ਗੋਂਡ ਮਹਲਾ

ਗੁਰ ਕੇ ਚਰਨ ਕਮਲ ਨਮਸਕਾਰਿ

ਕਾਮੁ ਕ੍ਰੋਧੁ ਇਸੁ ਤਨ ਤੇ ਮਾਰਿ

ਹੋਇ ਰਹੀਐ ਸਗਲ ਕੀ ਰੀਨਾ

ਘਟਿ ਘਟਿ ਰਮਈਆ ਸਭ ਮਹਿ ਚੀਨਾ ॥੧॥

ਇਨ ਬਿਧਿ ਰਮਹੁ ਗੋਪਾਲ ਗੋੁਬਿੰਦੁ

ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ

ਆਠ ਪਹਰ ਹਰਿ ਕੇ ਗੁਣ ਗਾਉ

ਜੀਅ ਪ੍ਰਾਨ ਕੋ ਇਹੈ ਸੁਆਉ

ਤਜਿ ਅਭਿਮਾਨੁ ਜਾਨੁ ਪ੍ਰਭੁ ਸੰਗਿ

ਸਾਧ ਪ੍ਰਸਾਦਿ ਹਰਿ ਸਿਉ ਮਨੁ ਰੰਗਿ ॥੨॥

ਜਿਨਿ ਤੂੰ ਕੀਆ ਤਿਸ ਕਉ ਜਾਨੁ

ਆਗੈ ਦਰਗਹ ਪਾਵੈ ਮਾਨੁ

ਮਨੁ ਤਨੁ ਨਿਰਮਲ ਹੋਇ ਨਿਹਾਲੁ

ਰਸਨਾ ਨਾਮੁ ਜਪਤ ਗੋਪਾਲ ॥੩॥

ਕਰਿ ਕਿਰਪਾ ਮੇਰੇ ਦੀਨ ਦਇਆਲਾ

ਸਾਧੂ ਕੀ ਮਨੁ ਮੰਗੈ ਰਵਾਲਾ

ਹੋਹੁ ਦਇਆਲ ਦੇਹੁ ਪ੍ਰਭ ਦਾਨੁ

ਨਾਨਕੁ ਜਪਿ ਜੀਵੈ ਪ੍ਰਭ ਨਾਮੁ ॥੪॥੧੧॥੧੩॥

ਗੋਂਡ ਮਹਲਾ

ਧੂਪ ਦੀਪ ਸੇਵਾ ਗੋਪਾਲ

ਅਨਿਕ ਬਾਰ ਬੰਦਨ ਕਰਤਾਰ

ਪ੍ਰਭ ਕੀ ਸਰਣਿ ਗਹੀ ਸਭ ਤਿਆਗਿ

ਗੁਰ ਸੁਪ੍ਰਸੰਨ ਭਏ ਵਡਭਾਗਿ ॥੧॥

ਆਠ ਪਹਰ ਗਾਈਐ ਗੋਬਿੰਦੁ

ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ

ਹਰਿ ਗੁਣ ਰਮਤ ਭਏ ਆਨੰਦ

ਪਾਰਬ੍ਰਹਮ ਪੂਰਨ ਬਖਸੰਦ

ਕਰਿ ਕਿਰਪਾ ਜਨ ਸੇਵਾ ਲਾਏ

ਜਨਮ ਮਰਣ ਦੁਖ ਮੇਟਿ ਮਿਲਾਏ ॥੨॥

ਕਰਮ ਧਰਮ ਇਹੁ ਤਤੁ ਗਿਆਨੁ

ਸਾਧਸੰਗਿ ਜਪੀਐ ਹਰਿ ਨਾਮੁ

ਸਾਗਰ ਤਰਿ ਬੋਹਿਥ ਪ੍ਰਭ ਚਰਣ

ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥

ਰਾਖਿ ਲੀਏ ਅਪਨੀ ਕਿਰਪਾ ਧਾਰਿ

ਪੰਚ ਦੂਤ ਭਾਗੇ ਬਿਕਰਾਲ

ਜੂਐ ਜਨਮੁ ਕਬਹੂ ਹਾਰਿ

ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥

ਗੋਂਡ ਮਹਲਾ

ਕਰਿ ਕਿਰਪਾ ਸੁਖ ਅਨਦ ਕਰੇਇ

ਬਾਲਕ ਰਾਖਿ ਲੀਏ ਗੁਰਦੇਵਿ

ਪ੍ਰਭ ਕਿਰਪਾਲ ਦਇਆਲ ਗੋੁਬਿੰਦ

ਜੀਅ ਜੰਤ ਸਗਲੇ ਬਖਸਿੰਦ ॥੧॥

ਤੇਰੀ ਸਰਣਿ ਪ੍ਰਭ ਦੀਨ ਦਇਆਲ

ਪਾਰਬ੍ਰਹਮ ਜਪਿ ਸਦਾ ਨਿਹਾਲ ॥੧॥ ਰਹਾਉ

ਪ੍ਰਭ ਦਇਆਲ ਦੂਸਰ ਕੋਈ ਨਾਹੀ

ਘਟ ਘਟ ਅੰਤਰਿ ਸਰਬ ਸਮਾਹੀ

ਅਪਨੇ ਦਾਸ ਕਾ ਹਲਤੁ ਪਲਤੁ ਸਵਾਰੈ

ਪਤਿਤ ਪਾਵਨ ਪ੍ਰਭ ਬਿਰਦੁ ਤੁਮੑਾਰੈ ॥੨॥

ਅਉਖਧ ਕੋਟਿ ਸਿਮਰਿ ਗੋਬਿੰਦ

ਤੰਤੁ ਮੰਤੁ ਭਜੀਐ ਭਗਵੰਤ

ਰੋਗ ਸੋਗ ਮਿਟੇ ਪ੍ਰਭ ਧਿਆਏ

ਮਨ ਬਾਂਛਤ ਪੂਰਨ ਫਲ ਪਾਏ ॥੩॥

ਕਰਨ ਕਾਰਨ ਸਮਰਥ ਦਇਆਰ

ਸਰਬ ਨਿਧਾਨ ਮਹਾ ਬੀਚਾਰ

ਨਾਨਕ ਬਖਸਿ ਲੀਏ ਪ੍ਰਭਿ ਆਪਿ

ਸਦਾ ਸਦਾ ਏਕੋ ਹਰਿ ਜਾਪਿ ॥੪॥੧੩॥੧੫॥