ਬਿਲਾਵਲੁ ਮਹਲਾ

ਏਕ ਟੇਕ ਗੋਵਿੰਦ ਕੀ ਤਿਆਗੀ ਅਨ ਆਸ

ਸਭ ਊਪਰਿ ਸਮਰਥ ਪ੍ਰਭ ਪੂਰਨ ਗੁਣਤਾਸ ॥੧॥

ਜਨ ਕਾ ਨਾਮੁ ਅਧਾਰੁ ਹੈ ਪ੍ਰਭ ਸਰਣੀ ਪਾਹਿ

ਪਰਮੇਸਰ ਕਾ ਆਸਰਾ ਸੰਤਨ ਮਨ ਮਾਹਿ ॥੧॥ ਰਹਾਉ

ਆਪਿ ਰਖੈ ਆਪਿ ਦੇਵਸੀ ਆਪੇ ਪ੍ਰਤਿਪਾਰੈ

ਦੀਨ ਦਇਆਲ ਕ੍ਰਿਪਾ ਨਿਧੇ ਸਾਸਿ ਸਾਸਿ ਸਮੑਾਰੈ ॥੨॥

ਕਰਣਹਾਰੁ ਜੋ ਕਰਿ ਰਹਿਆ ਸਾਈ ਵਡਿਆਈ

ਗੁਰਿ ਪੂਰੈ ਉਪਦੇਸਿਆ ਸੁਖੁ ਖਸਮ ਰਜਾਈ ॥੩॥

ਚਿੰਤ ਅੰਦੇਸਾ ਗਣਤ ਤਜਿ ਜਨਿ ਹੁਕਮੁ ਪਛਾਤਾ

ਨਹ ਬਿਨਸੈ ਨਹ ਛੋਡਿ ਜਾਇ ਨਾਨਕ ਰੰਗਿ ਰਾਤਾ ॥੪॥੧੮॥੪੮॥

ਬਿਲਾਵਲੁ ਮਹਲਾ

ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ

ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥

ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ

ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ

ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ

ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥

ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ

ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥

ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ

ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥

ਬਿਲਾਵਲੁ ਮਹਲਾ

ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ

ਕਰਨੈਹਾਰੁ ਬੂਝਈ ਆਪੁ ਗਨੈ ਬਿਗਾਨਾ ॥੧॥

ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ

ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ

ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ

ਕੀਮਤਿ ਕਹੀ ਜਾਈਐ ਠਾਕੁਰ ਪਰਤਾਪੈ ॥੨॥

ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ

ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥

ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ

ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥

ਬਿਲਾਵਲੁ ਮਹਲਾ

ਜਲੁ ਢੋਵਉ ਇਹ ਸੀਸ ਕਰਿ ਕਰ ਪਗ ਪਖਲਾਵਉ

ਬਾਰਿ ਜਾਉ ਲਖ ਬੇਰੀਆ ਦਰਸੁ ਪੇਖਿ ਜੀਵਾਵਉ ॥੧॥

ਕਰਉ ਮਨੋਰਥ ਮਨੈ ਮਾਹਿ ਅਪਨੇ ਪ੍ਰਭ ਤੇ ਪਾਵਉ

ਦੇਉ ਸੂਹਨੀ ਸਾਧ ਕੈ ਬੀਜਨੁ ਢੋਲਾਵਉ ॥੧॥ ਰਹਾਉ

ਅੰਮ੍ਰਿਤ ਗੁਣ ਸੰਤ ਬੋਲਤੇ ਸੁਣਿ ਮਨਹਿ ਪੀਲਾਵਉ

ਉਆ ਰਸ ਮਹਿ ਸਾਂਤਿ ਤ੍ਰਿਪਤਿ ਹੋਇ ਬਿਖੈ ਜਲਨਿ ਬੁਝਾਵਉ ॥੨॥

ਜਬ ਭਗਤਿ ਕਰਹਿ ਸੰਤ ਮੰਡਲੀ ਤਿਨੑ ਮਿਲਿ ਹਰਿ ਗਾਵਉ

ਕਰਉ ਨਮਸਕਾਰ ਭਗਤ ਜਨ ਧੂਰਿ ਮੁਖਿ ਲਾਵਉ ॥੩॥

ਊਠਤ ਬੈਠਤ ਜਪਉ ਨਾਮੁ ਇਹੁ ਕਰਮੁ ਕਮਾਵਉ

ਨਾਨਕ ਕੀ ਪ੍ਰਭ ਬੇਨਤੀ ਹਰਿ ਸਰਨਿ ਸਮਾਵਉ ॥੪॥੨੧॥੫੧॥