ਬਿਲਾਵਲ ਕੀ ਵਾਰ ਮਹਲਾ

ਸਤਿਗੁਰ ਪ੍ਰਸਾਦਿ

ਸਲੋਕ ਮਃ

ਹਰਿ ਉਤਮੁ ਹਰਿ ਪ੍ਰਭੁ ਗਾਵਿਆ ਕਰਿ ਨਾਦੁ ਬਿਲਾਵਲੁ ਰਾਗੁ

ਉਪਦੇਸੁ ਗੁਰੂ ਸੁਣਿ ਮੰਨਿਆ ਧੁਰਿ ਮਸਤਕਿ ਪੂਰਾ ਭਾਗੁ

ਸਭ ਦਿਨਸੁ ਰੈਣਿ ਗੁਣ ਉਚਰੈ ਹਰਿ ਹਰਿ ਹਰਿ ਉਰਿ ਲਿਵ ਲਾਗੁ

ਸਭੁ ਤਨੁ ਮਨੁ ਹਰਿਆ ਹੋਇਆ ਮਨੁ ਖਿੜਿਆ ਹਰਿਆ ਬਾਗੁ

ਅਗਿਆਨੁ ਅੰਧੇਰਾ ਮਿਟਿ ਗਇਆ ਗੁਰ ਚਾਨਣੁ ਗਿਆਨੁ ਚਰਾਗੁ

ਜਨੁ ਨਾਨਕੁ ਜੀਵੈ ਦੇਖਿ ਹਰਿ ਇਕ ਨਿਮਖ ਘੜੀ ਮੁਖਿ ਲਾਗੁ ॥੧॥

ਮਃ

ਬਿਲਾਵਲੁ ਤਬ ਹੀ ਕੀਜੀਐ ਜਬ ਮੁਖਿ ਹੋਵੈ ਨਾਮੁ

ਰਾਗ ਨਾਦ ਸਬਦਿ ਸੋਹਣੇ ਜਾ ਲਾਗੈ ਸਹਜਿ ਧਿਆਨੁ

ਰਾਗ ਨਾਦ ਛੋਡਿ ਹਰਿ ਸੇਵੀਐ ਤਾ ਦਰਗਹ ਪਾਈਐ ਮਾਨੁ

ਨਾਨਕ ਗੁਰਮੁਖਿ ਬ੍ਰਹਮੁ ਬੀਚਾਰੀਐ ਚੂਕੈ ਮਨਿ ਅਭਿਮਾਨੁ ॥੨॥

ਪਉੜੀ

ਤੂ ਹਰਿ ਪ੍ਰਭੁ ਆਪਿ ਅਗੰਮੁ ਹੈ ਸਭਿ ਤੁਧੁ ਉਪਾਇਆ

ਤੂ ਆਪੇ ਆਪਿ ਵਰਤਦਾ ਸਭੁ ਜਗਤੁ ਸਬਾਇਆ

ਤੁਧੁ ਆਪੇ ਤਾੜੀ ਲਾਈਐ ਆਪੇ ਗੁਣ ਗਾਇਆ

ਹਰਿ ਧਿਆਵਹੁ ਭਗਤਹੁ ਦਿਨਸੁ ਰਾਤਿ ਅੰਤਿ ਲਏ ਛਡਾਇਆ

ਜਿਨਿ ਸੇਵਿਆ ਤਿਨਿ ਸੁਖੁ ਪਾਇਆ ਹਰਿ ਨਾਮਿ ਸਮਾਇਆ ॥੧॥

ਸਲੋਕ ਮਃ

ਦੂਜੈ ਭਾਇ ਬਿਲਾਵਲੁ ਹੋਵਈ ਮਨਮੁਖਿ ਥਾਇ ਪਾਇ

ਪਾਖੰਡਿ ਭਗਤਿ ਹੋਵਈ ਪਾਰਬ੍ਰਹਮੁ ਪਾਇਆ ਜਾਇ

ਮਨਹਠਿ ਕਰਮ ਕਮਾਵਣੇ ਥਾਇ ਕੋਈ ਪਾਇ

ਨਾਨਕ ਗੁਰਮੁਖਿ ਆਪੁ ਬੀਚਾਰੀਐ ਵਿਚਹੁ ਆਪੁ ਗਵਾਇ

ਆਪੇ ਆਪਿ ਪਾਰਬ੍ਰਹਮੁ ਹੈ ਪਾਰਬ੍ਰਹਮੁ ਵਸਿਆ ਮਨਿ ਆਇ

ਜੰਮਣੁ ਮਰਣਾ ਕਟਿਆ ਜੋਤੀ ਜੋਤਿ ਮਿਲਾਇ ॥੧॥

ਮਃ

ਬਿਲਾਵਲੁ ਕਰਿਹੁ ਤੁਮੑ ਪਿਆਰਿਹੋ ਏਕਸੁ ਸਿਉ ਲਿਵ ਲਾਇ

ਜਨਮ ਮਰਣ ਦੁਖੁ ਕਟੀਐ ਸਚੇ ਰਹੈ ਸਮਾਇ

ਸਦਾ ਬਿਲਾਵਲੁ ਅਨੰਦੁ ਹੈ ਜੇ ਚਲਹਿ ਸਤਿਗੁਰ ਭਾਇ

ਸਤਸੰਗਤੀ ਬਹਿ ਭਾਉ ਕਰਿ ਸਦਾ ਹਰਿ ਕੇ ਗੁਣ ਗਾਇ

ਨਾਨਕ ਸੇ ਜਨ ਸੋਹਣੇ ਜਿ ਗੁਰਮੁਖਿ ਮੇਲਿ ਮਿਲਾਇ ॥੨॥

ਪਉੜੀ

ਸਭਨਾ ਜੀਆ ਵਿਚਿ ਹਰਿ ਆਪਿ ਸੋ ਭਗਤਾ ਕਾ ਮਿਤੁ ਹਰਿ

ਸਭੁ ਕੋਈ ਹਰਿ ਕੈ ਵਸਿ ਭਗਤਾ ਕੈ ਅਨੰਦੁ ਘਰਿ

ਹਰਿ ਭਗਤਾ ਕਾ ਮੇਲੀ ਸਰਬਤ ਸਉ ਨਿਸੁਲ ਜਨ ਟੰਗ ਧਰਿ

ਹਰਿ ਸਭਨਾ ਕਾ ਹੈ ਖਸਮੁ ਸੋ ਭਗਤ ਜਨ ਚਿਤਿ ਕਰਿ

ਤੁਧੁ ਅਪੜਿ ਕੋਇ ਸਕੈ ਸਭ ਝਖਿ ਝਖਿ ਪਵੈ ਝੜਿ ॥੨॥