਡਿ ਗਈ ਸਗਲੀ ਸੁਖੀ ਹੋਵਤ ਜੀਓ

ਮਾਨੁ ਮਹਤੁ ਸਕਤਿ ਹੀ ਕਾਈ ਸਾਧਾ ਦਾਸੀ ਥੀਓ

ਨਾਨਕ ਸੇ ਦਰਿ ਸੋਭਾਵੰਤੇ ਜੋ ਪ੍ਰਭਿ ਅਪੁਨੈ ਕੀਓ ॥੧॥

ਹਰਿਚੰਦਉਰੀ ਚਿਤ ਭ੍ਰਮੁ ਸਖੀਏ ਮ੍ਰਿਗ ਤ੍ਰਿਸਨਾ ਦ੍ਰੁਮ ਛਾਇਆ

ਚੰਚਲਿ ਸੰਗਿ ਚਾਲਤੀ ਸਖੀਏ ਅੰਤਿ ਤਜਿ ਜਾਵਤ ਮਾਇਆ

ਰਸਿ ਭੋਗਣ ਅਤਿ ਰੂਪ ਰਸ ਮਾਤੇ ਇਨ ਸੰਗਿ ਸੂਖੁ ਪਾਇਆ

ਧੰਨਿ ਧੰਨਿ ਹਰਿ ਸਾਧ ਜਨ ਸਖੀਏ ਨਾਨਕ ਜਿਨੀ ਨਾਮੁ ਧਿਆਇਆ ॥੨॥

ਜਾਇ ਬਸਹੁ ਵਡਭਾਗਣੀ ਸਖੀਏ ਸੰਤਾ ਸੰਗਿ ਸਮਾਈਐ

ਤਹ ਦੂਖ ਭੂਖ ਰੋਗੁ ਬਿਆਪੈ ਚਰਨ ਕਮਲ ਲਿਵ ਲਾਈਐ

ਤਹ ਜਨਮ ਮਰਣੁ ਆਵਣ ਜਾਣਾ ਨਿਹਚਲੁ ਸਰਣੀ ਪਾਈਐ

ਪ੍ਰੇਮ ਬਿਛੋਹੁ ਮੋਹੁ ਬਿਆਪੈ ਨਾਨਕ ਹਰਿ ਏਕੁ ਧਿਆਈਐ ॥੩॥

ਦ੍ਰਿਸਟਿ ਧਾਰਿ ਮਨੁ ਬੇਧਿਆ ਪਿਆਰੇ ਰਤੜੇ ਸਹਜਿ ਸੁਭਾਏ

ਸੇਜ ਸੁਹਾਵੀ ਸੰਗਿ ਮਿਲਿ ਪ੍ਰੀਤਮ ਅਨਦ ਮੰਗਲ ਗੁਣ ਗਾਏ

ਸਖੀ ਸਹੇਲੀ ਰਾਮ ਰੰਗਿ ਰਾਤੀ ਮਨ ਤਨ ਇਛ ਪੁਜਾਏ

ਨਾਨਕ ਅਚਰਜੁ ਅਚਰਜ ਸਿਉ ਮਿਲਿਆ ਕਹਣਾ ਕਛੂ ਜਾਏ ॥੪॥੨॥੫॥

ਰਾਗੁ ਬਿਲਾਵਲੁ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਏਕ ਰੂਪ ਸਗਲੋ ਪਾਸਾਰਾ

ਆਪੇ ਬਨਜੁ ਆਪਿ ਬਿਉਹਾਰਾ ॥੧॥

ਐਸੋ ਗਿਆਨੁ ਬਿਰਲੋ ਪਾਏ

ਜਤ ਜਤ ਜਾਈਐ ਤਤ ਦ੍ਰਿਸਟਾਏ ॥੧॥ ਰਹਾਉ

ਅਨਿਕ ਰੰਗ ਨਿਰਗੁਨ ਇਕ ਰੰਗਾ

ਆਪੇ ਜਲੁ ਆਪ ਹੀ ਤਰੰਗਾ ॥੨॥

ਆਪ ਹੀ ਮੰਦਰੁ ਆਪਹਿ ਸੇਵਾ

ਆਪ ਹੀ ਪੂਜਾਰੀ ਆਪ ਹੀ ਦੇਵਾ ॥੩॥

ਆਪਹਿ ਜੋਗ ਆਪ ਹੀ ਜੁਗਤਾ

ਨਾਨਕ ਕੇ ਪ੍ਰਭ ਸਦ ਹੀ ਮੁਕਤਾ ॥੪॥੧॥੬॥

ਬਿਲਾਵਲੁ ਮਹਲਾ

ਆਪਿ ਉਪਾਵਨ ਆਪਿ ਸਧਰਨਾ

ਆਪਿ ਕਰਾਵਨ ਦੋਸੁ ਲੈਨਾ ॥੧॥

ਆਪਨ ਬਚਨੁ ਆਪ ਹੀ ਕਰਨਾ

ਆਪਨ ਬਿਭਉ ਆਪ ਹੀ ਜਰਨਾ ॥੧॥ ਰਹਾਉ

ਆਪ ਹੀ ਮਸਟਿ ਆਪ ਹੀ ਬੁਲਨਾ

ਆਪ ਹੀ ਅਛਲੁ ਜਾਈ ਛਲਨਾ ॥੨॥

ਆਪ ਹੀ ਗੁਪਤ ਆਪਿ ਪਰਗਟਨਾ

ਆਪ ਹੀ ਘਟਿ ਘਟਿ ਆਪਿ ਅਲਿਪਨਾ ॥੩॥

ਆਪੇ ਅਵਿਗਤੁ ਆਪ ਸੰਗਿ ਰਚਨਾ

ਕਹੁ ਨਾਨਕ ਪ੍ਰਭ ਕੇ ਸਭਿ ਜਚਨਾ ॥੪॥੨॥੭॥