ਰਾਗੁ ਰਾਮਕਲੀ ਮਹਲਾ ਘਰੁ

ਸਤਿਗੁਰ ਪ੍ਰਸਾਦਿ

ਕਿਰਪਾ ਕਰਹੁ ਦੀਨ ਕੇ ਦਾਤੇ ਮੇਰਾ ਗੁਣੁ ਅਵਗਣੁ ਬੀਚਾਰਹੁ ਕੋਈ

ਮਾਟੀ ਕਾ ਕਿਆ ਧੋਪੈ ਸੁਆਮੀ ਮਾਣਸ ਕੀ ਗਤਿ ਏਹੀ ॥੧॥

ਮੇਰੇ ਮਨ ਸਤਿਗੁਰੁ ਸੇਵਿ ਸੁਖੁ ਹੋਈ

ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਦੂਖੁ ਵਿਆਪੈ ਕੋਈ ॥੧॥ ਰਹਾਉ

ਕਾਚੇ ਭਾਡੇ ਸਾਜਿ ਨਿਵਾਜੇ ਅੰਤਰਿ ਜੋਤਿ ਸਮਾਈ

ਜੈਸਾ ਲਿਖਤੁ ਲਿਖਿਆ ਧੁਰਿ ਕਰਤੈ ਹਮ ਤੈਸੀ ਕਿਰਤਿ ਕਮਾਈ ॥੨॥

ਮਨੁ ਤਨੁ ਥਾਪਿ ਕੀਆ ਸਭੁ ਅਪਨਾ ਏਹੋ ਆਵਣ ਜਾਣਾ

ਜਿਨਿ ਦੀਆ ਸੋ ਚਿਤਿ ਆਵੈ ਮੋਹਿ ਅੰਧੁ ਲਪਟਾਣਾ ॥੩॥

ਜਿਨਿ ਕੀਆ ਸੋਈ ਪ੍ਰਭੁ ਜਾਣੈ ਹਰਿ ਕਾ ਮਹਲੁ ਅਪਾਰਾ

ਭਗਤਿ ਕਰੀ ਹਰਿ ਕੇ ਗੁਣ ਗਾਵਾ ਨਾਨਕ ਦਾਸੁ ਤੁਮਾਰਾ ॥੪॥੧॥

ਰਾਮਕਲੀ ਮਹਲਾ

ਪਵਹੁ ਚਰਣਾ ਤਲਿ ਊਪਰਿ ਆਵਹੁ ਐਸੀ ਸੇਵ ਕਮਾਵਹੁ

ਆਪਸ ਤੇ ਊਪਰਿ ਸਭ ਜਾਣਹੁ ਤਉ ਦਰਗਹ ਸੁਖੁ ਪਾਵਹੁ ॥੧॥

ਸੰਤਹੁ ਐਸੀ ਕਥਹੁ ਕਹਾਣੀ

ਸੁਰ ਪਵਿਤ੍ਰ ਨਰ ਦੇਵ ਪਵਿਤ੍ਰਾ ਖਿਨੁ ਬੋਲਹੁ ਗੁਰਮੁਖਿ ਬਾਣੀ ॥੧॥ ਰਹਾਉ

ਪਰਪੰਚੁ ਛੋਡਿ ਸਹਜ ਘਰਿ ਬੈਸਹੁ ਝੂਠਾ ਕਹਹੁ ਕੋਈ

ਸਤਿਗੁਰ ਮਿਲਹੁ ਨਵੈ ਨਿਧਿ ਪਾਵਹੁ ਇਨ ਬਿਧਿ ਤਤੁ ਬਿਲੋਈ ॥੨॥

ਭਰਮੁ ਚੁਕਾਵਹੁ ਗੁਰਮੁਖਿ ਲਿਵ ਲਾਵਹੁ ਆਤਮੁ ਚੀਨਹੁ ਭਾਈ

ਨਿਕਟਿ ਕਰਿ ਜਾਣਹੁ ਸਦਾ ਪ੍ਰਭੁ ਹਾਜਰੁ ਕਿਸੁ ਸਿਉ ਕਰਹੁ ਬੁਰਾਈ ॥੩॥

ਸਤਿਗੁਰਿ ਮਿਲਿਐ ਮਾਰਗੁ ਮੁਕਤਾ ਸਹਜੇ ਮਿਲੇ ਸੁਆਮੀ

ਧਨੁ ਧਨੁ ਸੇ ਜਨ ਜਿਨੀ ਕਲਿ ਮਹਿ ਹਰਿ ਪਾਇਆ ਜਨ ਨਾਨਕ ਸਦ ਕੁਰਬਾਨੀ ॥੪॥੨॥

ਰਾਮਕਲੀ ਮਹਲਾ

ਆਵਤ ਹਰਖ ਜਾਵਤ ਦੂਖਾ ਨਹ ਬਿਆਪੈ ਮਨ ਰੋਗਨੀ

ਸਦਾ ਅਨੰਦੁ ਗੁਰੁ ਪੂਰਾ ਪਾਇਆ ਤਉ ਉਤਰੀ ਸਗਲ ਬਿਓਗਨੀ ॥੧॥

ਇਹ ਬਿਧਿ ਹੈ ਮਨੁ ਜੋਗਨੀ

ਮੋਹੁ ਸੋਗੁ ਰੋਗੁ ਲੋਗੁ ਬਿਆਪੈ ਤਹ ਹਰਿ ਹਰਿ ਹਰਿ ਰਸ ਭੋਗਨੀ ॥੧॥ ਰਹਾਉ

ਸੁਰਗ ਪਵਿਤ੍ਰਾ ਮਿਰਤ ਪਵਿਤ੍ਰਾ ਪਇਆਲ ਪਵਿਤ੍ਰ ਅਲੋਗਨੀ

ਆਗਿਆਕਾਰੀ ਸਦਾ ਸੁਖੁ ਭੁੰਚੈ ਜਤ ਕਤ ਪੇਖਉ ਹਰਿ ਗੁਨੀ ॥੨॥

ਨਹ ਸਿਵ ਸਕਤੀ ਜਲੁ ਨਹੀ ਪਵਨਾ ਤਹ ਅਕਾਰੁ ਨਹੀ ਮੇਦਨੀ

ਸਤਿਗੁਰ ਜੋਗ ਕਾ ਤਹਾ ਨਿਵਾਸਾ ਜਹ ਅਵਿਗਤ ਨਾਥੁ ਅਗਮ ਧਨੀ ॥੩॥

ਤਨੁ ਮਨੁ ਹਰਿ ਕਾ ਧਨੁ ਸਭੁ ਹਰਿ ਕਾ ਹਰਿ ਕੇ ਗੁਣ ਹਉ ਕਿਆ ਗਨੀ

ਕਹੁ ਨਾਨਕ ਹਮ ਤੁਮ ਗੁਰਿ ਖੋਈ ਹੈ ਅੰਭੈ ਅੰਭੁ ਮਿਲੋਗਨੀ ॥੪॥੩॥

ਰਾਮਕਲੀ ਮਹਲਾ

ਤ੍ਰੈ ਗੁਣ ਰਹਤ ਰਹੈ ਨਿਰਾਰੀ ਸਾਧਿਕ ਸਿਧ ਜਾਨੈ

ਰਤਨ ਕੋਠੜੀ ਅੰਮ੍ਰਿਤ ਸੰਪੂਰਨ ਸਤਿਗੁਰ ਕੈ ਖਜਾਨੈ ॥੧॥

ਅਚਰਜੁ ਕਿਛੁ ਕਹਣੁ ਜਾਈ

ਬਸਤੁ ਅਗੋਚਰ ਭਾਈ ॥੧॥ ਰਹਾਉ

ਮੋਲੁ ਨਾਹੀ ਕਛੁ ਕਰਣੈ ਜੋਗਾ ਕਿਆ ਕੋ ਕਹੈ ਸੁਣਾਵੈ

ਕਥਨ ਕਹਣ ਕਉ ਸੋਝੀ ਨਾਹੀ ਜੋ ਪੇਖੈ ਤਿਸੁ ਬਣਿ ਆਵੈ ॥੨॥

ਸੋਈ ਜਾਣੈ ਕਰਣੈਹਾਰਾ ਕੀਤਾ ਕਿਆ ਬੇਚਾਰਾ

ਆਪਣੀ ਗਤਿ ਮਿਤਿ ਆਪੇ ਜਾਣੈ ਹਰਿ ਆਪੇ ਪੂਰ ਭੰਡਾਰਾ ॥੩॥

ਐਸਾ ਰਸੁ ਅੰਮ੍ਰਿਤੁ ਮਨਿ ਚਾਖਿਆ ਤ੍ਰਿਪਤਿ ਰਹੇ ਆਘਾਈ

ਕਹੁ ਨਾਨਕ ਮੇਰੀ ਆਸਾ ਪੂਰੀ ਸਤਿਗੁਰ ਕੀ ਸਰਣਾਈ ॥੪॥੪॥