ਰਾਗੁ ਗੋਂਡ ਬਾਣੀ ਭਗਤਾ ਕੀ ਕਬੀਰ ਜੀ ਘਰੁ

ਸਤਿਗੁਰ ਪ੍ਰਸਾਦਿ

ਸੰਤੁ ਮਿਲੈ ਕਿਛੁ ਸੁਨੀਐ ਕਹੀਐ

ਮਿਲੈ ਅਸੰਤੁ ਮਸਟਿ ਕਰਿ ਰਹੀਐ ॥੧॥

ਬਾਬਾ ਬੋਲਨਾ ਕਿਆ ਕਹੀਐ

ਜੈਸੇ ਰਾਮ ਨਾਮ ਰਵਿ ਰਹੀਐ ॥੧॥ ਰਹਾਉ

ਸੰਤਨ ਸਿਉ ਬੋਲੇ ਉਪਕਾਰੀ

ਮੂਰਖ ਸਿਉ ਬੋਲੇ ਝਖ ਮਾਰੀ ॥੨॥

ਬੋਲਤ ਬੋਲਤ ਬਢਹਿ ਬਿਕਾਰਾ

ਬਿਨੁ ਬੋਲੇ ਕਿਆ ਕਰਹਿ ਬੀਚਾਰਾ ॥੩॥

ਕਹੁ ਕਬੀਰ ਛੂਛਾ ਘਟੁ ਬੋਲੈ

ਭਰਿਆ ਹੋਇ ਸੁ ਕਬਹੁ ਡੋਲੈ ॥੪॥੧॥

ਗੋਂਡ

ਨਰੂ ਮਰੈ ਨਰੁ ਕਾਮਿ ਆਵੈ

ਪਸੂ ਮਰੈ ਦਸ ਕਾਜ ਸਵਾਰੈ ॥੧॥

ਅਪਨੇ ਕਰਮ ਕੀ ਗਤਿ ਮੈ ਕਿਆ ਜਾਨਉ

ਮੈ ਕਿਆ ਜਾਨਉ ਬਾਬਾ ਰੇ ॥੧॥ ਰਹਾਉ

ਹਾਡ ਜਲੇ ਜੈਸੇ ਲਕਰੀ ਕਾ ਤੂਲਾ

ਕੇਸ ਜਲੇ ਜੈਸੇ ਘਾਸ ਕਾ ਪੂਲਾ ॥੨॥

ਕਹੁ ਕਬੀਰ ਤਬ ਹੀ ਨਰੁ ਜਾਗੈ

ਜਮ ਕਾ ਡੰਡੁ ਮੂੰਡ ਮਹਿ ਲਾਗੈ ॥੩॥੨॥

ਗੋਂਡ

ਆਕਾਸਿ ਗਗਨੁ ਪਾਤਾਲਿ ਗਗਨੁ ਹੈ ਚਹੁ ਦਿਸਿ ਗਗਨੁ ਰਹਾਇਲੇ

ਆਨਦ ਮੂਲੁ ਸਦਾ ਪੁਰਖੋਤਮੁ ਘਟੁ ਬਿਨਸੈ ਗਗਨੁ ਜਾਇਲੇ ॥੧॥

ਮੋਹਿ ਬੈਰਾਗੁ ਭਇਓ

ਇਹੁ ਜੀਉ ਆਇ ਕਹਾ ਗਇਓ ॥੧॥ ਰਹਾਉ

ਪੰਚ ਤਤੁ ਮਿਲਿ ਕਾਇਆ ਕੀਨੑੀ ਤਤੁ ਕਹਾ ਤੇ ਕੀਨੁ ਰੇ

ਕਰਮ ਬਧ ਤੁਮ ਜੀਉ ਕਹਤ ਹੌ ਕਰਮਹਿ ਕਿਨਿ ਜੀਉ ਦੀਨੁ ਰੇ ॥੨॥

ਹਰਿ ਮਹਿ ਤਨੁ ਹੈ ਤਨ ਮਹਿ ਹਰਿ ਹੈ ਸਰਬ ਨਿਰੰਤਰਿ ਸੋਇ ਰੇ

ਕਹਿ ਕਬੀਰ ਰਾਮ ਨਾਮੁ ਛੋਡਉ ਸਹਜੇ ਹੋਇ ਸੁ ਹੋਇ ਰੇ ॥੩॥੩॥