ਸਲੋਕ ਮਃ

ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ

ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ

ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ

ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ

ਨਾਨਕ ਜਿਨੑ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥

ਮਃ

ਸਤਿਗੁਰ ਕੀ ਸੇਵ ਕੀਤੀਆ ਸਬਦਿ ਲਗੋ ਭਾਉ

ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ

ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ

ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ

ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥

ਪਉੜੀ

ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ

ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ

ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ

ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ

ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥

ਸਲੋਕ ਮਃ

ਸਤਿਗੁਰ ਤੇ ਖਾਲੀ ਕੋ ਨਹੀ ਮੇਰੈ ਪ੍ਰਭਿ ਮੇਲਿ ਮਿਲਾਏ

ਸਤਿਗੁਰ ਕਾ ਦਰਸਨੁ ਸਫਲੁ ਹੈ ਜੇਹਾ ਕੋ ਇਛੇ ਤੇਹਾ ਫਲੁ ਪਾਏ

ਗੁਰ ਕਾ ਸਬਦੁ ਅੰਮ੍ਰਿਤੁ ਹੈ ਸਭ ਤ੍ਰਿਸਨਾ ਭੁਖ ਗਵਾਏ

ਹਰਿ ਰਸੁ ਪੀ ਸੰਤੋਖੁ ਹੋਆ ਸਚੁ ਵਸਿਆ ਮਨਿ ਆਏ

ਸਚੁ ਧਿਆਇ ਅਮਰਾ ਪਦੁ ਪਾਇਆ ਅਨਹਦ ਸਬਦ ਵਜਾਏ

ਸਚੋ ਦਹ ਦਿਸਿ ਪਸਰਿਆ ਗੁਰ ਕੈ ਸਹਜਿ ਸੁਭਾਏ

ਨਾਨਕ ਜਿਨ ਅੰਦਰਿ ਸਚੁ ਹੈ ਸੇ ਜਨ ਛਪਹਿ ਕਿਸੈ ਦੇ ਛਪਾਏ ॥੧॥

ਮਃ

ਗੁਰ ਸੇਵਾ ਤੇ ਹਰਿ ਪਾਈਐ ਜਾ ਕਉ ਨਦਰਿ ਕਰੇਇ

ਮਾਨਸ ਤੇ ਦੇਵਤੇ ਭਏ ਸਚੀ ਭਗਤਿ ਜਿਸੁ ਦੇਇ

ਹਉਮੈ ਮਾਰਿ ਮਿਲਾਇਅਨੁ ਗੁਰ ਕੈ ਸਬਦਿ ਸੁਚੇਇ

ਨਾਨਕ ਸਹਜੇ ਮਿਲਿ ਰਹੇ ਨਾਮੁ ਵਡਿਆਈ ਦੇਇ ॥੨॥

ਪਉੜੀ

ਗੁਰ ਸਤਿਗੁਰ ਵਿਚਿ ਨਾਵੈ ਕੀ ਵਡੀ ਵਡਿਆਈ ਹਰਿ ਕਰਤੈ ਆਪਿ ਵਧਾਈ

ਸੇਵਕ ਸਿਖ ਸਭਿ ਵੇਖਿ ਵੇਖਿ ਜੀਵਨੑਿ ਓਨੑਾ ਅੰਦਰਿ ਹਿਰਦੈ ਭਾਈ

ਨਿੰਦਕ ਦੁਸਟ ਵਡਿਆਈ ਵੇਖਿ ਸਕਨਿ ਓਨੑਾ ਪਰਾਇਆ ਭਲਾ ਸੁਖਾਈ

ਕਿਆ ਹੋਵੈ ਕਿਸ ਹੀ ਕੀ ਝਖ ਮਾਰੀ ਜਾ ਸਚੇ ਸਿਉ ਬਣਿ ਆਈ

ਜਿ ਗਲ ਕਰਤੇ ਭਾਵੈ ਸਾ ਨਿਤ ਨਿਤ ਚੜੈ ਸਵਾਈ ਸਭ ਝਖਿ ਝਖਿ ਮਰੈ ਲੋਕਾਈ ॥੪॥