ਬਿਲਾਵਲੁ ਮਹਲਾ ੫ ॥
ਸਿਮਰਤ ਨਾਮੁ ਕੋਟਿ ਜਤਨ ਭਏ ॥
ਸਾਧਸੰਗਿ ਮਿਲਿ ਹਰਿ ਗੁਨ ਗਾਏ ਜਮਦੂਤਨ ਕਉ ਤ੍ਰਾਸ ਅਹੇ ॥੧॥ ਰਹਾਉ ॥
ਜੇਤੇ ਪੁਨਹਚਰਨ ਸੇ ਕੀਨੑੇ ਮਨਿ ਤਨਿ ਪ੍ਰਭ ਕੇ ਚਰਣ ਗਹੇ ॥
ਆਵਣ ਜਾਣੁ ਭਰਮੁ ਭਉ ਨਾਠਾ ਜਨਮ ਜਨਮ ਕੇ ਕਿਲਵਿਖ ਦਹੇ ॥੧॥
ਨਿਰਭਉ ਹੋਇ ਭਜਹੁ ਜਗਦੀਸੈ ਏਹੁ ਪਦਾਰਥੁ ਵਡਭਾਗਿ ਲਹੇ ॥
ਕਰਿ ਕਿਰਪਾ ਪੂਰਨ ਪ੍ਰਭ ਦਾਤੇ ਨਿਰਮਲ ਜਸੁ ਨਾਨਕ ਦਾਸ ਕਹੇ ॥੨॥੧੭॥੧੦੩॥
ਬਿਲਾਵਲੁ ਮਹਲਾ ੫ ॥
ਸੁਲਹੀ ਤੇ ਨਾਰਾਇਣ ਰਾਖੁ ॥
ਸੁਲਹੀ ਕਾ ਹਾਥੁ ਕਹੀ ਨ ਪਹੁਚੈ ਸੁਲਹੀ ਹੋਇ ਮੂਆ ਨਾਪਾਕੁ ॥੧॥ ਰਹਾਉ ॥
ਕਾਢਿ ਕੁਠਾਰੁ ਖਸਮਿ ਸਿਰੁ ਕਾਟਿਆ ਖਿਨ ਮਹਿ ਹੋਇ ਗਇਆ ਹੈ ਖਾਕੁ ॥
ਮੰਦਾ ਚਿਤਵਤ ਚਿਤਵਤ ਪਚਿਆ ਜਿਨਿ ਰਚਿਆ ਤਿਨਿ ਦੀਨਾ ਧਾਕੁ ॥੧॥
ਪੁਤ੍ਰ ਮੀਤ ਧਨੁ ਕਿਛੂ ਨ ਰਹਿਓ ਸੁ ਛੋਡਿ ਗਇਆ ਸਭ ਭਾਈ ਸਾਕੁ ॥
ਕਹੁ ਨਾਨਕ ਤਿਸੁ ਪ੍ਰਭ ਬਲਿਹਾਰੀ ਜਿਨਿ ਜਨ ਕਾ ਕੀਨੋ ਪੂਰਨ ਵਾਕੁ ॥੨॥੧੮॥੧੦੪॥
ਬਿਲਾਵਲੁ ਮਹਲਾ ੫ ॥
ਪੂਰੇ ਗੁਰ ਕੀ ਪੂਰੀ ਸੇਵ ॥
ਆਪੇ ਆਪਿ ਵਰਤੈ ਸੁਆਮੀ ਕਾਰਜੁ ਰਾਸਿ ਕੀਆ ਗੁਰਦੇਵ ॥੧॥ ਰਹਾਉ ॥
ਆਦਿ ਮਧਿ ਪ੍ਰਭੁ ਅੰਤਿ ਸੁਆਮੀ ਅਪਨਾ ਥਾਟੁ ਬਨਾਇਓ ਆਪਿ ॥
ਅਪਨੇ ਸੇਵਕ ਕੀ ਆਪੇ ਰਾਖੈ ਪ੍ਰਭ ਮੇਰੇ ਕੋ ਵਡ ਪਰਤਾਪੁ ॥੧॥
ਪਾਰਬ੍ਰਹਮ ਪਰਮੇਸੁਰ ਸਤਿਗੁਰ ਵਸਿ ਕੀਨੑੇ ਜਿਨਿ ਸਗਲੇ ਜੰਤ ॥
ਚਰਨ ਕਮਲ ਨਾਨਕ ਸਰਣਾਈ ਰਾਮ ਨਾਮ ਜਪਿ ਨਿਰਮਲ ਮੰਤ ॥੨॥੧੯॥੧੦੫॥
ਬਿਲਾਵਲੁ ਮਹਲਾ ੫ ॥
ਤਾਪ ਪਾਪ ਤੇ ਰਾਖੇ ਆਪ ॥
ਸੀਤਲ ਭਏ ਗੁਰ ਚਰਨੀ ਲਾਗੇ ਰਾਮ ਨਾਮ ਹਿਰਦੇ ਮਹਿ ਜਾਪ ॥੧॥ ਰਹਾਉ ॥
ਕਰਿ ਕਿਰਪਾ ਹਸਤ ਪ੍ਰਭਿ ਦੀਨੇ ਜਗਤ ਉਧਾਰ ਨਵ ਖੰਡ ਪ੍ਰਤਾਪ ॥
ਦੁਖ ਬਿਨਸੇ ਸੁਖ ਅਨਦ ਪ੍ਰਵੇਸਾ ਤ੍ਰਿਸਨ ਬੁਝੀ ਮਨ ਤਨ ਸਚੁ ਧ੍ਰਾਪ ॥੧॥
ਅਨਾਥ ਕੋ ਨਾਥੁ ਸਰਣਿ ਸਮਰਥਾ ਸਗਲ ਸ੍ਰਿਸਟਿ ਕੋ ਮਾਈ ਬਾਪੁ ॥
ਭਗਤਿ ਵਛਲ ਭੈ ਭੰਜਨ ਸੁਆਮੀ ਗੁਣ ਗਾਵਤ ਨਾਨਕ ਆਲਾਪ ॥੨॥੨੦॥੧੦੬॥
ਬਿਲਾਵਲੁ ਮਹਲਾ ੫ ॥
ਜਿਸ ਤੇ ਉਪਜਿਆ ਤਿਸਹਿ ਪਛਾਨੁ ॥
ਪਾਰਬ੍ਰਹਮੁ ਪਰਮੇਸਰੁ ਧਿਆਇਆ ਕੁਸਲ ਖੇਮ ਹੋਏ ਕਲਿਆਨ ॥੧॥ ਰਹਾਉ ॥
ਗੁਰੁ ਪੂਰਾ ਭੇਟਿਓ ਬਡ ਭਾਗੀ ਅੰਤਰਜਾਮੀ ਸੁਘੜੁ ਸੁਜਾਨੁ ॥
ਹਾਥ ਦੇਇ ਰਾਖੇ ਕਰਿ ਅਪਨੇ ਬਡ ਸਮਰਥੁ ਨਿਮਾਣਿਆ ਕੋ ਮਾਨੁ ॥੧॥
ਭ੍ਰਮ ਭੈ ਬਿਨਸਿ ਗਏ ਖਿਨ ਭੀਤਰਿ ਅੰਧਕਾਰ ਪ੍ਰਗਟੇ ਚਾਨਾਣੁ ॥
ਸਾਸਿ ਸਾਸਿ ਆਰਾਧੈ ਨਾਨਕੁ ਸਦਾ ਸਦਾ ਜਾਈਐ ਕੁਰਬਾਣੁ ॥੨॥੨੧॥੧੦੭॥