ਮਃ

ਗੁਰਮੁਖਿ ਸਦਾ ਹਰਿ ਰੰਗੁ ਹੈ ਹਰਿ ਕਾ ਨਾਉ ਮਨਿ ਭਾਇਆ

ਗੁਰਮੁਖਿ ਵੇਖਣੁ ਬੋਲਣਾ ਨਾਮੁ ਜਪਤ ਸੁਖੁ ਪਾਇਆ

ਨਾਨਕ ਗੁਰਮੁਖਿ ਗਿਆਨੁ ਪ੍ਰਗਾਸਿਆ ਤਿਮਰ ਅਗਿਆਨੁ ਅੰਧੇਰੁ ਚੁਕਾਇਆ ॥੨॥

ਮਃ

ਮਨਮੁਖ ਮੈਲੇ ਮਰਹਿ ਗਵਾਰ

ਗੁਰਮੁਖਿ ਨਿਰਮਲ ਹਰਿ ਰਾਖਿਆ ਉਰ ਧਾਰਿ

ਭਨਤਿ ਨਾਨਕੁ ਸੁਣਹੁ ਜਨ ਭਾਈ

ਸਤਿਗੁਰੁ ਸੇਵਿਹੁ ਹਉਮੈ ਮਲੁ ਜਾਈ

ਅੰਦਰਿ ਸੰਸਾ ਦੂਖੁ ਵਿਆਪੇ ਸਿਰਿ ਧੰਧਾ ਨਿਤ ਮਾਰ

ਦੂਜੈ ਭਾਇ ਸੂਤੇ ਕਬਹੁ ਜਾਗਹਿ ਮਾਇਆ ਮੋਹ ਪਿਆਰ

ਨਾਮੁ ਚੇਤਹਿ ਸਬਦੁ ਵੀਚਾਰਹਿ ਇਹੁ ਮਨਮੁਖ ਕਾ ਬੀਚਾਰ

ਹਰਿ ਨਾਮੁ ਭਾਇਆ ਬਿਰਥਾ ਜਨਮੁ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੩॥

ਪਉੜੀ

ਜਿਸ ਨੋ ਹਰਿ ਭਗਤਿ ਸਚੁ ਬਖਸੀਅਨੁ ਸੋ ਸਚਾ ਸਾਹੁ

ਤਿਸ ਕੀ ਮੁਹਤਾਜੀ ਲੋਕੁ ਕਢਦਾ ਹੋਰਤੁ ਹਟਿ ਵਥੁ ਵੇਸਾਹੁ

ਭਗਤ ਜਨਾ ਕਉ ਸਨਮੁਖੁ ਹੋਵੈ ਸੁ ਹਰਿ ਰਾਸਿ ਲਏ ਵੇਮੁਖ ਭਸੁ ਪਾਹੁ

ਹਰਿ ਕੇ ਨਾਮ ਕੇ ਵਾਪਾਰੀ ਹਰਿ ਭਗਤ ਹਹਿ ਜਮੁ ਜਾਗਾਤੀ ਤਿਨਾ ਨੇੜਿ ਜਾਹੁ

ਜਨ ਨਾਨਕਿ ਹਰਿ ਨਾਮ ਧਨੁ ਲਦਿਆ ਸਦਾ ਵੇਪਰਵਾਹੁ ॥੭॥

ਸਲੋਕ ਮਃ

ਇਸੁ ਜੁਗ ਮਹਿ ਭਗਤੀ ਹਰਿ ਧਨੁ ਖਟਿਆ ਹੋਰੁ ਸਭੁ ਜਗਤੁ ਭਰਮਿ ਭੁਲਾਇਆ

ਗੁਰ ਪਰਸਾਦੀ ਨਾਮੁ ਮਨਿ ਵਸਿਆ ਅਨਦਿਨੁ ਨਾਮੁ ਧਿਆਇਆ

ਬਿਖਿਆ ਮਾਹਿ ਉਦਾਸ ਹੈ ਹਉਮੈ ਸਬਦਿ ਜਲਾਇਆ

ਆਪਿ ਤਰਿਆ ਕੁਲ ਉਧਰੇ ਧੰਨੁ ਜਣੇਦੀ ਮਾਇਆ

ਸਦਾ ਸਹਜੁ ਸੁਖੁ ਮਨਿ ਵਸਿਆ ਸਚੇ ਸਿਉ ਲਿਵ ਲਾਇਆ

ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਭੁਲੇ ਹਉਮੈ ਮੋਹੁ ਵਧਾਇਆ

ਪੰਡਿਤ ਪੜਿ ਪੜਿ ਮੋਨੀ ਭੁਲੇ ਦੂਜੈ ਭਾਇ ਚਿਤੁ ਲਾਇਆ

ਜੋਗੀ ਜੰਗਮ ਸੰਨਿਆਸੀ ਭੁਲੇ ਵਿਣੁ ਗੁਰ ਤਤੁ ਪਾਇਆ

ਮਨਮੁਖ ਦੁਖੀਏ ਸਦਾ ਭ੍ਰਮਿ ਭੁਲੇ ਤਿਨੑੀ ਬਿਰਥਾ ਜਨਮੁ ਗਵਾਇਆ

ਨਾਨਕ ਨਾਮਿ ਰਤੇ ਸੇਈ ਜਨ ਸਮਧੇ ਜਿ ਆਪੇ ਬਖਸਿ ਮਿਲਾਇਆ ॥੧॥

ਮਃ

ਨਾਨਕ ਸੋ ਸਾਲਾਹੀਐ ਜਿਸੁ ਵਸਿ ਸਭੁ ਕਿਛੁ ਹੋਇ

ਤਿਸਹਿ ਸਰੇਵਹੁ ਪ੍ਰਾਣੀਹੋ ਤਿਸੁ ਬਿਨੁ ਅਵਰੁ ਕੋਇ

ਗੁਰਮੁਖਿ ਅੰਤਰਿ ਮਨਿ ਵਸੈ ਸਦਾ ਸਦਾ ਸੁਖੁ ਹੋਇ ॥੨॥