ਬਿਲਾਵਲੁ ਮਹਲਾ ੧ ਥਿਤੀ ਘਰੁ ੧੦ ਜਤਿ ॥
ੴ ਸਤਿਗੁਰ ਪ੍ਰਸਾਦਿ ॥
ਏਕਮ ਏਕੰਕਾਰੁ ਨਿਰਾਲਾ ॥
ਅਮਰੁ ਅਜੋਨੀ ਜਾਤਿ ਨ ਜਾਲਾ ॥
ਅਗਮ ਅਗੋਚਰੁ ਰੂਪੁ ਨ ਰੇਖਿਆ ॥
ਖੋਜਤ ਖੋਜਤ ਘਟਿ ਘਟਿ ਦੇਖਿਆ ॥
ਜੋ ਦੇਖਿ ਦਿਖਾਵੈ ਤਿਸ ਕਉ ਬਲਿ ਜਾਈ ॥
ਗੁਰ ਪਰਸਾਦਿ ਪਰਮ ਪਦੁ ਪਾਈ ॥੧॥
ਕਿਆ ਜਪੁ ਜਾਪਉ ਬਿਨੁ ਜਗਦੀਸੈ ॥
ਗੁਰ ਕੈ ਸਬਦਿ ਮਹਲੁ ਘਰੁ ਦੀਸੈ ॥੧॥ ਰਹਾਉ ॥
ਦੂਜੈ ਭਾਇ ਲਗੇ ਪਛੁਤਾਣੇ ॥
ਜਮ ਦਰਿ ਬਾਧੇ ਆਵਣ ਜਾਣੇ ॥
ਕਿਆ ਲੈ ਆਵਹਿ ਕਿਆ ਲੇ ਜਾਹਿ ॥
ਸਿਰਿ ਜਮਕਾਲੁ ਸਿ ਚੋਟਾ ਖਾਹਿ ॥
ਬਿਨੁ ਗੁਰਸਬਦ ਨ ਛੂਟਸਿ ਕੋਇ ॥
ਪਾਖੰਡਿ ਕੀਨੑੈ ਮੁਕਤਿ ਨ ਹੋਇ ॥੨॥
ਆਪੇ ਸਚੁ ਕੀਆ ਕਰ ਜੋੜਿ ॥
ਅੰਡਜ ਫੋੜਿ ਜੋੜਿ ਵਿਛੋੜਿ ॥
ਧਰਤਿ ਅਕਾਸੁ ਕੀਏ ਬੈਸਣ ਕਉ ਥਾਉ ॥
ਰਾਤਿ ਦਿਨੰਤੁ ਕੀਏ ਭਉ ਭਾਉ ॥
ਜਿਨਿ ਕੀਏ ਕਰਿ ਵੇਖਣਹਾਰਾ ॥
ਅਵਰੁ ਨ ਦੂਜਾ ਸਿਰਜਣਹਾਰਾ ॥੩॥
ਤ੍ਰਿਤੀਆ ਬ੍ਰਹਮਾ ਬਿਸਨੁ ਮਹੇਸਾ ॥
ਦੇਵੀ ਦੇਵ ਉਪਾਏ ਵੇਸਾ ॥
ਜੋਤੀ ਜਾਤੀ ਗਣਤ ਨ ਆਵੈ ॥
ਜਿਨਿ ਸਾਜੀ ਸੋ ਕੀਮਤਿ ਪਾਵੈ ॥
ਕੀਮਤਿ ਪਾਇ ਰਹਿਆ ਭਰਪੂਰਿ ॥
ਕਿਸੁ ਨੇੜੈ ਕਿਸੁ ਆਖਾ ਦੂਰਿ ॥੪॥
ਚਉਥਿ ਉਪਾਏ ਚਾਰੇ ਬੇਦਾ ॥
ਖਾਣੀ ਚਾਰੇ ਬਾਣੀ ਭੇਦਾ ॥
ਅਸਟ ਦਸਾ ਖਟੁ ਤੀਨਿ ਉਪਾਏ ॥
ਸੋ ਬੂਝੈ ਜਿਸੁ ਆਪਿ ਬੁਝਾਏ ॥
ਤੀਨਿ ਸਮਾਵੈ ਚਉਥੈ ਵਾਸਾ ॥
ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੫॥
ਪੰਚਮੀ ਪੰਚ ਭੂਤ ਬੇਤਾਲਾ ॥
ਆਪਿ ਅਗੋਚਰੁ ਪੁਰਖੁ ਨਿਰਾਲਾ ॥
ਇਕਿ ਭ੍ਰਮਿ ਭੂਖੇ ਮੋਹ ਪਿਆਸੇ ॥
ਇਕਿ ਰਸੁ ਚਾਖਿ ਸਬਦਿ ਤ੍ਰਿਪਤਾਸੇ ॥
ਇਕਿ ਰੰਗਿ ਰਾਤੇ ਇਕਿ ਮਰਿ ਧੂਰਿ ॥
ਇਕਿ ਦਰਿ ਘਰਿ ਸਾਚੈ ਦੇਖਿ ਹਦੂਰਿ ॥੬॥
ਝੂਠੇ ਕਉ ਨਾਹੀ ਪਤਿ ਨਾਉ ॥
ਕਬਹੁ ਨ ਸੂਚਾ ਕਾਲਾ ਕਾਉ ॥
ਪਿੰਜਰਿ ਪੰਖੀ ਬੰਧਿਆ ਕੋਇ ॥
ਛੇਰੀਂ ਭਰਮੈ ਮੁਕਤਿ ਨ ਹੋਇ ॥
ਤਉ ਛੂਟੈ ਜਾ ਖਸਮੁ ਛਡਾਏ ॥
ਗੁਰਮਤਿ ਮੇਲੇ ਭਗਤਿ ਦ੍ਰਿੜਾਏ ॥੭॥
ਖਸਟੀ ਖਟੁ ਦਰਸਨ ਪ੍ਰਭ ਸਾਜੇ ॥
ਅਨਹਦ ਸਬਦੁ ਨਿਰਾਲਾ ਵਾਜੇ ॥
ਜੇ ਪ੍ਰਭ ਭਾਵੈ ਤਾ ਮਹਲਿ ਬੁਲਾਵੈ ॥
ਸਬਦੇ ਭੇਦੇ ਤਉ ਪਤਿ ਪਾਵੈ ॥
ਕਰਿ ਕਰਿ ਵੇਸ ਖਪਹਿ ਜਲਿ ਜਾਵਹਿ ॥
ਸਾਚੈ ਸਾਚੇ ਸਾਚਿ ਸਮਾਵਹਿ ॥੮॥
ਸਪਤਮੀ ਸਤੁ ਸੰਤੋਖੁ ਸਰੀਰਿ ॥
ਸਾਤ ਸਮੁੰਦ ਭਰੇ ਨਿਰਮਲ ਨੀਰਿ ॥
ਮਜਨੁ ਸੀਲੁ ਸਚੁ ਰਿਦੈ ਵੀਚਾਰਿ ॥
ਗੁਰ ਕੈ ਸਬਦਿ ਪਾਵੈ ਸਭਿ ਪਾਰਿ ॥
ਮਨਿ ਸਾਚਾ ਮੁਖਿ ਸਾਚਉ ਭਾਇ ॥
ਸਚੁ ਨੀਸਾਣੈ ਠਾਕ ਨ ਪਾਇ ॥੯॥
ਅਸਟਮੀ ਅਸਟ ਸਿਧਿ ਬੁਧਿ ਸਾਧੈ ॥
ਸਚੁ ਨਿਹਕੇਵਲੁ ਕਰਮਿ ਅਰਾਧੈ ॥
ਪਉਣ ਪਾਣੀ ਅਗਨੀ ਬਿਸਰਾਉ ॥
ਤਹੀ ਨਿਰੰਜਨੁ ਸਾਚੋ ਨਾਉ ॥
ਤਿਸੁ ਮਹਿ ਮਨੂਆ ਰਹਿਆ ਲਿਵ ਲਾਇ ॥
ਪ੍ਰਣਵਤਿ ਨਾਨਕੁ ਕਾਲੁ ਨ ਖਾਇ ॥੧੦॥
ਨਾਉ ਨਉਮੀ ਨਵੇ ਨਾਥ ਨਵ ਖੰਡਾ ॥
ਘਟਿ ਘਟਿ ਨਾਥੁ ਮਹਾ ਬਲਵੰਡਾ ॥
ਆਈ ਪੂਤਾ ਇਹੁ ਜਗੁ ਸਾਰਾ ॥
ਪ੍ਰਭ ਆਦੇਸੁ ਆਦਿ ਰਖਵਾਰਾ ॥
ਆਦਿ ਜੁਗਾਦੀ ਹੈ ਭੀ ਹੋਗੁ ॥
ਓਹੁ ਅਪਰੰਪਰੁ ਕਰਣੈ ਜੋਗੁ ॥੧੧॥
ਦਸਮੀ ਨਾਮੁ ਦਾਨੁ ਇਸਨਾਨੁ ॥
ਅਨਦਿਨੁ ਮਜਨੁ ਸਚਾ ਗੁਣ ਗਿਆਨੁ ॥
ਸਚਿ ਮੈਲੁ ਨ ਲਾਗੈ ਭ੍ਰਮੁ ਭਉ ਭਾਗੈ ॥
ਬਿਲਮੁ ਨ ਤੂਟਸਿ ਕਾਚੈ ਤਾਗੈ ॥
ਜਿਉ ਤਾਗਾ ਜਗੁ ਏਵੈ ਜਾਣਹੁ ॥
ਅਸਥਿਰੁ ਚੀਤੁ ਸਾਚਿ ਰੰਗੁ ਮਾਣਹੁ ॥੧੨॥
ਏਕਾਦਸੀ ਇਕੁ ਰਿਦੈ ਵਸਾਵੈ ॥
ਹਿੰਸਾ ਮਮਤਾ ਮੋਹੁ ਚੁਕਾਵੈ ॥
ਫਲੁ ਪਾਵੈ ਬ੍ਰਤੁ ਆਤਮ ਚੀਨੈ ॥
ਪਾਖੰਡਿ ਰਾਚਿ ਤਤੁ ਨਹੀ ਬੀਨੈ ॥
ਨਿਰਮਲੁ ਨਿਰਾਹਾਰੁ ਨਿਹਕੇਵਲੁ ॥
ਸੂਚੈ ਸਾਚੇ ਨਾ ਲਾਗੈ ਮਲੁ ॥੧੩॥
ਜਹ ਦੇਖਉ ਤਹ ਏਕੋ ਏਕਾ ॥
ਹੋਰਿ ਜੀਅ ਉਪਾਏ ਵੇਕੋ ਵੇਕਾ ॥
ਫਲੋਹਾਰ ਕੀਏ ਫਲੁ ਜਾਇ ॥
ਰਸ ਕਸ ਖਾਏ ਸਾਦੁ ਗਵਾਇ ॥
ਕੂੜੈ ਲਾਲਚਿ ਲਪਟੈ ਲਪਟਾਇ ॥
ਛੂਟੈ ਗੁਰਮੁਖਿ ਸਾਚੁ ਕਮਾਇ ॥੧੪॥
ਦੁਆਦਸਿ ਮੁਦ੍ਰਾ ਮਨੁ ਅਉਧੂਤਾ ॥
ਅਹਿਨਿਸਿ ਜਾਗਹਿ ਕਬਹਿ ਨ ਸੂਤਾ ॥
ਜਾਗਤੁ ਜਾਗਿ ਰਹੈ ਲਿਵ ਲਾਇ ॥
ਗੁਰ ਪਰਚੈ ਤਿਸੁ ਕਾਲੁ ਨ ਖਾਇ ॥
ਅਤੀਤ ਭਏ ਮਾਰੇ ਬੈਰਾਈ ॥
ਪ੍ਰਣਵਤਿ ਨਾਨਕ ਤਹ ਲਿਵ ਲਾਈ ॥੧੫॥
ਦੁਆਦਸੀ ਦਇਆ ਦਾਨੁ ਕਰਿ ਜਾਣੈ ॥
ਬਾਹਰਿ ਜਾਤੋ ਭੀਤਰਿ ਆਣੈ ॥
ਬਰਤੀ ਬਰਤ ਰਹੈ ਨਿਹਕਾਮ ॥
ਅਜਪਾ ਜਾਪੁ ਜਪੈ ਮੁਖਿ ਨਾਮ ॥
ਤੀਨਿ ਭਵਣ ਮਹਿ ਏਕੋ ਜਾਣੈ ॥
ਸਭਿ ਸੁਚਿ ਸੰਜਮ ਸਾਚੁ ਪਛਾਣੈ ॥੧੬॥
ਤੇਰਸਿ ਤਰਵਰ ਸਮੁਦ ਕਨਾਰੈ ॥
ਅੰਮ੍ਰਿਤੁ ਮੂਲੁ ਸਿਖਰਿ ਲਿਵ ਤਾਰੈ ॥
ਡਰ ਡਰਿ ਮਰੈ ਨ ਬੂਡੈ ਕੋਇ ॥
ਨਿਡਰੁ ਬੂਡਿ ਮਰੈ ਪਤਿ ਖੋਇ ॥
ਡਰ ਮਹਿ ਘਰੁ ਘਰ ਮਹਿ ਡਰੁ ਜਾਣੈ ॥
ਤਖਤਿ ਨਿਵਾਸੁ ਸਚੁ ਮਨਿ ਭਾਣੈ ॥੧੭॥
ਚਉਦਸਿ ਚਉਥੇ ਥਾਵਹਿ ਲਹਿ ਪਾਵੈ ॥
ਰਾਜਸ ਤਾਮਸ ਸਤ ਕਾਲ ਸਮਾਵੈ ॥
ਸਸੀਅਰ ਕੈ ਘਰਿ ਸੂਰੁ ਸਮਾਵੈ ॥
ਜੋਗ ਜੁਗਤਿ ਕੀ ਕੀਮਤਿ ਪਾਵੈ ॥
ਚਉਦਸਿ ਭਵਨ ਪਾਤਾਲ ਸਮਾਏ ॥
ਖੰਡ ਬ੍ਰਹਮੰਡ ਰਹਿਆ ਲਿਵ ਲਾਏ ॥੧੮॥
ਅਮਾਵਸਿਆ ਚੰਦੁ ਗੁਪਤੁ ਗੈਣਾਰਿ ॥
ਬੂਝਹੁ ਗਿਆਨੀ ਸਬਦੁ ਬੀਚਾਰਿ ॥
ਸਸੀਅਰੁ ਗਗਨਿ ਜੋਤਿ ਤਿਹੁ ਲੋਈ ॥
ਕਰਿ ਕਰਿ ਵੇਖੈ ਕਰਤਾ ਸੋਈ ॥
ਗੁਰ ਤੇ ਦੀਸੈ ਸੋ ਤਿਸ ਹੀ ਮਾਹਿ ॥
ਮਨਮੁਖਿ ਭੂਲੇ ਆਵਹਿ ਜਾਹਿ ॥੧੯॥
ਘਰੁ ਦਰੁ ਥਾਪਿ ਥਿਰੁ ਥਾਨਿ ਸੁਹਾਵੈ ॥
ਆਪੁ ਪਛਾਣੈ ਜਾ ਸਤਿਗੁਰੁ ਪਾਵੈ ॥
ਜਹ ਆਸਾ ਤਹ ਬਿਨਸਿ ਬਿਨਾਸਾ ॥
ਫੂਟੈ ਖਪਰੁ ਦੁਬਿਧਾ ਮਨਸਾ ॥
ਮਮਤਾ ਜਾਲ ਤੇ ਰਹੈ ਉਦਾਸਾ ॥
ਪ੍ਰਣਵਤਿ ਨਾਨਕ ਹਮ ਤਾ ਕੇ ਦਾਸਾ ॥੨੦॥੧॥