ਰਾਗੁ ਗੋਂਡ ਮਹਲਾ ਚਉਪਦੇ ਘਰੁ

ਸਤਿਗੁਰ ਪ੍ਰਸਾਦਿ

ਜੀਅ ਪ੍ਰਾਨ ਕੀਏ ਜਿਨਿ ਸਾਜਿ

ਮਾਟੀ ਮਹਿ ਜੋਤਿ ਰਖੀ ਨਿਵਾਜਿ

ਬਰਤਨ ਕਉ ਸਭੁ ਕਿਛੁ ਭੋਜਨ ਭੋਗਾਇ

ਸੋ ਪ੍ਰਭੁ ਤਜਿ ਮੂੜੇ ਕਤ ਜਾਇ ॥੧॥

ਪਾਰਬ੍ਰਹਮ ਕੀ ਲਾਗਉ ਸੇਵ

ਗੁਰ ਤੇ ਸੁਝੈ ਨਿਰੰਜਨ ਦੇਵ ॥੧॥ ਰਹਾਉ

ਜਿਨਿ ਕੀਏ ਰੰਗ ਅਨਿਕ ਪਰਕਾਰ

ਓਪਤਿ ਪਰਲਉ ਨਿਮਖ ਮਝਾਰ

ਜਾ ਕੀ ਗਤਿ ਮਿਤਿ ਕਹੀ ਜਾਇ

ਸੋ ਪ੍ਰਭੁ ਮਨ ਮੇਰੇ ਸਦਾ ਧਿਆਇ ॥੨॥

ਆਇ ਜਾਵੈ ਨਿਹਚਲੁ ਧਨੀ

ਬੇਅੰਤ ਗੁਨਾ ਤਾ ਕੇ ਕੇਤਕ ਗਨੀ

ਲਾਲ ਨਾਮ ਜਾ ਕੈ ਭਰੇ ਭੰਡਾਰ

ਸਗਲ ਘਟਾ ਦੇਵੈ ਆਧਾਰ ॥੩॥

ਸਤਿ ਪੁਰਖੁ ਜਾ ਕੋ ਹੈ ਨਾਉ

ਮਿਟਹਿ ਕੋਟਿ ਅਘ ਨਿਮਖ ਜਸੁ ਗਾਉ

ਬਾਲ ਸਖਾਈ ਭਗਤਨ ਕੋ ਮੀਤ

ਪ੍ਰਾਨ ਅਧਾਰ ਨਾਨਕ ਹਿਤ ਚੀਤ ॥੪॥੧॥੩॥

ਗੋਂਡ ਮਹਲਾ

ਨਾਮ ਸੰਗਿ ਕੀਨੋ ਬਿਉਹਾਰੁ

ਨਾਮੋੁ ਹੀ ਇਸੁ ਮਨ ਕਾ ਅਧਾਰੁ

ਨਾਮੋ ਹੀ ਚਿਤਿ ਕੀਨੀ ਓਟ

ਨਾਮੁ ਜਪਤ ਮਿਟਹਿ ਪਾਪ ਕੋਟਿ ॥੧॥

ਰਾਸਿ ਦੀਈ ਹਰਿ ਏਕੋ ਨਾਮੁ

ਮਨ ਕਾ ਇਸਟੁ ਗੁਰ ਸੰਗਿ ਧਿਆਨੁ ॥੧॥ ਰਹਾਉ

ਨਾਮੁ ਹਮਾਰੇ ਜੀਅ ਕੀ ਰਾਸਿ

ਨਾਮੋ ਸੰਗੀ ਜਤ ਕਤ ਜਾਤ

ਨਾਮੋ ਹੀ ਮਨਿ ਲਾਗਾ ਮੀਠਾ

ਜਲਿ ਥਲਿ ਸਭ ਮਹਿ ਨਾਮੋ ਡੀਠਾ ॥੨॥

ਨਾਮੇ ਦਰਗਹ ਮੁਖ ਉਜਲੇ

ਨਾਮੇ ਸਗਲੇ ਕੁਲ ਉਧਰੇ

ਨਾਮਿ ਹਮਾਰੇ ਕਾਰਜ ਸੀਧ

ਨਾਮ ਸੰਗਿ ਇਹੁ ਮਨੂਆ ਗੀਧ ॥੩॥

ਨਾਮੇ ਹੀ ਹਮ ਨਿਰਭਉ ਭਏ

ਨਾਮੇ ਆਵਨ ਜਾਵਨ ਰਹੇ

ਗੁਰਿ ਪੂਰੈ ਮੇਲੇ ਗੁਣਤਾਸ

ਕਹੁ ਨਾਨਕ ਸੁਖਿ ਸਹਜਿ ਨਿਵਾਸੁ ॥੪॥੨॥੪॥

ਗੋਂਡ ਮਹਲਾ

ਨਿਮਾਨੇ ਕਉ ਜੋ ਦੇਤੋ ਮਾਨੁ

ਸਗਲ ਭੂਖੇ ਕਉ ਕਰਤਾ ਦਾਨੁ

ਗਰਭ ਘੋਰ ਮਹਿ ਰਾਖਨਹਾਰੁ

ਤਿਸੁ ਠਾਕੁਰ ਕਉ ਸਦਾ ਨਮਸਕਾਰੁ ॥੧॥

ਐਸੋ ਪ੍ਰਭੁ ਮਨ ਮਾਹਿ ਧਿਆਇ

ਘਟਿ ਅਵਘਟਿ ਜਤ ਕਤਹਿ ਸਹਾਇ ॥੧॥ ਰਹਾਉ

ਰੰਕੁ ਰਾਉ ਜਾ ਕੈ ਏਕ ਸਮਾਨਿ

ਕੀਟ ਹਸਤਿ ਸਗਲ ਪੂਰਾਨ

ਬੀਓ ਪੂਛਿ ਮਸਲਤਿ ਧਰੈ

ਜੋ ਕਿਛੁ ਕਰੈ ਸੁ ਆਪਹਿ ਕਰੈ ॥੨॥

ਜਾ ਕਾ ਅੰਤੁ ਜਾਨਸਿ ਕੋਇ

ਆਪੇ ਆਪਿ ਨਿਰੰਜਨੁ ਸੋਇ

ਆਪਿ ਅਕਾਰੁ ਆਪਿ ਨਿਰੰਕਾਰੁ

ਘਟ ਘਟ ਘਟਿ ਸਭ ਘਟ ਆਧਾਰੁ ॥੩॥

ਨਾਮ ਰੰਗਿ ਭਗਤ ਭਏ ਲਾਲ

ਜਸੁ ਕਰਤੇ ਸੰਤ ਸਦਾ ਨਿਹਾਲ

ਨਾਮ ਰੰਗਿ ਜਨ ਰਹੇ ਅਘਾਇ

ਨਾਨਕ ਤਿਨ ਜਨ ਲਾਗੈ ਪਾਇ ॥੪॥੩॥੫॥