ਬਿਲਾਵਲੁ ਮਹਲਾ

ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ

ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥

ਸੁਣਿ ਸੁਣਿ ਜੀਵੈ ਦਾਸੁ ਤੁਮੑ ਬਾਣੀ ਜਨ ਆਖੀ

ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ

ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ

ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥

ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ

ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥

ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ

ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥

ਬਿਲਾਵਲੁ ਮਹਲਾ

ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ

ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥

ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ

ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ

ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਵਿਆਪੈ

ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਜਾਪੈ ॥੨॥

ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ

ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥

ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ

ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥

ਬਿਲਾਵਲੁ ਮਹਲਾ

ਭੈ ਤੇ ਉਪਜੈ ਭਗਤਿ ਪ੍ਰਭ ਅੰਤਰਿ ਹੋਇ ਸਾਂਤਿ

ਨਾਮੁ ਜਪਤ ਗੋਵਿੰਦ ਕਾ ਬਿਨਸੈ ਭ੍ਰਮ ਭ੍ਰਾਂਤਿ ॥੧॥

ਗੁਰੁ ਪੂਰਾ ਜਿਸੁ ਭੇਟਿਆ ਤਾ ਕੈ ਸੁਖਿ ਪਰਵੇਸੁ

ਮਨ ਕੀ ਮਤਿ ਤਿਆਗੀਐ ਸੁਣੀਐ ਉਪਦੇਸੁ ॥੧॥ ਰਹਾਉ

ਸਿਮਰਤ ਸਿਮਰਤ ਸਿਮਰੀਐ ਸੋ ਪੁਰਖੁ ਦਾਤਾਰੁ

ਮਨ ਤੇ ਕਬਹੁ ਵੀਸਰੈ ਸੋ ਪੁਰਖੁ ਅਪਾਰੁ ॥੨॥

ਚਰਨ ਕਮਲ ਸਿਉ ਰੰਗੁ ਲਗਾ ਅਚਰਜ ਗੁਰਦੇਵ

ਜਾ ਕਉ ਕਿਰਪਾ ਕਰਹੁ ਪ੍ਰਭ ਤਾ ਕਉ ਲਾਵਹੁ ਸੇਵ ॥੩॥

ਨਿਧਿ ਨਿਧਾਨ ਅੰਮ੍ਰਿਤੁ ਪੀਆ ਮਨਿ ਤਨਿ ਆਨੰਦ

ਨਾਨਕ ਕਬਹੁ ਵੀਸਰੈ ਪ੍ਰਭ ਪਰਮਾਨੰਦ ॥੪॥੨੪॥੫੪॥