ਬਿਲਾਵਲੁ ਮਹਲਾ

ਅਪਨੇ ਸੇਵਕ ਕਉ ਕਬਹੁ ਬਿਸਾਰਹੁ

ਉਰਿ ਲਾਗਹੁ ਸੁਆਮੀ ਪ੍ਰਭ ਮੇਰੇ ਪੂਰਬ ਪ੍ਰੀਤਿ ਗੋਬਿੰਦ ਬੀਚਾਰਹੁ ॥੧॥ ਰਹਾਉ

ਪਤਿਤ ਪਾਵਨ ਪ੍ਰਭ ਬਿਰਦੁ ਤੁਮੑਾਰੋ ਹਮਰੇ ਦੋਖ ਰਿਦੈ ਮਤ ਧਾਰਹੁ

ਜੀਵਨ ਪ੍ਰਾਨ ਹਰਿ ਧਨੁ ਸੁਖੁ ਤੁਮ ਹੀ ਹਉਮੈ ਪਟਲੁ ਕ੍ਰਿਪਾ ਕਰਿ ਜਾਰਹੁ ॥੧॥

ਜਲ ਬਿਹੂਨ ਮੀਨ ਕਤ ਜੀਵਨ ਦੂਧ ਬਿਨਾ ਰਹਨੁ ਕਤ ਬਾਰੋ

ਜਨ ਨਾਨਕ ਪਿਆਸ ਚਰਨ ਕਮਲਨੑ ਕੀ ਪੇਖਿ ਦਰਸੁ ਸੁਆਮੀ ਸੁਖ ਸਾਰੋ ॥੨॥੭॥੧੨੩॥

ਬਿਲਾਵਲੁ ਮਹਲਾ

ਆਗੈ ਪਾਛੈ ਕੁਸਲੁ ਭਇਆ

ਗੁਰਿ ਪੂਰੈ ਪੂਰੀ ਸਭ ਰਾਖੀ ਪਾਰਬ੍ਰਹਮਿ ਪ੍ਰਭਿ ਕੀਨੀ ਮਇਆ ॥੧॥ ਰਹਾਉ

ਮਨਿ ਤਨਿ ਰਵਿ ਰਹਿਆ ਹਰਿ ਪ੍ਰੀਤਮੁ ਦੂਖ ਦਰਦ ਸਗਲਾ ਮਿਟਿ ਗਇਆ

ਸਾਂਤਿ ਸਹਜ ਆਨਦ ਗੁਣ ਗਾਏ ਦੂਤ ਦੁਸਟ ਸਭਿ ਹੋਏ ਖਇਆ ॥੧॥

ਗੁਨੁ ਅਵਗੁਨੁ ਪ੍ਰਭਿ ਕਛੁ ਬੀਚਾਰਿਓ ਕਰਿ ਕਿਰਪਾ ਅਪੁਨਾ ਕਰਿ ਲਇਆ

ਅਤੁਲ ਬਡਾਈ ਅਚੁਤ ਅਬਿਨਾਸੀ ਨਾਨਕੁ ਉਚਰੈ ਹਰਿ ਕੀ ਜਇਆ ॥੨॥੮॥੧੨੪॥

ਬਿਲਾਵਲੁ ਮਹਲਾ

ਬਿਨੁ ਭੈ ਭਗਤੀ ਤਰਨੁ ਕੈਸੇ

ਕਰਹੁ ਅਨੁਗ੍ਰਹੁ ਪਤਿਤ ਉਧਾਰਨ ਰਾਖੁ ਸੁਆਮੀ ਆਪ ਭਰੋਸੇ ॥੧॥ ਰਹਾਉ

ਸਿਮਰਨੁ ਨਹੀ ਆਵਤ ਫਿਰਤ ਮਦ ਮਾਵਤ ਬਿਖਿਆ ਰਾਤਾ ਸੁਆਨ ਜੈਸੇ

ਅਉਧ ਬਿਹਾਵਤ ਅਧਿਕ ਮੋਹਾਵਤ ਪਾਪ ਕਮਾਵਤ ਬੁਡੇ ਐਸੇ ॥੧॥

ਸਰਨਿ ਦੁਖ ਭੰਜਨ ਪੁਰਖ ਨਿਰੰਜਨ ਸਾਧੂ ਸੰਗਤਿ ਰਵਣੁ ਜੈਸੇ

ਕੇਸਵ ਕਲੇਸ ਨਾਸ ਅਘ ਖੰਡਨ ਨਾਨਕ ਜੀਵਤ ਦਰਸ ਦਿਸੇ ॥੨॥੯॥੧੨੫॥

ਰਾਗੁ ਬਿਲਾਵਲੁ ਮਹਲਾ ਦੁਪਦੇ ਘਰੁ

ਸਤਿਗੁਰ ਪ੍ਰਸਾਦਿ

ਆਪਹਿ ਮੇਲਿ ਲਏ

ਜਬ ਤੇ ਸਰਨਿ ਤੁਮਾਰੀ ਆਏ ਤਬ ਤੇ ਦੋਖ ਗਏ ॥੧॥ ਰਹਾਉ

ਤਜਿ ਅਭਿਮਾਨੁ ਅਰੁ ਚਿੰਤ ਬਿਰਾਨੀ ਸਾਧਹ ਸਰਨ ਪਏ

ਜਪਿ ਜਪਿ ਨਾਮੁ ਤੁਮੑਾਰੋ ਪ੍ਰੀਤਮ ਤਨ ਤੇ ਰੋਗ ਖਏ ॥੧॥

ਮਹਾ ਮੁਗਧ ਅਜਾਨ ਅਗਿਆਨੀ ਰਾਖੇ ਧਾਰਿ ਦਏ

ਕਹੁ ਨਾਨਕ ਗੁਰੁ ਪੂਰਾ ਭੇਟਿਓ ਆਵਨ ਜਾਨ ਰਹੇ ॥੨॥੧॥੧੨੬॥