ਬਿਲਾਵਲੁ ਮਹਲਾ

ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ

ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥

ਜਪਿ ਜਗੰਨਾਥ ਜਗਦੀਸ ਗੁਸਈਆ

ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ

ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ

ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥

ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ

ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਮਿਟਈਆ ॥੩॥

ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲੑਈਆ

ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਭਈਆ ॥੪॥

ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ

ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਪਾਵੈ ਪਰੈ ਪਰਈਆ ॥੫॥

ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ

ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥

ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ

ਹਉਮੈ ਜਾਇ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥

ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ

ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥