ਬਿਲਾਵਲੁ ਮਹਲਾ

ਸੰਤ ਸਰਣਿ ਸੰਤ ਟਹਲ ਕਰੀ

ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ

ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ

ਐਸੋ ਹਰਿ ਰਸੁ ਬਰਨਿ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥

ਪੇਖਿਓ ਮੋਹਨੁ ਸਭ ਕੈ ਸੰਗੇ ਊਨ ਕਾਹੂ ਸਗਲ ਭਰੀ

ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥

ਬਿਲਾਵਲੁ ਮਹਲਾ

ਮਨ ਕਿਆ ਕਹਤਾ ਹਉ ਕਿਆ ਕਹਤਾ

ਜਾਨ ਪ੍ਰਬੀਨ ਠਾਕੁਰ ਪ੍ਰਭ ਮੇਰੇ ਤਿਸੁ ਆਗੈ ਕਿਆ ਕਹਤਾ ॥੧॥ ਰਹਾਉ

ਅਨਬੋਲੇ ਕਉ ਤੁਹੀ ਪਛਾਨਹਿ ਜੋ ਜੀਅਨ ਮਹਿ ਹੋਤਾ

ਰੇ ਮਨ ਕਾਇ ਕਹਾ ਲਉ ਡਹਕਹਿ ਜਉ ਪੇਖਤ ਹੀ ਸੰਗਿ ਸੁਨਤਾ ॥੧॥

ਐਸੋ ਜਾਨਿ ਭਏ ਮਨਿ ਆਨਦ ਆਨ ਬੀਓ ਕਰਤਾ

ਕਹੁ ਨਾਨਕ ਗੁਰ ਭਏ ਦਇਆਰਾ ਹਰਿ ਰੰਗੁ ਕਬਹੂ ਲਹਤਾ ॥੨॥੮॥੯੪॥

ਬਿਲਾਵਲੁ ਮਹਲਾ

ਨਿੰਦਕੁ ਐਸੇ ਹੀ ਝਰਿ ਪਰੀਐ

ਇਹ ਨੀਸਾਨੀ ਸੁਨਹੁ ਤੁਮ ਭਾਈ ਜਿਉ ਕਾਲਰ ਭੀਤਿ ਗਿਰੀਐ ॥੧॥ ਰਹਾਉ

ਜਉ ਦੇਖੈ ਛਿਦ੍ਰੁ ਤਉ ਨਿੰਦਕੁ ਉਮਾਹੈ ਭਲੋ ਦੇਖਿ ਦੁਖ ਭਰੀਐ

ਆਠ ਪਹਰ ਚਿਤਵੈ ਨਹੀ ਪਹੁਚੈ ਬੁਰਾ ਚਿਤਵਤ ਚਿਤਵਤ ਮਰੀਐ ॥੧॥

ਨਿੰਦਕੁ ਪ੍ਰਭੂ ਭੁਲਾਇਆ ਕਾਲੁ ਨੇਰੈ ਆਇਆ ਹਰਿ ਜਨ ਸਿਉ ਬਾਦੁ ਉਠਰੀਐ

ਨਾਨਕ ਕਾ ਰਾਖਾ ਆਪਿ ਪ੍ਰਭੁ ਸੁਆਮੀ ਕਿਆ ਮਾਨਸ ਬਪੁਰੇ ਕਰੀਐ ॥੨॥੯॥੯੫॥

ਬਿਲਾਵਲੁ ਮਹਲਾ

ਐਸੇ ਕਾਹੇ ਭੂਲਿ ਪਰੇ

ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ

ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ

ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥

ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ

ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥

ਬਿਲਾਵਲੁ ਮਹਲਾ

ਮਨ ਤਨ ਰਸਨਾ ਹਰਿ ਚੀਨੑਾ

ਭਏ ਅਨੰਦਾ ਮਿਟੇ ਅੰਦੇਸੇ ਸਰਬ ਸੂਖ ਮੋ ਕਉ ਗੁਰਿ ਦੀਨੑਾ ॥੧॥ ਰਹਾਉ

ਇਆਨਪ ਤੇ ਸਭ ਭਈ ਸਿਆਨਪ ਪ੍ਰਭੁ ਮੇਰਾ ਦਾਨਾ ਬੀਨਾ

ਹਾਥ ਦੇਇ ਰਾਖੈ ਅਪਨੇ ਕਉ ਕਾਹੂ ਕਰਤੇ ਕਛੁ ਖੀਨਾ ॥੧॥

ਬਲਿ ਜਾਵਉ ਦਰਸਨ ਸਾਧੂ ਕੈ ਜਿਹ ਪ੍ਰਸਾਦਿ ਹਰਿ ਨਾਮੁ ਲੀਨਾ

ਕਹੁ ਨਾਨਕ ਠਾਕੁਰ ਭਾਰੋਸੈ ਕਹੂ ਮਾਨਿਓ ਮਨਿ ਛੀਨਾ ॥੨॥੧੧॥੯੭॥