ਬਿਲਾਵਲੁ ਮਹਲਾ ਛੰਤ ਮੰਗਲ

ਸਤਿਗੁਰ ਪ੍ਰਸਾਦਿ

ਸਲੋਕੁ

ਸੁੰਦਰ ਸਾਂਤਿ ਦਇਆਲ ਪ੍ਰਭ ਸਰਬ ਸੁਖਾ ਨਿਧਿ ਪੀਉ

ਸੁਖ ਸਾਗਰ ਪ੍ਰਭ ਭੇਟਿਐ ਨਾਨਕ ਸੁਖੀ ਹੋਤ ਇਹੁ ਜੀਉ ॥੧॥

ਛੰਤ

ਸੁਖ ਸਾਗਰ ਪ੍ਰਭੁ ਪਾਈਐ ਜਬ ਹੋਵੈ ਭਾਗੋ ਰਾਮ

ਮਾਨਨਿ ਮਾਨੁ ਵਞਾਈਐ ਹਰਿ ਚਰਣੀ ਲਾਗੋ ਰਾਮ

ਛੋਡਿ ਸਿਆਨਪ ਚਾਤੁਰੀ ਦੁਰਮਤਿ ਬੁਧਿ ਤਿਆਗੋ ਰਾਮ

ਨਾਨਕ ਪਉ ਸਰਣਾਈ ਰਾਮ ਰਾਇ ਥਿਰੁ ਹੋਇ ਸੁਹਾਗੋ ਰਾਮ ॥੧॥

ਸੋ ਪ੍ਰਭੁ ਤਜਿ ਕਤ ਲਾਗੀਐ ਜਿਸੁ ਬਿਨੁ ਮਰਿ ਜਾਈਐ ਰਾਮ

ਲਾਜ ਆਵੈ ਅਗਿਆਨ ਮਤੀ ਦੁਰਜਨ ਬਿਰਮਾਈਐ ਰਾਮ

ਪਤਿਤ ਪਾਵਨ ਪ੍ਰਭੁ ਤਿਆਗਿ ਕਰੇ ਕਹੁ ਕਤ ਠਹਰਾਈਐ ਰਾਮ

ਨਾਨਕ ਭਗਤਿ ਭਾਉ ਕਰਿ ਦਇਆਲ ਕੀ ਜੀਵਨ ਪਦੁ ਪਾਈਐ ਰਾਮ ॥੨॥

ਸ੍ਰੀ ਗੋਪਾਲੁ ਉਚਰਹਿ ਬਲਿ ਗਈਏ ਦੁਹਚਾਰਣਿ ਰਸਨਾ ਰਾਮ

ਪ੍ਰਭੁ ਭਗਤਿ ਵਛਲੁ ਨਹ ਸੇਵਹੀ ਕਾਇਆ ਕਾਕ ਗ੍ਰਸਨਾ ਰਾਮ

ਭ੍ਰਮਿ ਮੋਹੀ ਦੂਖ ਜਾਣਹੀ ਕੋਟਿ ਜੋਨੀ ਬਸਨਾ ਰਾਮ

ਨਾਨਕ ਬਿਨੁ ਹਰਿ ਅਵਰੁ ਜਿ ਚਾਹਨਾ ਬਿਸਟਾ ਕ੍ਰਿਮ ਭਸਮਾ ਰਾਮ ॥੩॥

ਲਾਇ ਬਿਰਹੁ ਭਗਵੰਤ ਸੰਗੇ ਹੋਇ ਮਿਲੁ ਬੈਰਾਗਨਿ ਰਾਮ

ਚੰਦਨ ਚੀਰ ਸੁਗੰਧ ਰਸਾ ਹਉਮੈ ਬਿਖੁ ਤਿਆਗਨਿ ਰਾਮ

ਈਤ ਊਤ ਨਹ ਡੋਲੀਐ ਹਰਿ ਸੇਵਾ ਜਾਗਨਿ ਰਾਮ

ਨਾਨਕ ਜਿਨਿ ਪ੍ਰਭੁ ਪਾਇਆ ਆਪਣਾ ਸਾ ਅਟਲ ਸੁਹਾਗਨਿ ਰਾਮ ॥੪॥੧॥੪॥

ਬਿਲਾਵਲੁ ਮਹਲਾ

ਹਰਿ ਖੋਜਹੁ ਵਡਭਾਗੀਹੋ ਮਿਲਿ ਸਾਧੂ ਸੰਗੇ ਰਾਮ

ਗੁਨ ਗੋਵਿਦ ਸਦ ਗਾਈਅਹਿ ਪਾਰਬ੍ਰਹਮ ਕੈ ਰੰਗੇ ਰਾਮ

ਸੋ ਪ੍ਰਭੁ ਸਦ ਹੀ ਸੇਵੀਐ ਪਾਈਅਹਿ ਫਲ ਮੰਗੇ ਰਾਮ

ਨਾਨਕ ਪ੍ਰਭ ਸਰਣਾਗਤੀ ਜਪਿ ਅਨਤ ਤਰੰਗੇ ਰਾਮ ॥੧॥

ਇਕੁ ਤਿਲੁ ਪ੍ਰਭੂ ਵੀਸਰੈ ਜਿਨਿ ਸਭੁ ਕਿਛੁ ਦੀਨਾ ਰਾਮ

ਵਡਭਾਗੀ ਮੇਲਾਵੜਾ ਗੁਰਮੁਖਿ ਪਿਰੁ ਚੀਨੑਾ ਰਾਮ

ਬਾਹ ਪਕੜਿ ਤਮ ਤੇ ਕਾਢਿਆ ਕਰਿ ਅਪੁਨਾ ਲੀਨਾ ਰਾਮ

ਨਾਮੁ ਜਪਤ ਨਾਨਕ ਜੀਵੈ ਸੀਤਲੁ ਮਨੁ ਸੀਨਾ ਰਾਮ ॥੨॥

ਕਿਆ ਗੁਣ ਤੇਰੇ ਕਹਿ ਸਕਉ ਪ੍ਰਭ ਅੰਤਰਜਾਮੀ ਰਾਮ

ਸਿਮਰਿ ਸਿਮਰਿ ਨਾਰਾਇਣੈ ਭਏ ਪਾਰਗਰਾਮੀ ਰਾਮ

ਗੁਨ ਗਾਵਤ ਗੋਵਿੰਦ ਕੇ ਸਭ ਇਛ ਪੁਜਾਮੀ ਰਾਮ

ਨਾਨਕ ਉਧਰੇ ਜਪਿ ਹਰੇ ਸਭਹੂ ਕਾ ਸੁਆਮੀ ਰਾਮ ॥੩॥

ਰਸ ਭਿੰਨਿਅੜੇ ਅਪੁਨੇ ਰਾਮ ਸੰਗੇ ਸੇ ਲੋਇਣ ਨੀਕੇ ਰਾਮ

ਪ੍ਰਭ ਪੇਖਤ ਇਛਾ ਪੁੰਨੀਆ ਮਿਲਿ ਸਾਜਨ ਜੀ ਕੇ ਰਾਮ

ਅੰਮ੍ਰਿਤ ਰਸੁ ਹਰਿ ਪਾਇਆ ਬਿਖਿਆ ਰਸ ਫੀਕੇ ਰਾਮ

ਨਾਨਕ ਜਲੁ ਜਲਹਿ ਸਮਾਇਆ ਜੋਤੀ ਜੋਤਿ ਮੀਕੇ ਰਾਮ ॥੪॥੨॥੫॥੯॥