ਬਿਲਾਵਲੁ ਮਹਲਾ

ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ

ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ

ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ

ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ

ਮੈ ਅਵਰੁ ਗਿਆਨੁ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ

ਭੇਖੁ ਭਵਨੀ ਹਠੁ ਜਾਨਾ ਨਾਨਕਾ ਸਚੁ ਗਹਿ ਰਹੇ ॥੧॥

ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ

ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ

ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ

ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ

ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ

ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥

ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ

ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ

ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ

ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ

ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ

ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥

ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ

ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ

ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ

ਮਨੁ ਡੀਗਿ ਡੋਲਿ ਜਾਇ ਕਤ ਹੀ ਆਪਣਾ ਪਿਰੁ ਜਾਣਏ

ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ

ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥