ਬਿਲਾਵਲੁ ਮਹਲਾ

ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ

ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ

ਬਿਘਨੁ ਕੋਊ ਲਾਗਤਾ ਗੁਰ ਪਹਿ ਅਰਦਾਸਿ

ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥

ਤੋਟਿ ਆਵੈ ਕਦੇ ਮੂਲਿ ਪੂਰਨ ਭੰਡਾਰ

ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥

ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਦੀਸੈ

ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥

ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ

ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥

ਬਿਲਾਵਲੁ ਮਹਲਾ

ਹਰਿ ਹਰਿ ਹਰਿ ਆਰਾਧੀਐ ਹੋਈਐ ਆਰੋਗ

ਰਾਮਚੰਦ ਕੀ ਲਸਟਿਕਾ ਜਿਨਿ ਮਾਰਿਆ ਰੋਗੁ ॥੧॥ ਰਹਾਉ

ਗੁਰੁ ਪੂਰਾ ਹਰਿ ਜਾਪੀਐ ਨਿਤ ਕੀਚੈ ਭੋਗੁ

ਸਾਧਸੰਗਤਿ ਕੈ ਵਾਰਣੈ ਮਿਲਿਆ ਸੰਜੋਗੁ ॥੧॥

ਜਿਸੁ ਸਿਮਰਤ ਸੁਖੁ ਪਾਈਐ ਬਿਨਸੈ ਬਿਓਗੁ

ਨਾਨਕ ਪ੍ਰਭ ਸਰਣਾਗਤੀ ਕਰਣ ਕਾਰਣ ਜੋਗੁ ॥੨॥੩੪॥੬੪॥

ਰਾਗੁ ਬਿਲਾਵਲੁ ਮਹਲਾ ਦੁਪਦੇ ਘਰੁ

ਸਤਿਗੁਰ ਪ੍ਰਸਾਦਿ

ਅਵਰਿ ਉਪਾਵ ਸਭਿ ਤਿਆਗਿਆ ਦਾਰੂ ਨਾਮੁ ਲਇਆ

ਤਾਪ ਪਾਪ ਸਭਿ ਮਿਟੇ ਰੋਗ ਸੀਤਲ ਮਨੁ ਭਇਆ ॥੧॥

ਗੁਰੁ ਪੂਰਾ ਆਰਾਧਿਆ ਸਗਲਾ ਦੁਖੁ ਗਇਆ

ਰਾਖਨਹਾਰੈ ਰਾਖਿਆ ਅਪਨੀ ਕਰਿ ਮਇਆ ॥੧॥ ਰਹਾਉ

ਬਾਹ ਪਕੜਿ ਪ੍ਰਭਿ ਕਾਢਿਆ ਕੀਨਾ ਅਪਨਇਆ

ਸਿਮਰਿ ਸਿਮਰਿ ਮਨ ਤਨ ਸੁਖੀ ਨਾਨਕ ਨਿਰਭਇਆ ॥੨॥੧॥੬੫॥

ਬਿਲਾਵਲੁ ਮਹਲਾ

ਕਰੁ ਧਰਿ ਮਸਤਕਿ ਥਾਪਿਆ ਨਾਮੁ ਦੀਨੋ ਦਾਨਿ

ਸਫਲ ਸੇਵਾ ਪਾਰਬ੍ਰਹਮ ਕੀ ਤਾ ਕੀ ਨਹੀ ਹਾਨਿ ॥੧॥

ਆਪੇ ਹੀ ਪ੍ਰਭੁ ਰਾਖਤਾ ਭਗਤਨ ਕੀ ਆਨਿ

ਜੋ ਜੋ ਚਿਤਵਹਿ ਸਾਧ ਜਨ ਸੋ ਲੇਤਾ ਮਾਨਿ ॥੧॥ ਰਹਾਉ

ਸਰਣਿ ਪਰੇ ਚਰਣਾਰਬਿੰਦ ਜਨ ਪ੍ਰਭ ਕੇ ਪ੍ਰਾਨ

ਸਹਜਿ ਸੁਭਾਇ ਨਾਨਕ ਮਿਲੇ ਜੋਤੀ ਜੋਤਿ ਸਮਾਨ ॥੨॥੨॥੬੬॥

ਬਿਲਾਵਲੁ ਮਹਲਾ

ਚਰਣ ਕਮਲ ਕਾ ਆਸਰਾ ਦੀਨੋ ਪ੍ਰਭਿ ਆਪਿ

ਪ੍ਰਭ ਸਰਣਾਗਤਿ ਜਨ ਪਰੇ ਤਾ ਕਾ ਸਦ ਪਰਤਾਪੁ ॥੧॥

ਰਾਖਨਹਾਰ ਅਪਾਰ ਪ੍ਰਭ ਤਾ ਕੀ ਨਿਰਮਲ ਸੇਵ

ਰਾਮ ਰਾਜ ਰਾਮਦਾਸ ਪੁਰਿ ਕੀਨੑੇ ਗੁਰਦੇਵ ॥੧॥ ਰਹਾਉ

ਸਦਾ ਸਦਾ ਹਰਿ ਧਿਆਈਐ ਕਿਛੁ ਬਿਘਨੁ ਲਾਗੈ

ਨਾਨਕ ਨਾਮੁ ਸਲਾਹੀਐ ਭਇ ਦੁਸਮਨ ਭਾਗੈ ॥੨॥੩॥੬੭॥