ਬਿਲਾਵਲੁ ਮਹਲਾ

ਸੰਤਨ ਕੈ ਸੁਨੀਅਤ ਪ੍ਰਭ ਕੀ ਬਾਤ

ਕਥਾ ਕੀਰਤਨੁ ਆਨੰਦ ਮੰਗਲ ਧੁਨਿ ਪੂਰਿ ਰਹੀ ਦਿਨਸੁ ਅਰੁ ਰਾਤਿ ॥੧॥ ਰਹਾਉ

ਕਰਿ ਕਿਰਪਾ ਅਪਨੇ ਪ੍ਰਭਿ ਕੀਨੇ ਨਾਮ ਅਪੁਨੇ ਕੀ ਕੀਨੀ ਦਾਤਿ

ਆਠ ਪਹਰ ਗੁਨ ਗਾਵਤ ਪ੍ਰਭ ਕੇ ਕਾਮ ਕ੍ਰੋਧ ਇਸੁ ਤਨ ਤੇ ਜਾਤ ॥੧॥

ਤ੍ਰਿਪਤਿ ਅਘਾਏ ਪੇਖਿ ਪ੍ਰਭ ਦਰਸਨੁ ਅੰਮ੍ਰਿਤ ਹਰਿ ਰਸੁ ਭੋਜਨੁ ਖਾਤ

ਚਰਨ ਸਰਨ ਨਾਨਕ ਪ੍ਰਭ ਤੇਰੀ ਕਰਿ ਕਿਰਪਾ ਸੰਤਸੰਗਿ ਮਿਲਾਤ ॥੨॥੪॥੮੪॥

ਬਿਲਾਵਲੁ ਮਹਲਾ

ਰਾਖਿ ਲੀਏ ਅਪਨੇ ਜਨ ਆਪ

ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ

ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ

ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥

ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ

ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥

ਬਿਲਾਵਲੁ ਮਹਲਾ

ਤਾਪੁ ਲਾਹਿਆ ਗੁਰ ਸਿਰਜਨਹਾਰਿ

ਸਤਿਗੁਰ ਅਪਨੇ ਕਉ ਬਲਿ ਜਾਈ ਜਿਨਿ ਪੈਜ ਰਖੀ ਸਾਰੈ ਸੰਸਾਰਿ ॥੧॥ ਰਹਾਉ

ਕਰੁ ਮਸਤਕਿ ਧਾਰਿ ਬਾਲਿਕੁ ਰਖਿ ਲੀਨੋ

ਪ੍ਰਭਿ ਅੰਮ੍ਰਿਤ ਨਾਮੁ ਮਹਾ ਰਸੁ ਦੀਨੋ ॥੧॥

ਦਾਸ ਕੀ ਲਾਜ ਰਖੈ ਮਿਹਰਵਾਨੁ

ਗੁਰੁ ਨਾਨਕੁ ਬੋਲੈ ਦਰਗਹ ਪਰਵਾਨੁ ॥੨॥੬॥੮੬॥

ਰਾਗੁ ਬਿਲਾਵਲੁ ਮਹਲਾ ਚਉਪਦੇ ਦੁਪਦੇ ਘਰੁ

ਸਤਿਗੁਰ ਪ੍ਰਸਾਦਿ

ਸਤਿਗੁਰ ਸਬਦਿ ਉਜਾਰੋ ਦੀਪਾ

ਬਿਨਸਿਓ ਅੰਧਕਾਰ ਤਿਹ ਮੰਦਰਿ ਰਤਨ ਕੋਠੜੀ ਖੁਲੑੀ ਅਨੂਪਾ ॥੧॥ ਰਹਾਉ

ਬਿਸਮਨ ਬਿਸਮ ਭਏ ਜਉ ਪੇਖਿਓ ਕਹਨੁ ਜਾਇ ਵਡਿਆਈ

ਮਗਨ ਭਏ ਊਹਾ ਸੰਗਿ ਮਾਤੇ ਓਤਿ ਪੋਤਿ ਲਪਟਾਈ ॥੧॥

ਆਲ ਜਾਲ ਨਹੀ ਕਛੂ ਜੰਜਾਰਾ ਅਹੰਬੁਧਿ ਨਹੀ ਭੋਰਾ

ਊਚਨ ਊਚਾ ਬੀਚੁ ਖੀਚਾ ਹਉ ਤੇਰਾ ਤੂੰ ਮੋਰਾ ॥੨॥

ਏਕੰਕਾਰੁ ਏਕੁ ਪਾਸਾਰਾ ਏਕੈ ਅਪਰ ਅਪਾਰਾ

ਏਕੁ ਬਿਸਥੀਰਨੁ ਏਕੁ ਸੰਪੂਰਨੁ ਏਕੈ ਪ੍ਰਾਨ ਅਧਾਰਾ ॥੩॥

ਨਿਰਮਲ ਨਿਰਮਲ ਸੂਚਾ ਸੂਚੋ ਸੂਚਾ ਸੂਚੋ ਸੂਚਾ

ਅੰਤ ਅੰਤਾ ਸਦਾ ਬੇਅੰਤਾ ਕਹੁ ਨਾਨਕ ਊਚੋ ਊਚਾ ॥੪॥੧॥੮੭॥