ਬਿਲਾਵਲੁ ਮਹਲਾ

ਮਨਿ ਤਨਿ ਪ੍ਰਭੁ ਆਰਾਧੀਐ ਮਿਲਿ ਸਾਧ ਸਮਾਗੈ

ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਮੁ ਭਾਗੈ ॥੧॥

ਰਾਮ ਨਾਮੁ ਜੋ ਜਨੁ ਜਪੈ ਅਨਦਿਨੁ ਸਦ ਜਾਗੈ

ਤੰਤੁ ਮੰਤੁ ਨਹ ਜੋਹਈ ਤਿਤੁ ਚਾਖੁ ਲਾਗੈ ॥੧॥ ਰਹਾਉ

ਕਾਮ ਕ੍ਰੋਧ ਮਦ ਮਾਨ ਮੋਹ ਬਿਨਸੇ ਅਨਰਾਗੈ

ਆਨੰਦ ਮਗਨ ਰਸਿ ਰਾਮ ਰੰਗਿ ਨਾਨਕ ਸਰਨਾਗੈ ॥੨॥੪॥੬੮॥

ਬਿਲਾਵਲੁ ਮਹਲਾ

ਜੀਅ ਜੁਗਤਿ ਵਸਿ ਪ੍ਰਭੂ ਕੈ ਜੋ ਕਹੈ ਸੁ ਕਰਨਾ

ਭਏ ਪ੍ਰਸੰਨ ਗੋਪਾਲ ਰਾਇ ਭਉ ਕਿਛੁ ਨਹੀ ਕਰਨਾ ॥੧॥

ਦੂਖੁ ਲਾਗੈ ਕਦੇ ਤੁਧੁ ਪਾਰਬ੍ਰਹਮੁ ਚਿਤਾਰੇ

ਜਮਕੰਕਰੁ ਨੇੜਿ ਆਵਈ ਗੁਰਸਿਖ ਪਿਆਰੇ ॥੧॥ ਰਹਾਉ

ਕਰਣ ਕਾਰਣ ਸਮਰਥੁ ਹੈ ਤਿਸੁ ਬਿਨੁ ਨਹੀ ਹੋਰੁ

ਨਾਨਕ ਪ੍ਰਭ ਸਰਣਾਗਤੀ ਸਾਚਾ ਮਨਿ ਜੋਰੁ ॥੨॥੫॥੬੯॥

ਬਿਲਾਵਲੁ ਮਹਲਾ

ਸਿਮਰਿ ਸਿਮਰਿ ਪ੍ਰਭੁ ਆਪਨਾ ਨਾਠਾ ਦੁਖ ਠਾਉ

ਬਿਸ੍ਰਾਮ ਪਾਏ ਮਿਲਿ ਸਾਧਸੰਗਿ ਤਾ ਤੇ ਬਹੁੜਿ ਧਾਉ ॥੧॥

ਬਲਿਹਾਰੀ ਗੁਰ ਆਪਨੇ ਚਰਨਨੑ ਬਲਿ ਜਾਉ

ਅਨਦ ਸੂਖ ਮੰਗਲ ਬਨੇ ਪੇਖਤ ਗੁਨ ਗਾਉ ॥੧॥ ਰਹਾਉ

ਕਥਾ ਕੀਰਤਨੁ ਰਾਗ ਨਾਦ ਧੁਨਿ ਇਹੁ ਬਨਿਓ ਸੁਆਉ

ਨਾਨਕ ਪ੍ਰਭ ਸੁਪ੍ਰਸੰਨ ਭਏ ਬਾਂਛਤ ਫਲ ਪਾਉ ॥੨॥੬॥੭੦॥

ਬਿਲਾਵਲੁ ਮਹਲਾ

ਦਾਸ ਤੇਰੇ ਕੀ ਬੇਨਤੀ ਰਿਦ ਕਰਿ ਪਰਗਾਸੁ

ਤੁਮੑਰੀ ਕ੍ਰਿਪਾ ਤੇ ਪਾਰਬ੍ਰਹਮ ਦੋਖਨ ਕੋ ਨਾਸੁ ॥੧॥

ਚਰਨ ਕਮਲ ਕਾ ਆਸਰਾ ਪ੍ਰਭ ਪੁਰਖ ਗੁਣਤਾਸੁ

ਕੀਰਤਨ ਨਾਮੁ ਸਿਮਰਤ ਰਹਉ ਜਬ ਲਗੁ ਘਟਿ ਸਾਸੁ ॥੧॥ ਰਹਾਉ

ਮਾਤ ਪਿਤਾ ਬੰਧਪ ਤੂਹੈ ਤੂ ਸਰਬ ਨਿਵਾਸੁ

ਨਾਨਕ ਪ੍ਰਭ ਸਰਣਾਗਤੀ ਜਾ ਕੋ ਨਿਰਮਲ ਜਾਸੁ ॥੨॥੭॥੭੧॥

ਬਿਲਾਵਲੁ ਮਹਲਾ

ਸਰਬ ਸਿਧਿ ਹਰਿ ਗਾਈਐ ਸਭਿ ਭਲਾ ਮਨਾਵਹਿ

ਸਾਧੁ ਸਾਧੁ ਮੁਖ ਤੇ ਕਹਹਿ ਸੁਣਿ ਦਾਸ ਮਿਲਾਵਹਿ ॥੧॥

ਸੂਖ ਸਹਜ ਕਲਿਆਣ ਰਸ ਪੂਰੈ ਗੁਰਿ ਕੀਨੑ

ਜੀਅ ਸਗਲ ਦਇਆਲ ਭਏ ਹਰਿ ਹਰਿ ਨਾਮੁ ਚੀਨੑ ॥੧॥ ਰਹਾਉ

ਪੂਰਿ ਰਹਿਓ ਸਰਬਤ੍ਰ ਮਹਿ ਪ੍ਰਭ ਗੁਣੀ ਗਹੀਰ

ਨਾਨਕ ਭਗਤ ਆਨੰਦ ਮੈ ਪੇਖਿ ਪ੍ਰਭ ਕੀ ਧੀਰ ॥੨॥੮॥੭੨॥

ਬਿਲਾਵਲੁ ਮਹਲਾ

ਅਰਦਾਸਿ ਸੁਣੀ ਦਾਤਾਰਿ ਪ੍ਰਭਿ ਹੋਏ ਕਿਰਪਾਲ

ਰਾਖਿ ਲੀਆ ਅਪਨਾ ਸੇਵਕੋ ਮੁਖਿ ਨਿੰਦਕ ਛਾਰੁ ॥੧॥

ਤੁਝਹਿ ਜੋਹੈ ਕੋ ਮੀਤ ਜਨ ਤੂੰ ਗੁਰ ਕਾ ਦਾਸ

ਪਾਰਬ੍ਰਹਮਿ ਤੂ ਰਾਖਿਆ ਦੇ ਅਪਨੇ ਹਾਥ ॥੧॥ ਰਹਾਉ

ਜੀਅਨ ਕਾ ਦਾਤਾ ਏਕੁ ਹੈ ਬੀਆ ਨਹੀ ਹੋਰੁ

ਨਾਨਕ ਕੀ ਬੇਨੰਤੀਆ ਮੈ ਤੇਰਾ ਜੋਰੁ ॥੨॥੯॥੭੩॥