ਸਤਿਗੁਰ ਪ੍ਰਸਾਦਿ

ਰਾਮਕਲੀ ਮਹਲਾ ਘਰੁ

ਸਤਜੁਗਿ ਸਚੁ ਕਹੈ ਸਭੁ ਕੋਈ

ਘਰਿ ਘਰਿ ਭਗਤਿ ਗੁਰਮੁਖਿ ਹੋਈ

ਸਤਜੁਗਿ ਧਰਮੁ ਪੈਰ ਹੈ ਚਾਰਿ

ਗੁਰਮੁਖਿ ਬੂਝੈ ਕੋ ਬੀਚਾਰਿ ॥੧॥

ਜੁਗ ਚਾਰੇ ਨਾਮਿ ਵਡਿਆਈ ਹੋਈ

ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਪਾਵੈ ਕੋਈ ॥੧॥ ਰਹਾਉ

ਤ੍ਰੇਤੈ ਇਕ ਕਲ ਕੀਨੀ ਦੂਰਿ

ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ

ਗੁਰਮੁਖਿ ਬੂਝੈ ਸੋਝੀ ਹੋਈ

ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥

ਦੁਆਪੁਰਿ ਦੂਜੈ ਦੁਬਿਧਾ ਹੋਇ

ਭਰਮਿ ਭੁਲਾਨੇ ਜਾਣਹਿ ਦੋਇ

ਦੁਆਪੁਰਿ ਧਰਮਿ ਦੁਇ ਪੈਰ ਰਖਾਏ

ਗੁਰਮੁਖਿ ਹੋਵੈ ਨਾਮੁ ਦ੍ਰਿੜਾਏ ॥੩॥

ਕਲਜੁਗਿ ਧਰਮ ਕਲਾ ਇਕ ਰਹਾਏ

ਇਕ ਪੈਰਿ ਚਲੈ ਮਾਇਆ ਮੋਹੁ ਵਧਾਏ

ਮਾਇਆ ਮੋਹੁ ਅਤਿ ਗੁਬਾਰੁ

ਸਤਗੁਰੁ ਭੇਟੈ ਨਾਮਿ ਉਧਾਰੁ ॥੪॥

ਸਭ ਜੁਗ ਮਹਿ ਸਾਚਾ ਏਕੋ ਸੋਈ

ਸਭ ਮਹਿ ਸਚੁ ਦੂਜਾ ਨਹੀ ਕੋਈ

ਸਾਚੀ ਕੀਰਤਿ ਸਚੁ ਸੁਖੁ ਹੋਈ

ਗੁਰਮੁਖਿ ਨਾਮੁ ਵਖਾਣੈ ਕੋਈ ॥੫॥

ਸਭ ਜੁਗ ਮਹਿ ਨਾਮੁ ਊਤਮੁ ਹੋਈ

ਗੁਰਮੁਖਿ ਵਿਰਲਾ ਬੂਝੈ ਕੋਈ

ਹਰਿ ਨਾਮੁ ਧਿਆਏ ਭਗਤੁ ਜਨੁ ਸੋਈ

ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥

ਰਾਮਕਲੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਜੇ ਵਡਭਾਗ ਹੋਵਹਿ ਵਡਭਾਗੀ ਤਾ ਹਰਿ ਹਰਿ ਨਾਮੁ ਧਿਆਵੈ

ਨਾਮੁ ਜਪਤ ਨਾਮੇ ਸੁਖੁ ਪਾਵੈ ਹਰਿ ਨਾਮੇ ਨਾਮਿ ਸਮਾਵੈ ॥੧॥

ਗੁਰਮੁਖਿ ਭਗਤਿ ਕਰਹੁ ਸਦ ਪ੍ਰਾਣੀ

ਹਿਰਦੈ ਪ੍ਰਗਾਸੁ ਹੋਵੈ ਲਿਵ ਲਾਗੈ ਗੁਰਮਤਿ ਹਰਿ ਹਰਿ ਨਾਮਿ ਸਮਾਣੀ ॥੧॥ ਰਹਾਉ

ਹੀਰਾ ਰਤਨ ਜਵੇਹਰ ਮਾਣਕ ਬਹੁ ਸਾਗਰ ਭਰਪੂਰੁ ਕੀਆ

ਜਿਸੁ ਵਡਭਾਗੁ ਹੋਵੈ ਵਡ ਮਸਤਕਿ ਤਿਨਿ ਗੁਰਮਤਿ ਕਢਿ ਕਢਿ ਲੀਆ ॥੨॥

ਰਤਨੁ ਜਵੇਹਰੁ ਲਾਲੁ ਹਰਿ ਨਾਮਾ ਗੁਰਿ ਕਾਢਿ ਤਲੀ ਦਿਖਲਾਇਆ

ਭਾਗਹੀਣ ਮਨਮੁਖਿ ਨਹੀ ਲੀਆ ਤ੍ਰਿਣ ਓਲੈ ਲਾਖੁ ਛਪਾਇਆ ॥੩॥

ਮਸਤਕਿ ਭਾਗੁ ਹੋਵੈ ਧੁਰਿ ਲਿਖਿਆ ਤਾ ਸਤਗੁਰੁ ਸੇਵਾ ਲਾਏ

ਨਾਨਕ ਰਤਨ ਜਵੇਹਰ ਪਾਵੈ ਧਨੁ ਧਨੁ ਗੁਰਮਤਿ ਹਰਿ ਪਾਏ ॥੪॥੧॥