ਬਿਲਾਵਲੁ ਮਹਲਾ ਵਾਰ ਸਤ ਘਰੁ ੧੦

ਸਤਿਗੁਰ ਪ੍ਰਸਾਦਿ

ਆਦਿਤ ਵਾਰਿ ਆਦਿ ਪੁਰਖੁ ਹੈ ਸੋਈ

ਆਪੇ ਵਰਤੈ ਅਵਰੁ ਕੋਈ

ਓਤਿ ਪੋਤਿ ਜਗੁ ਰਹਿਆ ਪਰੋਈ

ਆਪੇ ਕਰਤਾ ਕਰੈ ਸੁ ਹੋਈ

ਨਾਮਿ ਰਤੇ ਸਦਾ ਸੁਖੁ ਹੋਈ

ਗੁਰਮੁਖਿ ਵਿਰਲਾ ਬੂਝੈ ਕੋਈ ॥੧॥

ਹਿਰਦੈ ਜਪਨੀ ਜਪਉ ਗੁਣਤਾਸਾ

ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ

ਸੋਮਵਾਰਿ ਸਚਿ ਰਹਿਆ ਸਮਾਇ

ਤਿਸ ਕੀ ਕੀਮਤਿ ਕਹੀ ਜਾਇ

ਆਖਿ ਆਖਿ ਰਹੇ ਸਭਿ ਲਿਵ ਲਾਇ

ਜਿਸੁ ਦੇਵੈ ਤਿਸੁ ਪਲੈ ਪਾਇ

ਅਗਮ ਅਗੋਚਰੁ ਲਖਿਆ ਜਾਇ

ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥

ਮੰਗਲਿ ਮਾਇਆ ਮੋਹੁ ਉਪਾਇਆ

ਆਪੇ ਸਿਰਿ ਸਿਰਿ ਧੰਧੈ ਲਾਇਆ

ਆਪਿ ਬੁਝਾਏ ਸੋਈ ਬੂਝੈ

ਗੁਰ ਕੈ ਸਬਦਿ ਦਰੁ ਘਰੁ ਸੂਝੈ

ਪ੍ਰੇਮ ਭਗਤਿ ਕਰੇ ਲਿਵ ਲਾਇ

ਹਉਮੈ ਮਮਤਾ ਸਬਦਿ ਜਲਾਇ ॥੩॥

ਬੁਧਵਾਰਿ ਆਪੇ ਬੁਧਿ ਸਾਰੁ

ਗੁਰਮੁਖਿ ਕਰਣੀ ਸਬਦੁ ਵੀਚਾਰੁ

ਨਾਮਿ ਰਤੇ ਮਨੁ ਨਿਰਮਲੁ ਹੋਇ

ਹਰਿ ਗੁਣ ਗਾਵੈ ਹਉਮੈ ਮਲੁ ਖੋਇ

ਦਰਿ ਸਚੈ ਸਦ ਸੋਭਾ ਪਾਏ

ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥

ਲਾਹਾ ਨਾਮੁ ਪਾਏ ਗੁਰ ਦੁਆਰਿ

ਆਪੇ ਦੇਵੈ ਦੇਵਣਹਾਰੁ

ਜੋ ਦੇਵੈ ਤਿਸ ਕਉ ਬਲਿ ਜਾਈਐ

ਗੁਰ ਪਰਸਾਦੀ ਆਪੁ ਗਵਾਈਐ

ਨਾਨਕ ਨਾਮੁ ਰਖਹੁ ਉਰ ਧਾਰਿ

ਦੇਵਣਹਾਰੇ ਕਉ ਜੈਕਾਰੁ ॥੫॥

ਵੀਰਵਾਰਿ ਵੀਰ ਭਰਮਿ ਭੁਲਾਏ

ਪ੍ਰੇਤ ਭੂਤ ਸਭਿ ਦੂਜੈ ਲਾਏ

ਆਪਿ ਉਪਾਏ ਕਰਿ ਵੇਖੈ ਵੇਕਾ

ਸਭਨਾ ਕਰਤੇ ਤੇਰੀ ਟੇਕਾ

ਜੀਅ ਜੰਤ ਤੇਰੀ ਸਰਣਾਈ

ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥

ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ

ਆਪਿ ਉਪਾਇ ਸਭ ਕੀਮਤਿ ਪਾਈ

ਗੁਰਮੁਖਿ ਹੋਵੈ ਸੁ ਕਰੈ ਬੀਚਾਰੁ

ਸਚੁ ਸੰਜਮੁ ਕਰਣੀ ਹੈ ਕਾਰ

ਵਰਤੁ ਨੇਮੁ ਨਿਤਾਪ੍ਰਤਿ ਪੂਜਾ

ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥

ਛਨਿਛਰਵਾਰਿ ਸਉਣ ਸਾਸਤ ਬੀਚਾਰੁ

ਹਉਮੈ ਮੇਰਾ ਭਰਮੈ ਸੰਸਾਰੁ

ਮਨਮੁਖੁ ਅੰਧਾ ਦੂਜੈ ਭਾਇ

ਜਮ ਦਰਿ ਬਾਧਾ ਚੋਟਾ ਖਾਇ

ਗੁਰ ਪਰਸਾਦੀ ਸਦਾ ਸੁਖੁ ਪਾਏ

ਸਚੁ ਕਰਣੀ ਸਾਚਿ ਲਿਵ ਲਾਏ ॥੮॥

ਸਤਿਗੁਰੁ ਸੇਵਹਿ ਸੇ ਵਡਭਾਗੀ

ਹਉਮੈ ਮਾਰਿ ਸਚਿ ਲਿਵ ਲਾਗੀ

ਤੇਰੈ ਰੰਗਿ ਰਾਤੇ ਸਹਜਿ ਸੁਭਾਇ

ਤੂ ਸੁਖਦਾਤਾ ਲੈਹਿ ਮਿਲਾਇ

ਏਕਸ ਤੇ ਦੂਜਾ ਨਾਹੀ ਕੋਇ

ਗੁਰਮੁਖਿ ਬੂਝੈ ਸੋਝੀ ਹੋਇ ॥੯॥

ਪੰਦ੍ਰਹ ਥਿਤੀਂ︀ ਤੈ ਸਤ ਵਾਰ

ਮਾਹਾ ਰੁਤੀ ਆਵਹਿ ਵਾਰ ਵਾਰ

ਦਿਨਸੁ ਰੈਣਿ ਤਿਵੈ ਸੰਸਾਰੁ

ਆਵਾ ਗਉਣੁ ਕੀਆ ਕਰਤਾਰਿ

ਨਿਹਚਲੁ ਸਾਚੁ ਰਹਿਆ ਕਲ ਧਾਰਿ

ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥