ਬਿਲਾਵਲੁ ਮਹਲਾ ਛੰਤ

ਸਤਿਗੁਰ ਪ੍ਰਸਾਦਿ

ਸਖੀ ਆਉ ਸਖੀ ਵਸਿ ਆਉ ਸਖੀ ਅਸੀ ਪਿਰ ਕਾ ਮੰਗਲੁ ਗਾਵਹ

ਤਜਿ ਮਾਨੁ ਸਖੀ ਤਜਿ ਮਾਨੁ ਸਖੀ ਮਤੁ ਆਪਣੇ ਪ੍ਰੀਤਮ ਭਾਵਹ

ਤਜਿ ਮਾਨੁ ਮੋਹੁ ਬਿਕਾਰੁ ਦੂਜਾ ਸੇਵਿ ਏਕੁ ਨਿਰੰਜਨੋ

ਲਗੁ ਚਰਣ ਸਰਣ ਦਇਆਲ ਪ੍ਰੀਤਮ ਸਗਲ ਦੁਰਤ ਬਿਖੰਡਨੋ

ਹੋਇ ਦਾਸ ਦਾਸੀ ਤਜਿ ਉਦਾਸੀ ਬਹੁੜਿ ਬਿਧੀ ਧਾਵਾ

ਨਾਨਕੁ ਪਇਅੰਪੈ ਕਰਹੁ ਕਿਰਪਾ ਤਾਮਿ ਮੰਗਲੁ ਗਾਵਾ ॥੧॥

ਅੰਮ੍ਰਿਤੁ ਪ੍ਰਿਅ ਕਾ ਨਾਮੁ ਮੈ ਅੰਧੁਲੇ ਟੋਹਨੀ

ਓਹ ਜੋਹੈ ਬਹੁ ਪਰਕਾਰ ਸੁੰਦਰਿ ਮੋਹਨੀ

ਮੋਹਨੀ ਮਹਾ ਬਚਿਤ੍ਰਿ ਚੰਚਲਿ ਅਨਿਕ ਭਾਵ ਦਿਖਾਵਏ

ਹੋਇ ਢੀਠ ਮੀਠੀ ਮਨਹਿ ਲਾਗੈ ਨਾਮੁ ਲੈਣ ਆਵਏ

ਗ੍ਰਿਹ ਬਨਹਿ ਤੀਰੈ ਬਰਤ ਪੂਜਾ ਬਾਟ ਘਾਟੈ ਜੋਹਨੀ

ਨਾਨਕੁ ਪਇਅੰਪੈ ਦਇਆ ਧਾਰਹੁ ਮੈ ਨਾਮੁ ਅੰਧੁਲੇ ਟੋਹਨੀ ॥੨॥

ਮੋਹਿ ਅਨਾਥ ਪ੍ਰਿਅ ਨਾਥ ਜਿਉ ਜਾਨਹੁ ਤਿਉ ਰਖਹੁ

ਚਤੁਰਾਈ ਮੋਹਿ ਨਾਹਿ ਰੀਝਾਵਉ ਕਹਿ ਮੁਖਹੁ

ਨਹ ਚਤੁਰਿ ਸੁਘਰਿ ਸੁਜਾਨ ਬੇਤੀ ਮੋਹਿ ਨਿਰਗੁਨਿ ਗੁਨੁ ਨਹੀ

ਨਹ ਰੂਪ ਧੂਪ ਨੈਣ ਬੰਕੇ ਜਹ ਭਾਵੈ ਤਹ ਰਖੁ ਤੁਹੀ

ਜੈ ਜੈ ਜਇਅੰਪਹਿ ਸਗਲ ਜਾ ਕਉ ਕਰੁਣਾਪਤਿ ਗਤਿ ਕਿਨਿ ਲਖਹੁ

ਨਾਨਕੁ ਪਇਅੰਪੈ ਸੇਵ ਸੇਵਕੁ ਜਿਉ ਜਾਨਹੁ ਤਿਉ ਮੋਹਿ ਰਖਹੁ ॥੩॥

ਮੋਹਿ ਮਛੁਲੀ ਤੁਮ ਨੀਰ ਤੁਝ ਬਿਨੁ ਕਿਉ ਸਰੈ

ਮੋਹਿ ਚਾਤ੍ਰਿਕ ਤੁਮੑ ਬੂੰਦ ਤ੍ਰਿਪਤਉ ਮੁਖਿ ਪਰੈ

ਮੁਖਿ ਪਰੈ ਹਰੈ ਪਿਆਸ ਮੇਰੀ ਜੀਅ ਹੀਆ ਪ੍ਰਾਨਪਤੇ

ਲਾਡਿਲੇ ਲਾਡ ਲਡਾਇ ਸਭ ਮਹਿ ਮਿਲੁ ਹਮਾਰੀ ਹੋਇ ਗਤੇ

ਚੀਤਿ ਚਿਤਵਉ ਮਿਟੁ ਅੰਧਾਰੇ ਜਿਉ ਆਸ ਚਕਵੀ ਦਿਨੁ ਚਰੈ

ਨਾਨਕੁ ਪਇਅੰਪੈ ਪ੍ਰਿਅ ਸੰਗਿ ਮੇਲੀ ਮਛੁਲੀ ਨੀਰੁ ਵੀਸਰੈ ॥੪॥

ਧਨਿ ਧੰਨਿ ਹਮਾਰੇ ਭਾਗ ਘਰਿ ਆਇਆ ਪਿਰੁ ਮੇਰਾ

ਸੋਹੇ ਬੰਕ ਦੁਆਰ ਸਗਲਾ ਬਨੁ ਹਰਾ

ਹਰ ਹਰਾ ਸੁਆਮੀ ਸੁਖਹ ਗਾਮੀ ਅਨਦ ਮੰਗਲ ਰਸੁ ਘਣਾ

ਨਵਲ ਨਵਤਨ ਨਾਹੁ ਬਾਲਾ ਕਵਨ ਰਸਨਾ ਗੁਨ ਭਣਾ

ਮੇਰੀ ਸੇਜ ਸੋਹੀ ਦੇਖਿ ਮੋਹੀ ਸਗਲ ਸਹਸਾ ਦੁਖੁ ਹਰਾ

ਨਾਨਕੁ ਪਇਅੰਪੈ ਮੇਰੀ ਆਸ ਪੂਰੀ ਮਿਲੇ ਸੁਆਮੀ ਅਪਰੰਪਰਾ ॥੫॥੧॥੩॥