ਬਿਲਾਵਲੁ ਮਹਲਾ

ਸਗਲ ਅਨੰਦੁ ਕੀਆ ਪਰਮੇਸਰਿ ਅਪਣਾ ਬਿਰਦੁ ਸਮੑਾਰਿਆ

ਸਾਧ ਜਨਾ ਹੋਏ ਕਿਰਪਾਲਾ ਬਿਗਸੇ ਸਭਿ ਪਰਵਾਰਿਆ ॥੧॥

ਕਾਰਜੁ ਸਤਿਗੁਰਿ ਆਪਿ ਸਵਾਰਿਆ

ਵਡੀ ਆਰਜਾ ਹਰਿ ਗੋਬਿੰਦ ਕੀ ਸੂਖ ਮੰਗਲ ਕਲਿਆਣ ਬੀਚਾਰਿਆ ॥੧॥ ਰਹਾਉ

ਵਣ ਤ੍ਰਿਣ ਤ੍ਰਿਭਵਣ ਹਰਿਆ ਹੋਏ ਸਗਲੇ ਜੀਅ ਸਾਧਾਰਿਆ

ਮਨ ਇਛੇ ਨਾਨਕ ਫਲ ਪਾਏ ਪੂਰਨ ਇਛ ਪੁਜਾਰਿਆ ॥੨॥੫॥੨੩॥

ਬਿਲਾਵਲੁ ਮਹਲਾ

ਜਿਸੁ ਊਪਰਿ ਹੋਵਤ ਦਇਆਲੁ

ਹਰਿ ਸਿਮਰਤ ਕਾਟੈ ਸੋ ਕਾਲੁ ॥੧॥ ਰਹਾਉ

ਸਾਧਸੰਗਿ ਭਜੀਐ ਗੋਪਾਲੁ

ਗੁਨ ਗਾਵਤ ਤੂਟੈ ਜਮ ਜਾਲੁ ॥੧॥

ਆਪੇ ਸਤਿਗੁਰੁ ਆਪੇ ਪ੍ਰਤਿਪਾਲ

ਨਾਨਕੁ ਜਾਚੈ ਸਾਧ ਰਵਾਲ ॥੨॥੬॥੨੪॥

ਬਿਲਾਵਲੁ ਮਹਲਾ

ਮਨ ਮਹਿ ਸਿੰਚਹੁ ਹਰਿ ਹਰਿ ਨਾਮ

ਅਨਦਿਨੁ ਕੀਰਤਨੁ ਹਰਿ ਗੁਣ ਗਾਮ ॥੧॥

ਐਸੀ ਪ੍ਰੀਤਿ ਕਰਹੁ ਮਨ ਮੇਰੇ

ਆਠ ਪਹਰ ਪ੍ਰਭ ਜਾਨਹੁ ਨੇਰੇ ॥੧॥ ਰਹਾਉ

ਕਹੁ ਨਾਨਕ ਜਾ ਕੇ ਨਿਰਮਲ ਭਾਗ

ਹਰਿ ਚਰਨੀ ਤਾ ਕਾ ਮਨੁ ਲਾਗ ॥੨॥੭॥੨੫॥

ਬਿਲਾਵਲੁ ਮਹਲਾ

ਰੋਗੁ ਗਇਆ ਪ੍ਰਭਿ ਆਪਿ ਗਵਾਇਆ

ਨੀਦ ਪਈ ਸੁਖ ਸਹਜ ਘਰੁ ਆਇਆ ॥੧॥ ਰਹਾਉ

ਰਜਿ ਰਜਿ ਭੋਜਨੁ ਖਾਵਹੁ ਮੇਰੇ ਭਾਈ

ਅੰਮ੍ਰਿਤ ਨਾਮੁ ਰਿਦ ਮਾਹਿ ਧਿਆਈ ॥੧॥

ਨਾਨਕ ਗੁਰ ਪੂਰੇ ਸਰਨਾਈ

ਜਿਨਿ ਅਪਨੇ ਨਾਮ ਕੀ ਪੈਜ ਰਖਾਈ ॥੨॥੮॥੨੬॥

ਬਿਲਾਵਲੁ ਮਹਲਾ

ਸਤਿਗੁਰ ਕਰਿ ਦੀਨੇ ਅਸਥਿਰ ਘਰ ਬਾਰ ਰਹਾਉ

ਜੋ ਜੋ ਨਿੰਦ ਕਰੈ ਇਨ ਗ੍ਰਿਹਨ ਕੀ ਤਿਸੁ ਆਗੈ ਹੀ ਮਾਰੈ ਕਰਤਾਰ ॥੧॥

ਨਾਨਕ ਦਾਸ ਤਾ ਕੀ ਸਰਨਾਈ ਜਾ ਕੋ ਸਬਦੁ ਅਖੰਡ ਅਪਾਰ ॥੨॥੯॥੨੭॥

ਬਿਲਾਵਲੁ ਮਹਲਾ

ਤਾਪ ਸੰਤਾਪ ਸਗਲੇ ਗਏ ਬਿਨਸੇ ਤੇ ਰੋਗ

ਪਾਰਬ੍ਰਹਮਿ ਤੂ ਬਖਸਿਆ ਸੰਤਨ ਰਸ ਭੋਗ ਰਹਾਉ

ਸਰਬ ਸੁਖਾ ਤੇਰੀ ਮੰਡਲੀ ਤੇਰਾ ਮਨੁ ਤਨੁ ਆਰੋਗ

ਗੁਨ ਗਾਵਹੁ ਨਿਤ ਰਾਮ ਕੇ ਇਹ ਅਵਖਦ ਜੋਗ ॥੧॥

ਆਇ ਬਸਹੁ ਘਰ ਦੇਸ ਮਹਿ ਇਹ ਭਲੇ ਸੰਜੋਗ

ਨਾਨਕ ਪ੍ਰਭ ਸੁਪ੍ਰਸੰਨ ਭਏ ਲਹਿ ਗਏ ਬਿਓਗ ॥੨॥੧੦॥੨੮॥

ਬਿਲਾਵਲੁ ਮਹਲਾ

ਕਾਹੂ ਸੰਗਿ ਚਾਲਹੀ ਮਾਇਆ ਜੰਜਾਲ

ਊਠਿ ਸਿਧਾਰੇ ਛਤ੍ਰਪਤਿ ਸੰਤਨ ਕੈ ਖਿਆਲ ਰਹਾਉ

ਅਹੰਬੁਧਿ ਕਉ ਬਿਨਸਨਾ ਇਹ ਧੁਰ ਕੀ ਢਾਲ

ਬਹੁ ਜੋਨੀ ਜਨਮਹਿ ਮਰਹਿ ਬਿਖਿਆ ਬਿਕਰਾਲ ॥੧॥

ਸਤਿ ਬਚਨ ਸਾਧੂ ਕਹਹਿ ਨਿਤ ਜਪਹਿ ਗੁਪਾਲ

ਸਿਮਰਿ ਸਿਮਰਿ ਨਾਨਕ ਤਰੇ ਹਰਿ ਕੇ ਰੰਗ ਲਾਲ ॥੨॥੧੧॥੨੯॥