ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਰਾਗੁ ਗੋਂਡ ਚਉਪਦੇ ਮਹਲਾ ਘਰੁ

ਜੇ ਮਨਿ ਚਿਤਿ ਆਸ ਰਖਹਿ ਹਰਿ ਊਪਰਿ ਤਾ ਮਨ ਚਿੰਦੇ ਅਨੇਕ ਅਨੇਕ ਫਲ ਪਾਈ

ਹਰਿ ਜਾਣੈ ਸਭੁ ਕਿਛੁ ਜੋ ਜੀਇ ਵਰਤੈ ਪ੍ਰਭੁ ਘਾਲਿਆ ਕਿਸੈ ਕਾ ਇਕੁ ਤਿਲੁ ਗਵਾਈ

ਹਰਿ ਤਿਸ ਕੀ ਆਸ ਕੀਜੈ ਮਨ ਮੇਰੇ ਜੋ ਸਭ ਮਹਿ ਸੁਆਮੀ ਰਹਿਆ ਸਮਾਈ ॥੧॥

ਮੇਰੇ ਮਨ ਆਸਾ ਕਰਿ ਜਗਦੀਸ ਗੁਸਾਈ

ਜੋ ਬਿਨੁ ਹਰਿ ਆਸ ਅਵਰ ਕਾਹੂ ਕੀ ਕੀਜੈ ਸਾ ਨਿਹਫਲ ਆਸ ਸਭ ਬਿਰਥੀ ਜਾਈ ॥੧॥ ਰਹਾਉ

ਜੋ ਦੀਸੈ ਮਾਇਆ ਮੋਹ ਕੁਟੰਬੁ ਸਭੁ ਮਤ ਤਿਸ ਕੀ ਆਸ ਲਗਿ ਜਨਮੁ ਗਵਾਈ

ਇਨੑ ਕੈ ਕਿਛੁ ਹਾਥਿ ਨਹੀ ਕਹਾ ਕਰਹਿ ਇਹਿ ਬਪੁੜੇ ਇਨੑ ਕਾ ਵਾਹਿਆ ਕਛੁ ਵਸਾਈ

ਮੇਰੇ ਮਨ ਆਸ ਕਰਿ ਹਰਿ ਪ੍ਰੀਤਮ ਅਪੁਨੇ ਕੀ ਜੋ ਤੁਝੁ ਤਾਰੈ ਤੇਰਾ ਕੁਟੰਬੁ ਸਭੁ ਛਡਾਈ ॥੨॥

ਜੇ ਕਿਛੁ ਆਸ ਅਵਰ ਕਰਹਿ ਪਰਮਿਤ੍ਰੀ ਮਤ ਤੂੰ ਜਾਣਹਿ ਤੇਰੈ ਕਿਤੈ ਕੰਮਿ ਆਈ

ਇਹ ਆਸ ਪਰਮਿਤ੍ਰੀ ਭਾਉ ਦੂਜਾ ਹੈ ਖਿਨ ਮਹਿ ਝੂਠੁ ਬਿਨਸਿ ਸਭ ਜਾਈ

ਮੇਰੇ ਮਨ ਆਸਾ ਕਰਿ ਹਰਿ ਪ੍ਰੀਤਮ ਸਾਚੇ ਕੀ ਜੋ ਤੇਰਾ ਘਾਲਿਆ ਸਭੁ ਥਾਇ ਪਾਈ ॥੩॥

ਆਸਾ ਮਨਸਾ ਸਭ ਤੇਰੀ ਮੇਰੇ ਸੁਆਮੀ ਜੈਸੀ ਤੂ ਆਸ ਕਰਾਵਹਿ ਤੈਸੀ ਕੋ ਆਸ ਕਰਾਈ

ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ

ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥

ਗੋਂਡ ਮਹਲਾ

ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ

ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ

ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥

ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ

ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ

ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ

ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ

ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥

ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ

ਜਿਤੁ ਦਿਨਿ ਉਨੑ ਕਾ ਸੁਆਉ ਹੋਇ ਆਵੈ ਤਿਤੁ ਦਿਨਿ ਨੇੜੈ ਕੋ ਢੁਕਾਸਾ

ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥

ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਸਕਾਸਾ

ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ

ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥