ਰਾਮਕਲੀ ਮਹਲਾ

ਕਉਡੀ ਬਦਲੈ ਤਿਆਗੈ ਰਤਨੁ

ਛੋਡਿ ਜਾਇ ਤਾਹੂ ਕਾ ਜਤਨੁ

ਸੋ ਸੰਚੈ ਜੋ ਹੋਛੀ ਬਾਤ

ਮਾਇਆ ਮੋਹਿਆ ਟੇਢਉ ਜਾਤ ॥੧॥

ਅਭਾਗੇ ਤੈ ਲਾਜ ਨਾਹੀ

ਸੁਖ ਸਾਗਰ ਪੂਰਨ ਪਰਮੇਸਰੁ ਹਰਿ ਚੇਤਿਓ ਮਨ ਮਾਹੀ ॥੧॥ ਰਹਾਉ

ਅੰਮ੍ਰਿਤੁ ਕਉਰਾ ਬਿਖਿਆ ਮੀਠੀ

ਸਾਕਤ ਕੀ ਬਿਧਿ ਨੈਨਹੁ ਡੀਠੀ

ਕੂੜਿ ਕਪਟਿ ਅਹੰਕਾਰਿ ਰੀਝਾਨਾ

ਨਾਮੁ ਸੁਨਤ ਜਨੁ ਬਿਛੂਅ ਡਸਾਨਾ ॥੨॥

ਮਾਇਆ ਕਾਰਣਿ ਸਦ ਹੀ ਝੂਰੈ

ਮਨਿ ਮੁਖਿ ਕਬਹਿ ਉਸਤਤਿ ਕਰੈ

ਨਿਰਭਉ ਨਿਰੰਕਾਰ ਦਾਤਾਰੁ

ਤਿਸੁ ਸਿਉ ਪ੍ਰੀਤਿ ਕਰੈ ਗਵਾਰੁ ॥੩॥

ਸਭ ਸਾਹਾ ਸਿਰਿ ਸਾਚਾ ਸਾਹੁ

ਵੇਮੁਹਤਾਜੁ ਪੂਰਾ ਪਾਤਿਸਾਹੁ

ਮੋਹ ਮਗਨ ਲਪਟਿਓ ਭ੍ਰਮ ਗਿਰਹ

ਨਾਨਕ ਤਰੀਐ ਤੇਰੀ ਮਿਹਰ ॥੪॥੨੧॥੩੨॥

ਰਾਮਕਲੀ ਮਹਲਾ

ਰੈਣਿ ਦਿਨਸੁ ਜਪਉ ਹਰਿ ਨਾਉ

ਆਗੈ ਦਰਗਹ ਪਾਵਉ ਥਾਉ

ਸਦਾ ਅਨੰਦੁ ਹੋਵੀ ਸੋਗੁ

ਕਬਹੂ ਬਿਆਪੈ ਹਉਮੈ ਰੋਗੁ ॥੧॥

ਖੋਜਹੁ ਸੰਤਹੁ ਹਰਿ ਬ੍ਰਹਮ ਗਿਆਨੀ

ਬਿਸਮਨ ਬਿਸਮ ਭਏ ਬਿਸਮਾਦਾ ਪਰਮ ਗਤਿ ਪਾਵਹਿ ਹਰਿ ਸਿਮਰਿ ਪਰਾਨੀ ॥੧॥ ਰਹਾਉ

ਗਨਿ ਮਿਨਿ ਦੇਖਹੁ ਸਗਲ ਬੀਚਾਰਿ

ਨਾਮ ਬਿਨਾ ਕੋ ਸਕੈ ਤਾਰਿ

ਸਗਲ ਉਪਾਵ ਚਾਲਹਿ ਸੰਗਿ

ਭਵਜਲੁ ਤਰੀਐ ਪ੍ਰਭ ਕੈ ਰੰਗਿ ॥੨॥

ਦੇਹੀ ਧੋਇ ਉਤਰੈ ਮੈਲੁ

ਹਉਮੈ ਬਿਆਪੈ ਦੁਬਿਧਾ ਫੈਲੁ

ਹਰਿ ਹਰਿ ਅਉਖਧੁ ਜੋ ਜਨੁ ਖਾਇ

ਤਾ ਕਾ ਰੋਗੁ ਸਗਲ ਮਿਟਿ ਜਾਇ ॥੩॥

ਕਰਿ ਕਿਰਪਾ ਪਾਰਬ੍ਰਹਮ ਦਇਆਲ

ਮਨ ਤੇ ਕਬਹੁ ਬਿਸਰੁ ਗੋੁਪਾਲ

ਤੇਰੇ ਦਾਸ ਕੀ ਹੋਵਾ ਧੂਰਿ

ਨਾਨਕ ਕੀ ਪ੍ਰਭ ਸਰਧਾ ਪੂਰਿ ॥੪॥੨੨॥੩੩॥

ਰਾਮਕਲੀ ਮਹਲਾ

ਤੇਰੀ ਸਰਣਿ ਪੂਰੇ ਗੁਰਦੇਵ

ਤੁਧੁ ਬਿਨੁ ਦੂਜਾ ਨਾਹੀ ਕੋਇ

ਤੂ ਸਮਰਥੁ ਪੂਰਨ ਪਾਰਬ੍ਰਹਮੁ

ਸੋ ਧਿਆਏ ਪੂਰਾ ਜਿਸੁ ਕਰਮੁ ॥੧॥

ਤਰਣ ਤਾਰਣ ਪ੍ਰਭ ਤੇਰੋ ਨਾਉ

ਏਕਾ ਸਰਣਿ ਗਹੀ ਮਨ ਮੇਰੈ ਤੁਧੁ ਬਿਨੁ ਦੂਜਾ ਨਾਹੀ ਠਾਉ ॥੧॥ ਰਹਾਉ

ਜਪਿ ਜਪਿ ਜੀਵਾ ਤੇਰਾ ਨਾਉ

ਆਗੈ ਦਰਗਹ ਪਾਵਉ ਠਾਉ

ਦੂਖੁ ਅੰਧੇਰਾ ਮਨ ਤੇ ਜਾਇ

ਦੁਰਮਤਿ ਬਿਨਸੈ ਰਾਚੈ ਹਰਿ ਨਾਇ ॥੨॥

ਚਰਨ ਕਮਲ ਸਿਉ ਲਾਗੀ ਪ੍ਰੀਤਿ

ਗੁਰ ਪੂਰੇ ਕੀ ਨਿਰਮਲ ਰੀਤਿ

ਭਉ ਭਾਗਾ ਨਿਰਭਉ ਮਨਿ ਬਸੈ

ਅੰਮ੍ਰਿਤ ਨਾਮੁ ਰਸਨਾ ਨਿਤ ਜਪੈ ॥੩॥

ਕੋਟਿ ਜਨਮ ਕੇ ਕਾਟੇ ਫਾਹੇ

ਪਾਇਆ ਲਾਭੁ ਸਚਾ ਧਨੁ ਲਾਹੇ

ਤੋਟਿ ਆਵੈ ਅਖੁਟ ਭੰਡਾਰ

ਨਾਨਕ ਭਗਤ ਸੋਹਹਿ ਹਰਿ ਦੁਆਰ ॥੪॥੨੩॥੩੪॥