ਬਿਲਾਵਲੁ

ਗ੍ਰਿਹੁ ਤਜਿ ਬਨ ਖੰਡ ਜਾਈਐ ਚੁਨਿ ਖਾਈਐ ਕੰਦਾ

ਅਜਹੁ ਬਿਕਾਰ ਛੋਡਈ ਪਾਪੀ ਮਨੁ ਮੰਦਾ ॥੧॥

ਕਿਉ ਛੂਟਉ ਕੈਸੇ ਤਰਉ ਭਵਜਲ ਨਿਧਿ ਭਾਰੀ

ਰਾਖੁ ਰਾਖੁ ਮੇਰੇ ਬੀਠੁਲਾ ਜਨੁ ਸਰਨਿ ਤੁਮੑਾਰੀ ॥੧॥ ਰਹਾਉ

ਬਿਖੈ ਬਿਖੈ ਕੀ ਬਾਸਨਾ ਤਜੀਅ ਨਹ ਜਾਈ

ਅਨਿਕ ਜਤਨ ਕਰਿ ਰਾਖੀਐ ਫਿਰਿ ਫਿਰਿ ਲਪਟਾਈ ॥੨॥

ਜਰਾ ਜੀਵਨ ਜੋਬਨੁ ਗਇਆ ਕਿਛੁ ਕੀਆ ਨੀਕਾ

ਇਹੁ ਜੀਅਰਾ ਨਿਰਮੋਲਕੋ ਕਉਡੀ ਲਗਿ ਮੀਕਾ ॥੩॥

ਕਹੁ ਕਬੀਰ ਮੇਰੇ ਮਾਧਵਾ ਤੂ ਸਰਬ ਬਿਆਪੀ

ਤੁਮ ਸਮਸਰਿ ਨਾਹੀ ਦਇਆਲੁ ਮੋਹਿ ਸਮਸਰਿ ਪਾਪੀ ॥੪॥੩॥

ਬਿਲਾਵਲੁ

ਨਿਤ ਉਠਿ ਕੋਰੀ ਗਾਗਰਿ ਆਨੈ ਲੀਪਤ ਜੀਉ ਗਇਓ

ਤਾਨਾ ਬਾਨਾ ਕਛੂ ਸੂਝੈ ਹਰਿ ਹਰਿ ਰਸਿ ਲਪਟਿਓ ॥੧॥

ਹਮਾਰੇ ਕੁਲ ਕਉਨੇ ਰਾਮੁ ਕਹਿਓ

ਜਬ ਕੀ ਮਾਲਾ ਲਈ ਨਿਪੂਤੇ ਤਬ ਤੇ ਸੁਖੁ ਭਇਓ ॥੧॥ ਰਹਾਉ

ਸੁਨਹੁ ਜਿਠਾਨੀ ਸੁਨਹੁ ਦਿਰਾਨੀ ਅਚਰਜੁ ਏਕੁ ਭਇਓ

ਸਾਤ ਸੂਤ ਇਨਿ ਮੁਡੀਂਏ ਖੋਏ ਇਹੁ ਮੁਡੀਆ ਕਿਉ ਮੁਇਓ ॥੨॥

ਸਰਬ ਸੁਖਾ ਕਾ ਏਕੁ ਹਰਿ ਸੁਆਮੀ ਸੋ ਗੁਰਿ ਨਾਮੁ ਦਇਓ

ਸੰਤ ਪ੍ਰਹਲਾਦ ਕੀ ਪੈਜ ਜਿਨਿ ਰਾਖੀ ਹਰਨਾਖਸੁ ਨਖ ਬਿਦਰਿਓ ॥੩॥

ਘਰ ਕੇ ਦੇਵ ਪਿਤਰ ਕੀ ਛੋਡੀ ਗੁਰ ਕੋ ਸਬਦੁ ਲਇਓ

ਕਹਤ ਕਬੀਰੁ ਸਗਲ ਪਾਪ ਖੰਡਨੁ ਸੰਤਹ ਲੈ ਉਧਰਿਓ ॥੪॥੪॥

ਬਿਲਾਵਲੁ

ਕੋਊ ਹਰਿ ਸਮਾਨਿ ਨਹੀ ਰਾਜਾ

ਭੂਪਤਿ ਸਭ ਦਿਵਸ ਚਾਰਿ ਕੇ ਝੂਠੇ ਕਰਤ ਦਿਵਾਜਾ ॥੧॥ ਰਹਾਉ

ਤੇਰੋ ਜਨੁ ਹੋਇ ਸੋਇ ਕਤ ਡੋਲੈ ਤੀਨਿ ਭਵਨ ਪਰ ਛਾਜਾ

ਹਾਥੁ ਪਸਾਰਿ ਸਕੈ ਕੋ ਜਨ ਕਉ ਬੋਲਿ ਸਕੈ ਅੰਦਾਜਾ ॥੧॥

ਚੇਤਿ ਅਚੇਤ ਮੂੜ ਮਨ ਮੇਰੇ ਬਾਜੇ ਅਨਹਦ ਬਾਜਾ

ਕਹਿ ਕਬੀਰ ਸੰਸਾ ਭ੍ਰਮੁ ਚੂਕੋ ਧ੍ਰੂ ਪ੍ਰਹਿਲਾਦ ਨਿਵਾਜਾ ॥੨॥੫॥

ਬਿਲਾਵਲੁ

ਰਾਖਿ ਲੇਹੁ ਹਮ ਤੇ ਬਿਗਰੀ

ਸੀਲੁ ਧਰਮੁ ਜਪੁ ਭਗਤਿ ਕੀਨੀ ਹਉ ਅਭਿਮਾਨ ਟੇਢ ਪਗਰੀ ॥੧॥ ਰਹਾਉ

ਅਮਰ ਜਾਨਿ ਸੰਚੀ ਇਹ ਕਾਇਆ ਇਹ ਮਿਥਿਆ ਕਾਚੀ ਗਗਰੀ

ਜਿਨਹਿ ਨਿਵਾਜਿ ਸਾਜਿ ਹਮ ਕੀਏ ਤਿਸਹਿ ਬਿਸਾਰਿ ਅਵਰ ਲਗਰੀ ॥੧॥

ਸੰਧਿਕ ਤੋਹਿ ਸਾਧ ਨਹੀ ਕਹੀਅਉ ਸਰਨਿ ਪਰੇ ਤੁਮਰੀ ਪਗਰੀ

ਕਹਿ ਕਬੀਰ ਇਹ ਬਿਨਤੀ ਸੁਨੀਅਹੁ ਮਤ ਘਾਲਹੁ ਜਮ ਕੀ ਖਬਰੀ ॥੨॥੬॥

ਬਿਲਾਵਲੁ

ਦਰਮਾਦੇ ਠਾਢੇ ਦਰਬਾਰਿ

ਤੁਝ ਬਿਨੁ ਸੁਰਤਿ ਕਰੈ ਕੋ ਮੇਰੀ ਦਰਸਨੁ ਦੀਜੈ ਖੋਲੑਿ ਕਿਵਾਰ ॥੧॥ ਰਹਾਉ

ਤੁਮ ਧਨ ਧਨੀ ਉਦਾਰ ਤਿਆਗੀ ਸ੍ਰਵਨਨੑ ਸੁਨੀਅਤੁ ਸੁਜਸੁ ਤੁਮੑਾਰ

ਮਾਗਉ ਕਾਹਿ ਰੰਕ ਸਭ ਦੇਖਉ ਤੁਮੑ ਹੀ ਤੇ ਮੇਰੋ ਨਿਸਤਾਰੁ ॥੧॥

ਜੈਦੇਉ ਨਾਮਾ ਬਿਪ ਸੁਦਾਮਾ ਤਿਨ ਕਉ ਕ੍ਰਿਪਾ ਭਈ ਹੈ ਅਪਾਰ

ਕਹਿ ਕਬੀਰ ਤੁਮ ਸੰਮ੍ਰਥ ਦਾਤੇ ਚਾਰਿ ਪਦਾਰਥ ਦੇਤ ਬਾਰ ॥੨॥੭॥