ਬਿਲਾਵਲੁ ਮਹਲਾ

ਤ੍ਰਿਸਨ ਬੁਝੀ ਮਮਤਾ ਗਈ ਨਾਠੇ ਭੈ ਭਰਮਾ

ਥਿਤਿ ਪਾਈ ਆਨਦੁ ਭਇਆ ਗੁਰਿ ਕੀਨੇ ਧਰਮਾ ॥੧॥

ਗੁਰੁ ਪੂਰਾ ਆਰਾਧਿਆ ਬਿਨਸੀ ਮੇਰੀ ਪੀਰ

ਤਨੁ ਮਨੁ ਸਭੁ ਸੀਤਲੁ ਭਇਆ ਪਾਇਆ ਸੁਖੁ ਬੀਰ ॥੧॥ ਰਹਾਉ

ਸੋਵਤ ਹਰਿ ਜਪਿ ਜਾਗਿਆ ਪੇਖਿਆ ਬਿਸਮਾਦੁ

ਪੀ ਅੰਮ੍ਰਿਤੁ ਤ੍ਰਿਪਤਾਸਿਆ ਤਾ ਕਾ ਅਚਰਜ ਸੁਆਦੁ ॥੨॥

ਆਪਿ ਮੁਕਤੁ ਸੰਗੀ ਤਰੇ ਕੁਲ ਕੁਟੰਬ ਉਧਾਰੇ

ਸਫਲ ਸੇਵਾ ਗੁਰਦੇਵ ਕੀ ਨਿਰਮਲ ਦਰਬਾਰੇ ॥੩॥

ਨੀਚੁ ਅਨਾਥੁ ਅਜਾਨੁ ਮੈ ਨਿਰਗੁਨੁ ਗੁਣਹੀਨੁ

ਨਾਨਕ ਕਉ ਕਿਰਪਾ ਭਈ ਦਾਸੁ ਅਪਨਾ ਕੀਨੁ ॥੪॥੨੫॥੫੫॥

ਬਿਲਾਵਲੁ ਮਹਲਾ

ਹਰਿ ਭਗਤਾ ਕਾ ਆਸਰਾ ਅਨ ਨਾਹੀ ਠਾਉ

ਤਾਣੁ ਦੀਬਾਣੁ ਪਰਵਾਰ ਧਨੁ ਪ੍ਰਭ ਤੇਰਾ ਨਾਉ ॥੧॥

ਕਰਿ ਕਿਰਪਾ ਪ੍ਰਭਿ ਆਪਣੀ ਅਪਨੇ ਦਾਸ ਰਖਿ ਲੀਏ

ਨਿੰਦਕ ਨਿੰਦਾ ਕਰਿ ਪਚੇ ਜਮਕਾਲਿ ਗ੍ਰਸੀਏ ॥੧॥ ਰਹਾਉ

ਸੰਤਾ ਏਕੁ ਧਿਆਵਨਾ ਦੂਸਰ ਕੋ ਨਾਹਿ

ਏਕਸੁ ਆਗੈ ਬੇਨਤੀ ਰਵਿਆ ਸ੍ਰਬ ਥਾਇ ॥੨॥

ਕਥਾ ਪੁਰਾਤਨ ਇਉ ਸੁਣੀ ਭਗਤਨ ਕੀ ਬਾਨੀ

ਸਗਲ ਦੁਸਟ ਖੰਡ ਖੰਡ ਕੀਏ ਜਨ ਲੀਏ ਮਾਨੀ ॥੩॥

ਸਤਿ ਬਚਨ ਨਾਨਕੁ ਕਹੈ ਪਰਗਟ ਸਭ ਮਾਹਿ

ਪ੍ਰਭ ਕੇ ਸੇਵਕ ਸਰਣਿ ਪ੍ਰਭ ਤਿਨ ਕਉ ਭਉ ਨਾਹਿ ॥੪॥੨੬॥੫੬॥

ਬਿਲਾਵਲੁ ਮਹਲਾ

ਬੰਧਨ ਕਾਟੈ ਸੋ ਪ੍ਰਭੂ ਜਾ ਕੈ ਕਲ ਹਾਥ

ਅਵਰ ਕਰਮ ਨਹੀ ਛੂਟੀਐ ਰਾਖਹੁ ਹਰਿ ਨਾਥ ॥੧॥

ਤਉ ਸਰਣਾਗਤਿ ਮਾਧਵੇ ਪੂਰਨ ਦਇਆਲ

ਛੂਟਿ ਜਾਇ ਸੰਸਾਰ ਤੇ ਰਾਖੈ ਗੋਪਾਲ ॥੧॥ ਰਹਾਉ

ਆਸਾ ਭਰਮ ਬਿਕਾਰ ਮੋਹ ਇਨ ਮਹਿ ਲੋਭਾਨਾ

ਝੂਠੁ ਸਮਗ੍ਰੀ ਮਨਿ ਵਸੀ ਪਾਰਬ੍ਰਹਮੁ ਜਾਨਾ ॥੨॥

ਪਰਮ ਜੋਤਿ ਪੂਰਨ ਪੁਰਖ ਸਭਿ ਜੀਅ ਤੁਮੑਾਰੇ

ਜਿਉ ਤੂ ਰਾਖਹਿ ਤਿਉ ਰਹਾ ਪ੍ਰਭ ਅਗਮ ਅਪਾਰੇ ॥੩॥

ਕਰਣ ਕਾਰਣ ਸਮਰਥ ਪ੍ਰਭ ਦੇਹਿ ਅਪਨਾ ਨਾਉ

ਨਾਨਕ ਤਰੀਐ ਸਾਧਸੰਗਿ ਹਰਿ ਹਰਿ ਗੁਣ ਗਾਉ ॥੪॥੨੭॥੫੭॥

ਬਿਲਾਵਲੁ ਮਹਲਾ

ਕਵਨੁ ਕਵਨੁ ਨਹੀ ਪਤਰਿਆ ਤੁਮੑਰੀ ਪਰਤੀਤਿ

ਮਹਾ ਮੋਹਨੀ ਮੋਹਿਆ ਨਰਕ ਕੀ ਰੀਤਿ ॥੧॥

ਮਨ ਖੁਟਹਰ ਤੇਰਾ ਨਹੀ ਬਿਸਾਸੁ ਤੂ ਮਹਾ ਉਦਮਾਦਾ

ਖਰ ਕਾ ਪੈਖਰੁ ਤਉ ਛੁਟੈ ਜਉ ਊਪਰਿ ਲਾਦਾ ॥੧॥ ਰਹਾਉ

ਜਪ ਤਪ ਸੰਜਮ ਤੁਮੑ ਖੰਡੇ ਜਮ ਕੇ ਦੁਖ ਡਾਂਡ

ਸਿਮਰਹਿ ਨਾਹੀ ਜੋਨਿ ਦੁਖ ਨਿਰਲਜੇ ਭਾਂਡ ॥੨॥

ਹਰਿ ਸੰਗਿ ਸਹਾਈ ਮਹਾ ਮੀਤੁ ਤਿਸ ਸਿਉ ਤੇਰਾ ਭੇਦੁ

ਬੀਧਾ ਪੰਚ ਬਟਵਾਰਈ ਉਪਜਿਓ ਮਹਾ ਖੇਦੁ ॥੩॥

ਨਾਨਕ ਤਿਨ ਸੰਤਨ ਸਰਣਾਗਤੀ ਜਿਨ ਮਨੁ ਵਸਿ ਕੀਨਾ

ਤਨੁ ਧਨੁ ਸਰਬਸੁ ਆਪਣਾ ਪ੍ਰਭਿ ਜਨ ਕਉ ਦੀਨੑਾ ॥੪॥੨੮॥੫੮॥