ਬਿਲਾਵਲੁ ਮਹਲਾ ੪ ॥
ਅੰਤਰਿ ਪਿਆਸ ਉਠੀ ਪ੍ਰਭ ਕੇਰੀ ਸੁਣਿ ਗੁਰ ਬਚਨ ਮਨਿ ਤੀਰ ਲਗਈਆ ॥
ਮਨ ਕੀ ਬਿਰਥਾ ਮਨ ਹੀ ਜਾਣੈ ਅਵਰੁ ਕਿ ਜਾਣੈ ਕੋ ਪੀਰ ਪਰਈਆ ॥੧॥
ਰਾਮ ਗੁਰਿ ਮੋਹਨਿ ਮੋਹਿ ਮਨੁ ਲਈਆ ॥
ਹਉ ਆਕਲ ਬਿਕਲ ਭਈ ਗੁਰ ਦੇਖੇ ਹਉ ਲੋਟ ਪੋਟ ਹੋਇ ਪਈਆ ॥੧॥ ਰਹਾਉ ॥
ਹਉ ਨਿਰਖਤ ਫਿਰਉ ਸਭਿ ਦੇਸ ਦਿਸੰਤਰ ਮੈ ਪ੍ਰਭ ਦੇਖਨ ਕੋ ਬਹੁਤੁ ਮਨਿ ਚਈਆ ॥
ਮਨੁ ਤਨੁ ਕਾਟਿ ਦੇਉ ਗੁਰ ਆਗੈ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਈਆ ॥੨॥
ਕੋਈ ਆਣਿ ਸਦੇਸਾ ਦੇਇ ਪ੍ਰਭ ਕੇਰਾ ਰਿਦ ਅੰਤਰਿ ਮਨਿ ਤਨਿ ਮੀਠ ਲਗਈਆ ॥
ਮਸਤਕੁ ਕਾਟਿ ਦੇਉ ਚਰਣਾ ਤਲਿ ਜੋ ਹਰਿ ਪ੍ਰਭੁ ਮੇਲੇ ਮੇਲਿ ਮਿਲਈਆ ॥੩॥
ਚਲੁ ਚਲੁ ਸਖੀ ਹਮ ਪ੍ਰਭੁ ਪਰਬੋਧਹ ਗੁਣ ਕਾਮਣ ਕਰਿ ਹਰਿ ਪ੍ਰਭੁ ਲਹੀਆ ॥
ਭਗਤਿ ਵਛਲੁ ਉਆ ਕੋ ਨਾਮੁ ਕਹੀਅਤੁ ਹੈ ਸਰਣਿ ਪ੍ਰਭੂ ਤਿਸੁ ਪਾਛੈ ਪਈਆ ॥੪॥
ਖਿਮਾ ਸੀਗਾਰ ਕਰੇ ਪ੍ਰਭ ਖੁਸੀਆ ਮਨਿ ਦੀਪਕ ਗੁਰ ਗਿਆਨੁ ਬਲਈਆ ॥
ਰਸਿ ਰਸਿ ਭੋਗ ਕਰੇ ਪ੍ਰਭੁ ਮੇਰਾ ਹਮ ਤਿਸੁ ਆਗੈ ਜੀਉ ਕਟਿ ਕਟਿ ਪਈਆ ॥੫॥
ਹਰਿ ਹਰਿ ਹਾਰੁ ਕੰਠਿ ਹੈ ਬਨਿਆ ਮਨੁ ਮੋਤੀਚੂਰੁ ਵਡ ਗਹਨ ਗਹਨਈਆ ॥
ਹਰਿ ਹਰਿ ਸਰਧਾ ਸੇਜ ਵਿਛਾਈ ਪ੍ਰਭੁ ਛੋਡਿ ਨ ਸਕੈ ਬਹੁਤੁ ਮਨਿ ਭਈਆ ॥੬॥
ਕਹੈ ਪ੍ਰਭੁ ਅਵਰੁ ਅਵਰੁ ਕਿਛੁ ਕੀਜੈ ਸਭੁ ਬਾਦਿ ਸੀਗਾਰੁ ਫੋਕਟ ਫੋਕਟਈਆ ॥
ਕੀਓ ਸੀਗਾਰੁ ਮਿਲਣ ਕੈ ਤਾਈ ਪ੍ਰਭੁ ਲੀਓ ਸੁਹਾਗਨਿ ਥੂਕ ਮੁਖਿ ਪਈਆ ॥੭॥
ਹਮ ਚੇਰੀ ਤੂ ਅਗਮ ਗੁਸਾਈ ਕਿਆ ਹਮ ਕਰਹ ਤੇਰੈ ਵਸਿ ਪਈਆ ॥
ਦਇਆ ਦੀਨ ਕਰਹੁ ਰਖਿ ਲੇਵਹੁ ਨਾਨਕ ਹਰਿ ਗੁਰ ਸਰਣਿ ਸਮਈਆ ॥੮॥੫॥੮॥