ਗੋਂਡ ਮਹਲਾ

ਹਰਿ ਹਰਿ ਨਾਮੁ ਜਪਹੁ ਮੇਰੇ ਮੀਤ

ਨਿਰਮਲ ਹੋਇ ਤੁਮੑਾਰਾ ਚੀਤ

ਮਨ ਤਨ ਕੀ ਸਭ ਮਿਟੈ ਬਲਾਇ

ਦੂਖੁ ਅੰਧੇਰਾ ਸਗਲਾ ਜਾਇ ॥੧॥

ਹਰਿ ਗੁਣ ਗਾਵਤ ਤਰੀਐ ਸੰਸਾਰੁ

ਵਡਭਾਗੀ ਪਾਈਐ ਪੁਰਖੁ ਅਪਾਰੁ ॥੧॥ ਰਹਾਉ

ਜੋ ਜਨੁ ਕਰੈ ਕੀਰਤਨੁ ਗੋਪਾਲ

ਤਿਸ ਕਉ ਪੋਹਿ ਸਕੈ ਜਮਕਾਲੁ

ਜਗ ਮਹਿ ਆਇਆ ਸੋ ਪਰਵਾਣੁ

ਗੁਰਮੁਖਿ ਅਪਨਾ ਖਸਮੁ ਪਛਾਣੁ ॥੨॥

ਹਰਿ ਗੁਣ ਗਾਵੈ ਸੰਤ ਪ੍ਰਸਾਦਿ

ਕਾਮ ਕ੍ਰੋਧ ਮਿਟਹਿ ਉਨਮਾਦ

ਸਦਾ ਹਜੂਰਿ ਜਾਣੁ ਭਗਵੰਤ

ਪੂਰੇ ਗੁਰ ਕਾ ਪੂਰਨ ਮੰਤ ॥੩॥

ਹਰਿ ਧਨੁ ਖਾਟਿ ਕੀਏ ਭੰਡਾਰ

ਮਿਲਿ ਸਤਿਗੁਰ ਸਭਿ ਕਾਜ ਸਵਾਰ

ਹਰਿ ਕੇ ਨਾਮ ਰੰਗ ਸੰਗਿ ਜਾਗਾ

ਹਰਿ ਚਰਣੀ ਨਾਨਕ ਮਨੁ ਲਾਗਾ ॥੪॥੧੪॥੧੬॥

ਗੋਂਡ ਮਹਲਾ

ਭਵ ਸਾਗਰ ਬੋਹਿਥ ਹਰਿ ਚਰਣ

ਸਿਮਰਤ ਨਾਮੁ ਨਾਹੀ ਫਿਰਿ ਮਰਣ

ਹਰਿ ਗੁਣ ਰਮਤ ਨਾਹੀ ਜਮ ਪੰਥ

ਮਹਾ ਬੀਚਾਰ ਪੰਚ ਦੂਤਹ ਮੰਥ ॥੧॥

ਤਉ ਸਰਣਾਈ ਪੂਰਨ ਨਾਥ

ਜੰਤ ਅਪਨੇ ਕਉ ਦੀਜਹਿ ਹਾਥ ॥੧॥ ਰਹਾਉ

ਸਿਮ੍ਰਿਤਿ ਸਾਸਤ੍ਰ ਬੇਦ ਪੁਰਾਣ

ਪਾਰਬ੍ਰਹਮ ਕਾ ਕਰਹਿ ਵਖਿਆਣ

ਜੋਗੀ ਜਤੀ ਬੈਸਨੋ ਰਾਮਦਾਸ

ਮਿਤਿ ਨਾਹੀ ਬ੍ਰਹਮ ਅਬਿਨਾਸ ॥੨॥

ਕਰਣ ਪਲਾਹ ਕਰਹਿ ਸਿਵ ਦੇਵ

ਤਿਲੁ ਨਹੀ ਬੂਝਹਿ ਅਲਖ ਅਭੇਵ

ਪ੍ਰੇਮ ਭਗਤਿ ਜਿਸੁ ਆਪੇ ਦੇਇ

ਜਗ ਮਹਿ ਵਿਰਲੇ ਕੇਈ ਕੇਇ ॥੩॥

ਮੋਹਿ ਨਿਰਗੁਣ ਗੁਣੁ ਕਿਛਹੂ ਨਾਹਿ

ਸਰਬ ਨਿਧਾਨ ਤੇਰੀ ਦ੍ਰਿਸਟੀ ਮਾਹਿ

ਨਾਨਕੁ ਦੀਨੁ ਜਾਚੈ ਤੇਰੀ ਸੇਵ

ਕਰਿ ਕਿਰਪਾ ਦੀਜੈ ਗੁਰਦੇਵ ॥੪॥੧੫॥੧੭॥

ਗੋਂਡ ਮਹਲਾ

ਸੰਤ ਕਾ ਲੀਆ ਧਰਤਿ ਬਿਦਾਰਉ

ਸੰਤ ਕਾ ਨਿੰਦਕੁ ਅਕਾਸ ਤੇ ਟਾਰਉ

ਸੰਤ ਕਉ ਰਾਖਉ ਅਪਨੇ ਜੀਅ ਨਾਲਿ

ਸੰਤ ਉਧਾਰਉ ਤਤਖਿਣ ਤਾਲਿ ॥੧॥

ਸੋਈ ਸੰਤੁ ਜਿ ਭਾਵੈ ਰਾਮ

ਸੰਤ ਗੋਬਿੰਦ ਕੈ ਏਕੈ ਕਾਮ ॥੧॥ ਰਹਾਉ

ਸੰਤ ਕੈ ਊਪਰਿ ਦੇਇ ਪ੍ਰਭੁ ਹਾਥ

ਸੰਤ ਕੈ ਸੰਗਿ ਬਸੈ ਦਿਨੁ ਰਾਤਿ

ਸਾਸਿ ਸਾਸਿ ਸੰਤਹ ਪ੍ਰਤਿਪਾਲਿ

ਸੰਤ ਕਾ ਦੋਖੀ ਰਾਜ ਤੇ ਟਾਲਿ ॥੨॥

ਸੰਤ ਕੀ ਨਿੰਦਾ ਕਰਹੁ ਕੋਇ

ਜੋ ਨਿੰਦੈ ਤਿਸ ਕਾ ਪਤਨੁ ਹੋਇ

ਜਿਸ ਕਉ ਰਾਖੈ ਸਿਰਜਨਹਾਰੁ

ਝਖ ਮਾਰਉ ਸਗਲ ਸੰਸਾਰੁ ॥੩॥

ਪ੍ਰਭ ਅਪਨੇ ਕਾ ਭਇਆ ਬਿਸਾਸੁ

ਜੀਉ ਪਿੰਡੁ ਸਭੁ ਤਿਸ ਕੀ ਰਾਸਿ

ਨਾਨਕ ਕਉ ਉਪਜੀ ਪਰਤੀਤਿ

ਮਨਮੁਖ ਹਾਰ ਗੁਰਮੁਖ ਸਦ ਜੀਤਿ ॥੪॥੧੬॥੧੮॥