ਗੋਂਡ ਮਹਲਾ

ਜਾ ਕੈ ਸੰਗਿ ਇਹੁ ਮਨੁ ਨਿਰਮਲੁ

ਜਾ ਕੈ ਸੰਗਿ ਹਰਿ ਹਰਿ ਸਿਮਰਨੁ

ਜਾ ਕੈ ਸੰਗਿ ਕਿਲਬਿਖ ਹੋਹਿ ਨਾਸ

ਜਾ ਕੈ ਸੰਗਿ ਰਿਦੈ ਪਰਗਾਸ ॥੧॥

ਸੇ ਸੰਤਨ ਹਰਿ ਕੇ ਮੇਰੇ ਮੀਤ

ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ

ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ

ਜਾ ਕੈ ਉਪਦੇਸਿ ਭਰਮੁ ਭਉ ਨਸੈ

ਜਾ ਕੈ ਕੀਰਤਿ ਨਿਰਮਲ ਸਾਰ

ਜਾ ਕੀ ਰੇਨੁ ਬਾਂਛੈ ਸੰਸਾਰ ॥੨॥

ਕੋਟਿ ਪਤਿਤ ਜਾ ਕੈ ਸੰਗਿ ਉਧਾਰ

ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ

ਸਰਬ ਜੀਆਂ ਕਾ ਜਾਨੈ ਭੇਉ

ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥

ਪਾਰਬ੍ਰਹਮ ਜਬ ਭਏ ਕ੍ਰਿਪਾਲ

ਤਬ ਭੇਟੇ ਗੁਰ ਸਾਧ ਦਇਆਲ

ਦਿਨੁ ਰੈਣਿ ਨਾਨਕੁ ਨਾਮੁ ਧਿਆਏ

ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥

ਗੋਂਡ ਮਹਲਾ

ਗੁਰ ਕੀ ਮੂਰਤਿ ਮਨ ਮਹਿ ਧਿਆਨੁ

ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ

ਗੁਰ ਕੇ ਚਰਨ ਰਿਦੈ ਲੈ ਧਾਰਉ

ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥

ਮਤ ਕੋ ਭਰਮਿ ਭੁਲੈ ਸੰਸਾਰਿ

ਗੁਰ ਬਿਨੁ ਕੋਇ ਉਤਰਸਿ ਪਾਰਿ ॥੧॥ ਰਹਾਉ

ਭੂਲੇ ਕਉ ਗੁਰਿ ਮਾਰਗਿ ਪਾਇਆ

ਅਵਰ ਤਿਆਗਿ ਹਰਿ ਭਗਤੀ ਲਾਇਆ

ਜਨਮ ਮਰਨ ਕੀ ਤ੍ਰਾਸ ਮਿਟਾਈ

ਗੁਰ ਪੂਰੇ ਕੀ ਬੇਅੰਤ ਵਡਾਈ ॥੨॥

ਗੁਰ ਪ੍ਰਸਾਦਿ ਊਰਧ ਕਮਲ ਬਿਗਾਸ

ਅੰਧਕਾਰ ਮਹਿ ਭਇਆ ਪ੍ਰਗਾਸ

ਜਿਨਿ ਕੀਆ ਸੋ ਗੁਰ ਤੇ ਜਾਨਿਆ

ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥

ਗੁਰੁ ਕਰਤਾ ਗੁਰੁ ਕਰਣੈ ਜੋਗੁ

ਗੁਰੁ ਪਰਮੇਸਰੁ ਹੈ ਭੀ ਹੋਗੁ

ਕਹੁ ਨਾਨਕ ਪ੍ਰਭਿ ਇਹੈ ਜਨਾਈ

ਬਿਨੁ ਗੁਰ ਮੁਕਤਿ ਪਾਈਐ ਭਾਈ ॥੪॥੫॥੭॥

ਗੋਂਡ ਮਹਲਾ

ਗੁਰੂ ਗੁਰੂ ਗੁਰੁ ਕਰਿ ਮਨ ਮੋਰ

ਗੁਰੂ ਬਿਨਾ ਮੈ ਨਾਹੀ ਹੋਰ

ਗੁਰ ਕੀ ਟੇਕ ਰਹਹੁ ਦਿਨੁ ਰਾਤਿ

ਜਾ ਕੀ ਕੋਇ ਮੇਟੈ ਦਾਤਿ ॥੧॥

ਗੁਰੁ ਪਰਮੇਸਰੁ ਏਕੋ ਜਾਣੁ

ਜੋ ਤਿਸੁ ਭਾਵੈ ਸੋ ਪਰਵਾਣੁ ॥੧॥ ਰਹਾਉ

ਗੁਰ ਚਰਣੀ ਜਾ ਕਾ ਮਨੁ ਲਾਗੈ

ਦੂਖੁ ਦਰਦੁ ਭ੍ਰਮੁ ਤਾ ਕਾ ਭਾਗੈ

ਗੁਰ ਕੀ ਸੇਵਾ ਪਾਏ ਮਾਨੁ

ਗੁਰ ਊਪਰਿ ਸਦਾ ਕੁਰਬਾਨੁ ॥੨॥

ਗੁਰ ਕਾ ਦਰਸਨੁ ਦੇਖਿ ਨਿਹਾਲ

ਗੁਰ ਕੇ ਸੇਵਕ ਕੀ ਪੂਰਨ ਘਾਲ

ਗੁਰ ਕੇ ਸੇਵਕ ਕਉ ਦੁਖੁ ਬਿਆਪੈ

ਗੁਰ ਕਾ ਸੇਵਕੁ ਦਹ ਦਿਸਿ ਜਾਪੈ ॥੩॥

ਗੁਰ ਕੀ ਮਹਿਮਾ ਕਥਨੁ ਜਾਇ

ਪਾਰਬ੍ਰਹਮੁ ਗੁਰੁ ਰਹਿਆ ਸਮਾਇ

ਕਹੁ ਨਾਨਕ ਜਾ ਕੇ ਪੂਰੇ ਭਾਗ

ਗੁਰ ਚਰਣੀ ਤਾ ਕਾ ਮਨੁ ਲਾਗ ॥੪॥੬॥੮॥

ਗੋਂਡ ਮਹਲਾ

ਗੁਰੁ ਮੇਰੀ ਪੂਜਾ ਗੁਰੁ ਗੋਬਿੰਦੁ

ਗੁਰੁ ਮੇਰਾ ਪਾਰਬ੍ਰਹਮੁ ਗੁਰੁ ਭਗਵੰਤੁ

ਗੁਰੁ ਮੇਰਾ ਦੇਉ ਅਲਖ ਅਭੇਉ

ਸਰਬ ਪੂਜ ਚਰਨ ਗੁਰ ਸੇਉ ॥੧॥

ਗੁਰ ਬਿਨੁ ਅਵਰੁ ਨਾਹੀ ਮੈ ਥਾਉ

ਅਨਦਿਨੁ ਜਪਉ ਗੁਰੂ ਗੁਰ ਨਾਉ ॥੧॥ ਰਹਾਉ

ਗੁਰੁ ਮੇਰਾ ਗਿਆਨੁ ਗੁਰੁ ਰਿਦੈ ਧਿਆਨੁ

ਗੁਰੁ ਗੋਪਾਲੁ ਪੁਰਖੁ ਭਗਵਾਨੁ

ਗੁਰ ਕੀ ਸਰਣਿ ਰਹਉ ਕਰ ਜੋਰਿ

ਗੁਰੂ ਬਿਨਾ ਮੈ ਨਾਹੀ ਹੋਰੁ ॥੨॥

ਗੁਰੁ ਬੋਹਿਥੁ ਤਾਰੇ ਭਵ ਪਾਰਿ

ਗੁਰ ਸੇਵਾ ਜਮ ਤੇ ਛੁਟਕਾਰਿ

ਅੰਧਕਾਰ ਮਹਿ ਗੁਰ ਮੰਤ੍ਰੁ ਉਜਾਰਾ

ਗੁਰ ਕੈ ਸੰਗਿ ਸਗਲ ਨਿਸਤਾਰਾ ॥੩॥

ਗੁਰੁ ਪੂਰਾ ਪਾਈਐ ਵਡਭਾਗੀ

ਗੁਰ ਕੀ ਸੇਵਾ ਦੂਖੁ ਲਾਗੀ

ਗੁਰ ਕਾ ਸਬਦੁ ਮੇਟੈ ਕੋਇ

ਗੁਰੁ ਨਾਨਕੁ ਨਾਨਕੁ ਹਰਿ ਸੋਇ ॥੪॥੭॥੯॥