ਗੋਂਡ ਮਹਲਾ

ਰਾਮ ਰਾਮ ਸੰਗਿ ਕਰਿ ਬਿਉਹਾਰ

ਰਾਮ ਰਾਮ ਰਾਮ ਪ੍ਰਾਨ ਅਧਾਰ

ਰਾਮ ਰਾਮ ਰਾਮ ਕੀਰਤਨੁ ਗਾਇ

ਰਮਤ ਰਾਮੁ ਸਭ ਰਹਿਓ ਸਮਾਇ ॥੧॥

ਸੰਤ ਜਨਾ ਮਿਲਿ ਬੋਲਹੁ ਰਾਮ

ਸਭ ਤੇ ਨਿਰਮਲ ਪੂਰਨ ਕਾਮ ॥੧॥ ਰਹਾਉ

ਰਾਮ ਰਾਮ ਧਨੁ ਸੰਚਿ ਭੰਡਾਰ

ਰਾਮ ਰਾਮ ਰਾਮ ਕਰਿ ਆਹਾਰ

ਰਾਮ ਰਾਮ ਵੀਸਰਿ ਨਹੀ ਜਾਇ

ਕਰਿ ਕਿਰਪਾ ਗੁਰਿ ਦੀਆ ਬਤਾਇ ॥੨॥

ਰਾਮ ਰਾਮ ਰਾਮ ਸਦਾ ਸਹਾਇ

ਰਾਮ ਰਾਮ ਰਾਮ ਲਿਵ ਲਾਇ

ਰਾਮ ਰਾਮ ਜਪਿ ਨਿਰਮਲ ਭਏ

ਜਨਮ ਜਨਮ ਕੇ ਕਿਲਬਿਖ ਗਏ ॥੩॥

ਰਮਤ ਰਾਮ ਜਨਮ ਮਰਣੁ ਨਿਵਾਰੈ

ਉਚਰਤ ਰਾਮ ਭੈ ਪਾਰਿ ਉਤਾਰੈ

ਸਭ ਤੇ ਊਚ ਰਾਮ ਪਰਗਾਸ

ਨਿਸਿ ਬਾਸੁਰ ਜਪਿ ਨਾਨਕ ਦਾਸ ॥੪॥੮॥੧੦॥

ਗੋਂਡ ਮਹਲਾ

ਉਨ ਕਉ ਖਸਮਿ ਕੀਨੀ ਠਾਕਹਾਰੇ

ਦਾਸ ਸੰਗ ਤੇ ਮਾਰਿ ਬਿਦਾਰੇ

ਗੋਬਿੰਦ ਭਗਤ ਕਾ ਮਹਲੁ ਪਾਇਆ

ਰਾਮ ਜਨਾ ਮਿਲਿ ਮੰਗਲੁ ਗਾਇਆ ॥੧॥

ਸਗਲ ਸ੍ਰਿਸਟਿ ਕੇ ਪੰਚ ਸਿਕਦਾਰ

ਰਾਮ ਭਗਤ ਕੇ ਪਾਨੀਹਾਰ ॥੧॥ ਰਹਾਉ

ਜਗਤ ਪਾਸ ਤੇ ਲੇਤੇ ਦਾਨੁ

ਗੋਬਿੰਦ ਭਗਤ ਕਉ ਕਰਹਿ ਸਲਾਮੁ

ਲੂਟਿ ਲੇਹਿ ਸਾਕਤ ਪਤਿ ਖੋਵਹਿ

ਸਾਧ ਜਨਾ ਪਗ ਮਲਿ ਮਲਿ ਧੋਵਹਿ ॥੨॥

ਪੰਚ ਪੂਤ ਜਣੇ ਇਕ ਮਾਇ

ਉਤਭੁਜ ਖੇਲੁ ਕਰਿ ਜਗਤ ਵਿਆਇ

ਤੀਨਿ ਗੁਣਾ ਕੈ ਸੰਗਿ ਰਚਿ ਰਸੇ

ਇਨ ਕਉ ਛੋਡਿ ਊਪਰਿ ਜਨ ਬਸੇ ॥੩॥

ਕਰਿ ਕਿਰਪਾ ਜਨ ਲੀਏ ਛਡਾਇ

ਜਿਸ ਕੇ ਸੇ ਤਿਨਿ ਰਖੇ ਹਟਾਇ

ਕਹੁ ਨਾਨਕ ਭਗਤਿ ਪ੍ਰਭ ਸਾਰੁ

ਬਿਨੁ ਭਗਤੀ ਸਭ ਹੋਇ ਖੁਆਰੁ ॥੪॥੯॥੧੧॥

ਗੋਂਡ ਮਹਲਾ

ਕਲਿ ਕਲੇਸ ਮਿਟੇ ਹਰਿ ਨਾਇ

ਦੁਖ ਬਿਨਸੇ ਸੁਖ ਕੀਨੋ ਠਾਉ

ਜਪਿ ਜਪਿ ਅੰਮ੍ਰਿਤ ਨਾਮੁ ਅਘਾਏ

ਸੰਤ ਪ੍ਰਸਾਦਿ ਸਗਲ ਫਲ ਪਾਏ ॥੧॥

ਰਾਮ ਜਪਤ ਜਨ ਪਾਰਿ ਪਰੇ

ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ

ਗੁਰ ਕੇ ਚਰਨ ਰਿਦੈ ਉਰਿ ਧਾਰੇ

ਅਗਨਿ ਸਾਗਰ ਤੇ ਉਤਰੇ ਪਾਰੇ

ਜਨਮ ਮਰਣ ਸਭ ਮਿਟੀ ਉਪਾਧਿ

ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥੨॥

ਥਾਨ ਥਨੰਤਰਿ ਏਕੋ ਸੁਆਮੀ

ਸਗਲ ਘਟਾ ਕਾ ਅੰਤਰਜਾਮੀ

ਕਰਿ ਕਿਰਪਾ ਜਾ ਕਉ ਮਤਿ ਦੇਇ

ਆਠ ਪਹਰ ਪ੍ਰਭ ਕਾ ਨਾਉ ਲੇਇ ॥੩॥

ਜਾ ਕੈ ਅੰਤਰਿ ਵਸੈ ਪ੍ਰਭੁ ਆਪਿ

ਤਾ ਕੈ ਹਿਰਦੈ ਹੋਇ ਪ੍ਰਗਾਸੁ

ਭਗਤਿ ਭਾਇ ਹਰਿ ਕੀਰਤਨੁ ਕਰੀਐ

ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥੪॥੧੦॥੧੨॥