ਰਾਗੁ ਗੋਂਡ ਬਾਣੀ ਕਬੀਰ ਜੀਉ ਕੀ ਘਰੁ

ਸਤਿਗੁਰ ਪ੍ਰਸਾਦਿ

ਭੁਜਾ ਬਾਂਧਿ ਭਿਲਾ ਕਰਿ ਡਾਰਿਓ

ਹਸਤੀ ਕ੍ਰੋਪਿ ਮੂੰਡ ਮਹਿ ਮਾਰਿਓ

ਹਸਤਿ ਭਾਗਿ ਕੈ ਚੀਸਾ ਮਾਰੈ

ਇਆ ਮੂਰਤਿ ਕੈ ਹਉ ਬਲਿਹਾਰੈ ॥੧॥

ਆਹਿ ਮੇਰੇ ਠਾਕੁਰ ਤੁਮਰਾ ਜੋਰੁ

ਕਾਜੀ ਬਕਿਬੋ ਹਸਤੀ ਤੋਰੁ ॥੧॥ ਰਹਾਉ

ਰੇ ਮਹਾਵਤ ਤੁਝੁ ਡਾਰਉ ਕਾਟਿ

ਇਸਹਿ ਤੁਰਾਵਹੁ ਘਾਲਹੁ ਸਾਟਿ

ਹਸਤਿ ਤੋਰੈ ਧਰੈ ਧਿਆਨੁ

ਵਾ ਕੈ ਰਿਦੈ ਬਸੈ ਭਗਵਾਨੁ ॥੨॥

ਕਿਆ ਅਪਰਾਧੁ ਸੰਤ ਹੈ ਕੀਨੑਾ

ਬਾਂਧਿ ਪੋਟ ਕੁੰਚਰ ਕਉ ਦੀਨੑਾ

ਕੁੰਚਰੁ ਪੋਟ ਲੈ ਲੈ ਨਮਸਕਾਰੈ

ਬੂਝੀ ਨਹੀ ਕਾਜੀ ਅੰਧਿਆਰੈ ॥੩॥

ਤੀਨਿ ਬਾਰ ਪਤੀਆ ਭਰਿ ਲੀਨਾ

ਮਨ ਕਠੋਰੁ ਅਜਹੂ ਪਤੀਨਾ

ਕਹਿ ਕਬੀਰ ਹਮਰਾ ਗੋਬਿੰਦੁ

ਚਉਥੇ ਪਦ ਮਹਿ ਜਨ ਕੀ ਜਿੰਦੁ ॥੪॥੧॥੪॥

ਗੋਂਡ

ਨਾ ਇਹੁ ਮਾਨਸੁ ਨਾ ਇਹੁ ਦੇਉ

ਨਾ ਇਹੁ ਜਤੀ ਕਹਾਵੈ ਸੇਉ

ਨਾ ਇਹੁ ਜੋਗੀ ਨਾ ਅਵਧੂਤਾ

ਨਾ ਇਸੁ ਮਾਇ ਕਾਹੂ ਪੂਤਾ ॥੧॥

ਇਆ ਮੰਦਰ ਮਹਿ ਕੌਨ ਬਸਾਈ

ਤਾ ਕਾ ਅੰਤੁ ਕੋਊ ਪਾਈ ॥੧॥ ਰਹਾਉ

ਨਾ ਇਹੁ ਗਿਰਹੀ ਨਾ ਓਦਾਸੀ

ਨਾ ਇਹੁ ਰਾਜ ਭੀਖ ਮੰਗਾਸੀ

ਨਾ ਇਸੁ ਪਿੰਡੁ ਰਕਤੂ ਰਾਤੀ

ਨਾ ਇਹੁ ਬ੍ਰਹਮਨੁ ਨਾ ਇਹੁ ਖਾਤੀ ॥੨॥

ਨਾ ਇਹੁ ਤਪਾ ਕਹਾਵੈ ਸੇਖੁ

ਨਾ ਇਹੁ ਜੀਵੈ ਮਰਤਾ ਦੇਖੁ

ਇਸੁ ਮਰਤੇ ਕਉ ਜੇ ਕੋਊ ਰੋਵੈ

ਜੋ ਰੋਵੈ ਸੋਈ ਪਤਿ ਖੋਵੈ ॥੩॥

ਗੁਰ ਪ੍ਰਸਾਦਿ ਮੈ ਡਗਰੋ ਪਾਇਆ

ਜੀਵਨ ਮਰਨੁ ਦੋਊ ਮਿਟਵਾਇਆ

ਕਹੁ ਕਬੀਰ ਇਹੁ ਰਾਮ ਕੀ ਅੰਸੁ

ਜਸ ਕਾਗਦ ਪਰ ਮਿਟੈ ਮੰਸੁ ॥੪॥੨॥੫॥

ਗੋਂਡ

ਤੂਟੇ ਤਾਗੇ ਨਿਖੁਟੀ ਪਾਨਿ

ਦੁਆਰ ਊਪਰਿ ਝਿਲਕਾਵਹਿ ਕਾਨ

ਕੂਚ ਬਿਚਾਰੇ ਫੂਏ ਫਾਲ

ਇਆ ਮੁੰਡੀਆ ਸਿਰਿ ਚਢਿਬੋ ਕਾਲ ॥੧॥

ਇਹੁ ਮੁੰਡੀਆ ਸਗਲੋ ਦ੍ਰਬੁ ਖੋਈ

ਆਵਤ ਜਾਤ ਨਾਕ ਸਰ ਹੋਈ ॥੧॥ ਰਹਾਉ

ਤੁਰੀ ਨਾਰਿ ਕੀ ਛੋਡੀ ਬਾਤਾ

ਰਾਮ ਨਾਮ ਵਾ ਕਾ ਮਨੁ ਰਾਤਾ

ਲਰਿਕੀ ਲਰਿਕਨ ਖੈਬੋ ਨਾਹਿ

ਮੁੰਡੀਆ ਅਨਦਿਨੁ ਧਾਪੇ ਜਾਹਿ ॥੨॥

ਇਕ ਦੁਇ ਮੰਦਰਿ ਇਕ ਦੁਇ ਬਾਟ

ਹਮ ਕਉ ਸਾਥਰੁ ਉਨ ਕਉ ਖਾਟ

ਮੂਡ ਪਲੋਸਿ ਕਮਰ ਬਧਿ ਪੋਥੀ

ਹਮ ਕਉ ਚਾਬਨੁ ਉਨ ਕਉ ਰੋਟੀ ॥੩॥

ਮੁੰਡੀਆ ਮੁੰਡੀਆ ਹੂਏ ਏਕ

ਮੁੰਡੀਆ ਬੂਡਤ ਕੀ ਟੇਕ

ਸੁਨਿ ਅੰਧਲੀ ਲੋਈ ਬੇਪੀਰਿ

ਇਨੑ ਮੁੰਡੀਅਨ ਭਜਿ ਸਰਨਿ ਕਬੀਰ ॥੪॥੩॥੬॥

ਗੋਂਡ

ਖਸਮੁ ਮਰੈ ਤਉ ਨਾਰਿ ਰੋਵੈ

ਉਸੁ ਰਖਵਾਰਾ ਅਉਰੋ ਹੋਵੈ

ਰਖਵਾਰੇ ਕਾ ਹੋਇ ਬਿਨਾਸ

ਆਗੈ ਨਰਕੁ ਈਹਾ ਭੋਗ ਬਿਲਾਸ ॥੧॥

ਏਕ ਸੁਹਾਗਨਿ ਜਗਤ ਪਿਆਰੀ

ਸਗਲੇ ਜੀਅ ਜੰਤ ਕੀ ਨਾਰੀ ॥੧॥ ਰਹਾਉ

ਸੋਹਾਗਨਿ ਗਲਿ ਸੋਹੈ ਹਾਰੁ

ਸੰਤ ਕਉ ਬਿਖੁ ਬਿਗਸੈ ਸੰਸਾਰੁ

ਕਰਿ ਸੀਗਾਰੁ ਬਹੈ ਪਖਿਆਰੀ

ਸੰਤ ਕੀ ਠਿਠਕੀ ਫਿਰੈ ਬਿਚਾਰੀ ॥੨॥

ਸੰਤ ਭਾਗਿ ਓਹ ਪਾਛੈ ਪਰੈ

ਗੁਰ ਪਰਸਾਦੀ ਮਾਰਹੁ ਡਰੈ

ਸਾਕਤ ਕੀ ਓਹ ਪਿੰਡ ਪਰਾਇਣਿ

ਹਮ ਕਉ ਦ੍ਰਿਸਟਿ ਪਰੈ ਤ੍ਰਖਿ ਡਾਇਣਿ ॥੩॥

ਹਮ ਤਿਸ ਕਾ ਬਹੁ ਜਾਨਿਆ ਭੇਉ

ਜਬ ਹੂਏ ਕ੍ਰਿਪਾਲ ਮਿਲੇ ਗੁਰਦੇਉ

ਕਹੁ ਕਬੀਰ ਅਬ ਬਾਹਰਿ ਪਰੀ

ਸੰਸਾਰੈ ਕੈ ਅੰਚਲਿ ਲਰੀ ॥੪॥੪॥੭॥