ਪਉੜੀ

ਸਤਿਗੁਰ ਕੀ ਵਡਿਆਈ ਸਤਿਗੁਰਿ ਦਿਤੀ ਧੁਰਹੁ ਹੁਕਮੁ ਬੁਝਿ ਨੀਸਾਣੁ

ਪੁਤੀ ਭਾਤੀਈ ਜਾਵਾਈ ਸਕੀ ਅਗਹੁ ਪਿਛਹੁ ਟੋਲਿ ਡਿਠਾ ਲਾਹਿਓਨੁ ਸਭਨਾ ਕਾ ਅਭਿਮਾਨੁ

ਜਿਥੈ ਕੋ ਵੇਖੈ ਤਿਥੈ ਮੇਰਾ ਸਤਿਗੁਰੂ ਹਰਿ ਬਖਸਿਓਸੁ ਸਭੁ ਜਹਾਨੁ

ਜਿ ਸਤਿਗੁਰ ਨੋ ਮਿਲਿ ਮੰਨੇ ਸੁ ਹਲਤਿ ਪਲਤਿ ਸਿਝੈ ਜਿ ਵੇਮੁਖੁ ਹੋਵੈ ਸੁ ਫਿਰੈ ਭਰਿਸਟ ਥਾਨੁ

ਜਨ ਨਾਨਕ ਕੈ ਵਲਿ ਹੋਆ ਮੇਰਾ ਸੁਆਮੀ ਹਰਿ ਸਜਣ ਪੁਰਖੁ ਸੁਜਾਨੁ

ਪਉਦੀ ਭਿਤਿ ਦੇਖਿ ਕੈ ਸਭਿ ਆਇ ਪਏ ਸਤਿਗੁਰ ਕੀ ਪੈਰੀ ਲਾਹਿਓਨੁ ਸਭਨਾ ਕਿਅਹੁ ਮਨਹੁ ਗੁਮਾਨੁ ॥੧੦॥

ਸਲੋਕ ਮਃ

ਕੋਈ ਵਾਹੇ ਕੋ ਲੁਣੈ ਕੋ ਪਾਏ ਖਲਿਹਾਨਿ

ਨਾਨਕ ਏਵ ਜਾਪਈ ਕੋਈ ਖਾਇ ਨਿਦਾਨਿ ॥੧॥

ਮਃ

ਜਿਸੁ ਮਨਿ ਵਸਿਆ ਤਰਿਆ ਸੋਇ

ਨਾਨਕ ਜੋ ਭਾਵੈ ਸੋ ਹੋਇ ॥੨॥

ਪਉੜੀ

ਪਾਰਬ੍ਰਹਮਿ ਦਇਆਲਿ ਸਾਗਰੁ ਤਾਰਿਆ

ਗੁਰਿ ਪੂਰੈ ਮਿਹਰਵਾਨਿ ਭਰਮੁ ਭਉ ਮਾਰਿਆ

ਕਾਮ ਕ੍ਰੋਧੁ ਬਿਕਰਾਲੁ ਦੂਤ ਸਭਿ ਹਾਰਿਆ

ਅੰਮ੍ਰਿਤ ਨਾਮੁ ਨਿਧਾਨੁ ਕੰਠਿ ਉਰਿ ਧਾਰਿਆ

ਨਾਨਕ ਸਾਧੂ ਸੰਗਿ ਜਨਮੁ ਮਰਣੁ ਸਵਾਰਿਆ ॥੧੧॥

ਸਲੋਕ ਮਃ

ਜਿਨੑੀ ਨਾਮੁ ਵਿਸਾਰਿਆ ਕੂੜੇ ਕਹਣ ਕਹੰਨੑਿ

ਪੰਚ ਚੋਰ ਤਿਨਾ ਘਰੁ ਮੁਹਨੑਿ ਹਉਮੈ ਅੰਦਰਿ ਸੰਨੑਿ

ਸਾਕਤ ਮੁਠੇ ਦੁਰਮਤੀ ਹਰਿ ਰਸੁ ਜਾਣੰਨੑਿ

ਜਿਨੑੀ ਅੰਮ੍ਰਿਤੁ ਭਰਮਿ ਲੁਟਾਇਆ ਬਿਖੁ ਸਿਉ ਰਚਹਿ ਰਚੰਨੑਿ

ਦੁਸਟਾ ਸੇਤੀ ਪਿਰਹੜੀ ਜਨ ਸਿਉ ਵਾਦੁ ਕਰੰਨੑਿ

ਨਾਨਕ ਸਾਕਤ ਨਰਕ ਮਹਿ ਜਮਿ ਬਧੇ ਦੁਖ ਸਹੰਨੑਿ

ਪਇਐ ਕਿਰਤਿ ਕਮਾਵਦੇ ਜਿਵ ਰਾਖਹਿ ਤਿਵੈ ਰਹੰਨੑਿ ॥੧॥

ਮਃ

ਜਿਨੑੀ ਸਤਿਗੁਰੁ ਸੇਵਿਆ ਤਾਣੁ ਨਿਤਾਣੇ ਤਿਸੁ

ਸਾਸਿ ਗਿਰਾਸਿ ਸਦਾ ਮਨਿ ਵਸੈ ਜਮੁ ਜੋਹਿ ਸਕੈ ਤਿਸੁ

ਹਿਰਦੈ ਹਰਿ ਹਰਿ ਨਾਮ ਰਸੁ ਕਵਲਾ ਸੇਵਕਿ ਤਿਸੁ

ਹਰਿ ਦਾਸਾ ਕਾ ਦਾਸੁ ਹੋਇ ਪਰਮ ਪਦਾਰਥੁ ਤਿਸੁ

ਨਾਨਕ ਮਨਿ ਤਨਿ ਜਿਸੁ ਪ੍ਰਭੁ ਵਸੈ ਹਉ ਸਦ ਕੁਰਬਾਣੈ ਤਿਸੁ

ਜਿਨੑ ਕਉ ਪੂਰਬਿ ਲਿਖਿਆ ਰਸੁ ਸੰਤ ਜਨਾ ਸਿਉ ਤਿਸੁ ॥੨॥

ਪਉੜੀ

ਜੋ ਬੋਲੇ ਪੂਰਾ ਸਤਿਗੁਰੂ ਸੋ ਪਰਮੇਸਰਿ ਸੁਣਿਆ

ਸੋਈ ਵਰਤਿਆ ਜਗਤ ਮਹਿ ਘਟਿ ਘਟਿ ਮੁਖਿ ਭਣਿਆ

ਬਹੁਤੁ ਵਡਿਆਈਆ ਸਾਹਿਬੈ ਨਹ ਜਾਹੀ ਗਣੀਆ

ਸਚੁ ਸਹਜੁ ਅਨਦੁ ਸਤਿਗੁਰੂ ਪਾਸਿ ਸਚੀ ਗੁਰ ਮਣੀਆ

ਨਾਨਕ ਸੰਤ ਸਵਾਰੇ ਪਾਰਬ੍ਰਹਮਿ ਸਚੇ ਜਿਉ ਬਣਿਆ ॥੧੨॥

ਸਲੋਕ ਮਃ

ਅਪਣਾ ਆਪੁ ਪਛਾਣਈ ਹਰਿ ਪ੍ਰਭੁ ਜਾਤਾ ਦੂਰਿ

ਗੁਰ ਕੀ ਸੇਵਾ ਵਿਸਰੀ ਕਿਉ ਮਨੁ ਰਹੈ ਹਜੂਰਿ

ਮਨਮੁਖਿ ਜਨਮੁ ਗਵਾਇਆ ਝੂਠੈ ਲਾਲਚਿ ਕੂਰਿ

ਨਾਨਕ ਬਖਸਿ ਮਿਲਾਇਅਨੁ ਸਚੈ ਸਬਦਿ ਹਦੂਰਿ ॥੧॥

ਮਃ

ਹਰਿ ਪ੍ਰਭੁ ਸਚਾ ਸੋਹਿਲਾ ਗੁਰਮੁਖਿ ਨਾਮੁ ਗੋਵਿੰਦੁ

ਅਨਦਿਨੁ ਨਾਮੁ ਸਲਾਹਣਾ ਹਰਿ ਜਪਿਆ ਮਨਿ ਆਨੰਦੁ

ਵਡਭਾਗੀ ਹਰਿ ਪਾਇਆ ਪੂਰਨੁ ਪਰਮਾਨੰਦੁ

ਜਨ ਨਾਨਕ ਨਾਮੁ ਸਲਾਹਿਆ ਬਹੁੜਿ ਮਨਿ ਤਨਿ ਭੰਗੁ ॥੨॥