ਬਿਲਾਵਲੁ ਮਹਲਾ

ਸਹਜ ਸਮਾਧਿ ਅਨੰਦ ਸੂਖ ਪੂਰੇ ਗੁਰਿ ਦੀਨ

ਸਦਾ ਸਹਾਈ ਸੰਗਿ ਪ੍ਰਭ ਅੰਮ੍ਰਿਤ ਗੁਣ ਚੀਨ ਰਹਾਉ

ਜੈ ਜੈ ਕਾਰੁ ਜਗਤ੍ਰ ਮਹਿ ਲੋਚਹਿ ਸਭਿ ਜੀਆ

ਸੁਪ੍ਰਸੰਨ ਭਏ ਸਤਿਗੁਰ ਪ੍ਰਭੂ ਕਛੁ ਬਿਘਨੁ ਥੀਆ ॥੧॥

ਜਾ ਕਾ ਅੰਗੁ ਦਇਆਲ ਪ੍ਰਭ ਤਾ ਕੇ ਸਭ ਦਾਸ

ਸਦਾ ਸਦਾ ਵਡਿਆਈਆ ਨਾਨਕ ਗੁਰ ਪਾਸਿ ॥੨॥੧੨॥੩੦॥

ਰਾਗੁ ਬਿਲਾਵਲੁ ਮਹਲਾ ਘਰੁ ਚਉਪਦੇ

ਸਤਿਗੁਰ ਪ੍ਰਸਾਦਿ

ਮ੍ਰਿਤ ਮੰਡਲ ਜਗੁ ਸਾਜਿਆ ਜਿਉ ਬਾਲੂ ਘਰ ਬਾਰ

ਬਿਨਸਤ ਬਾਰ ਲਾਗਈ ਜਿਉ ਕਾਗਦ ਬੂੰਦਾਰ ॥੧॥

ਸੁਨਿ ਮੇਰੀ ਮਨਸਾ ਮਨੈ ਮਾਹਿ ਸਤਿ ਦੇਖੁ ਬੀਚਾਰਿ

ਸਿਧ ਸਾਧਿਕ ਗਿਰਹੀ ਜੋਗੀ ਤਜਿ ਗਏ ਘਰ ਬਾਰ ॥੧॥ ਰਹਾਉ

ਜੈਸਾ ਸੁਪਨਾ ਰੈਨਿ ਕਾ ਤੈਸਾ ਸੰਸਾਰ

ਦ੍ਰਿਸਟਿਮਾਨ ਸਭੁ ਬਿਨਸੀਐ ਕਿਆ ਲਗਹਿ ਗਵਾਰ ॥੨॥

ਕਹਾ ਸੁ ਭਾਈ ਮੀਤ ਹੈ ਦੇਖੁ ਨੈਨ ਪਸਾਰਿ

ਇਕਿ ਚਾਲੇ ਇਕਿ ਚਾਲਸਹਿ ਸਭਿ ਅਪਨੀ ਵਾਰ ॥੩॥

ਜਿਨ ਪੂਰਾ ਸਤਿਗੁਰੁ ਸੇਵਿਆ ਸੇ ਅਸਥਿਰੁ ਹਰਿ ਦੁਆਰਿ

ਜਨੁ ਨਾਨਕੁ ਹਰਿ ਕਾ ਦਾਸੁ ਹੈ ਰਾਖੁ ਪੈਜ ਮੁਰਾਰਿ ॥੪॥੧॥੩੧॥

ਬਿਲਾਵਲੁ ਮਹਲਾ

ਲੋਕਨ ਕੀਆ ਵਡਿਆਈਆ ਬੈਸੰਤਰਿ ਪਾਗਉ

ਜਿਉ ਮਿਲੈ ਪਿਆਰਾ ਆਪਨਾ ਤੇ ਬੋਲ ਕਰਾਗਉ ॥੧॥

ਜਉ ਪ੍ਰਭ ਜੀਉ ਦਇਆਲ ਹੋਇ ਤਉ ਭਗਤੀ ਲਾਗਉ

ਲਪਟਿ ਰਹਿਓ ਮਨੁ ਬਾਸਨਾ ਗੁਰ ਮਿਲਿ ਇਹ ਤਿਆਗਉ ॥੧॥ ਰਹਾਉ

ਕਰਉ ਬੇਨਤੀ ਅਤਿ ਘਨੀ ਇਹੁ ਜੀਉ ਹੋਮਾਗਉ

ਅਰਥ ਆਨ ਸਭਿ ਵਾਰਿਆ ਪ੍ਰਿਅ ਨਿਮਖ ਸੋਹਾਗਉ ॥੨॥

ਪੰਚ ਸੰਗੁ ਗੁਰ ਤੇ ਛੁਟੇ ਦੋਖ ਅਰੁ ਰਾਗਉ

ਰਿਦੈ ਪ੍ਰਗਾਸੁ ਪ੍ਰਗਟ ਭਇਆ ਨਿਸਿ ਬਾਸੁਰ ਜਾਗਉ ॥੩॥

ਸਰਣਿ ਸੋਹਾਗਨਿ ਆਇਆ ਜਿਸੁ ਮਸਤਕਿ ਭਾਗਉ

ਕਹੁ ਨਾਨਕ ਤਿਨਿ ਪਾਇਆ ਤਨੁ ਮਨੁ ਸੀਤਲਾਗਉ ॥੪॥੨॥੩੨॥