ਛੰਤ ਬਿਲਾਵਲੁ ਮਹਲਾ ਮੰਗਲ

ਸਤਿਗੁਰ ਪ੍ਰਸਾਦਿ

ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ

ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ

ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ

ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥

ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ

ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ

ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ

ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥

ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ

ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ

ਜਿਨ ਮਾਣਸ ਜਨਮਿ ਪਾਇਆ ਤਿਨੑ ਭਾਗੁ ਮੰਦੇਰਾ ਰਾਮ

ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥

ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ

ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ

ਬਿਨੁ ਹਰਿ ਨਾਮ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ

ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥

ਬਿਲਾਵਲੁ ਮਹਲਾ ਸਲੋਕੁ

ਹਰਿ ਪ੍ਰਭੁ ਸਜਣੁ ਲੋੜਿ ਲਹੁ ਮਨਿ ਵਸੈ ਵਡਭਾਗੁ

ਗੁਰਿ ਪੂਰੈ ਵੇਖਾਲਿਆ ਨਾਨਕ ਹਰਿ ਲਿਵ ਲਾਗੁ ॥੧॥

ਛੰਤ

ਮੇਰਾ ਹਰਿ ਪ੍ਰਭੁ ਰਾਵਣਿ ਆਈਆ ਹਉਮੈ ਬਿਖੁ ਝਾਗੇ ਰਾਮ

ਗੁਰਮਤਿ ਆਪੁ ਮਿਟਾਇਆ ਹਰਿ ਹਰਿ ਲਿਵ ਲਾਗੇ ਰਾਮ

ਅੰਤਰਿ ਕਮਲੁ ਪਰਗਾਸਿਆ ਗੁਰ ਗਿਆਨੀ ਜਾਗੇ ਰਾਮ

ਜਨ ਨਾਨਕ ਹਰਿ ਪ੍ਰਭੁ ਪਾਇਆ ਪੂਰੈ ਵਡਭਾਗੇ ਰਾਮ ॥੧॥

ਹਰਿ ਪ੍ਰਭੁ ਹਰਿ ਮਨਿ ਭਾਇਆ ਹਰਿ ਨਾਮਿ ਵਧਾਈ ਰਾਮ

ਗੁਰਿ ਪੂਰੈ ਪ੍ਰਭੁ ਪਾਇਆ ਹਰਿ ਹਰਿ ਲਿਵ ਲਾਈ ਰਾਮ

ਅਗਿਆਨੁ ਅੰਧੇਰਾ ਕਟਿਆ ਜੋਤਿ ਪਰਗਟਿਆਈ ਰਾਮ

ਜਨ ਨਾਨਕ ਨਾਮੁ ਅਧਾਰੁ ਹੈ ਹਰਿ ਨਾਮਿ ਸਮਾਈ ਰਾਮ ॥੨॥

ਧਨ ਹਰਿ ਪ੍ਰਭਿ ਪਿਆਰੈ ਰਾਵੀਆ ਜਾਂ ਹਰਿ ਪ੍ਰਭ ਭਾਈ ਰਾਮ

ਅਖੀ ਪ੍ਰੇਮ ਕਸਾਈਆ ਜਿਉ ਬਿਲਕ ਮਸਾਈ ਰਾਮ

ਗੁਰਿ ਪੂਰੈ ਹਰਿ ਮੇਲਿਆ ਹਰਿ ਰਸਿ ਆਘਾਈ ਰਾਮ

ਜਨ ਨਾਨਕ ਨਾਮਿ ਵਿਗਸਿਆ ਹਰਿ ਹਰਿ ਲਿਵ ਲਾਈ ਰਾਮ ॥੩॥

ਹਮ ਮੂਰਖ ਮੁਗਧ ਮਿਲਾਇਆ ਹਰਿ ਕਿਰਪਾ ਧਾਰੀ ਰਾਮ

ਧਨੁ ਧੰਨੁ ਗੁਰੂ ਸਾਬਾਸਿ ਹੈ ਜਿਨਿ ਹਉਮੈ ਮਾਰੀ ਰਾਮ

ਜਿਨੑ ਵਡਭਾਗੀਆ ਵਡਭਾਗੁ ਹੈ ਹਰਿ ਹਰਿ ਉਰ ਧਾਰੀ ਰਾਮ

ਜਨ ਨਾਨਕ ਨਾਮੁ ਸਲਾਹਿ ਤੂ ਨਾਮੇ ਬਲਿਹਾਰੀ ਰਾਮ ॥੪॥੨॥੪॥