ਰਾਮਕਲੀ ਮਹਲਾ

ਕਾਰਨ ਕਰਨ ਕਰੀਮ

ਸਰਬ ਪ੍ਰਤਿਪਾਲ ਰਹੀਮ

ਅਲਹ ਅਲਖ ਅਪਾਰ

ਖੁਦਿ ਖੁਦਾਇ ਵਡ ਬੇਸੁਮਾਰ ॥੧॥

ਓੁਂ ਨਮੋ ਭਗਵੰਤ ਗੁਸਾਈ

ਖਾਲਕੁ ਰਵਿ ਰਹਿਆ ਸਰਬ ਠਾਈ ॥੧॥ ਰਹਾਉ

ਜਗੰਨਾਥ ਜਗਜੀਵਨ ਮਾਧੋ

ਭਉ ਭੰਜਨ ਰਿਦ ਮਾਹਿ ਅਰਾਧੋ

ਰਿਖੀਕੇਸ ਗੋਪਾਲ ਗੋੁਵਿੰਦ

ਪੂਰਨ ਸਰਬਤ੍ਰ ਮੁਕੰਦ ॥੨॥

ਮਿਹਰਵਾਨ ਮਉਲਾ ਤੂਹੀ ਏਕ

ਪੀਰ ਪੈਕਾਂਬਰ ਸੇਖ

ਦਿਲਾ ਕਾ ਮਾਲਕੁ ਕਰੇ ਹਾਕੁ

ਕੁਰਾਨ ਕਤੇਬ ਤੇ ਪਾਕੁ ॥੩॥

ਨਾਰਾਇਣ ਨਰਹਰ ਦਇਆਲ

ਰਮਤ ਰਾਮ ਘਟ ਘਟ ਆਧਾਰ

ਬਾਸੁਦੇਵ ਬਸਤ ਸਭ ਠਾਇ

ਲੀਲਾ ਕਿਛੁ ਲਖੀ ਜਾਇ ॥੪॥

ਮਿਹਰ ਦਇਆ ਕਰਿ ਕਰਨੈਹਾਰ

ਭਗਤਿ ਬੰਦਗੀ ਦੇਹਿ ਸਿਰਜਣਹਾਰ

ਕਹੁ ਨਾਨਕ ਗੁਰਿ ਖੋਏ ਭਰਮ

ਏਕੋ ਅਲਹੁ ਪਾਰਬ੍ਰਹਮ ॥੫॥੩੪॥੪੫॥

ਰਾਮਕਲੀ ਮਹਲਾ

ਕੋਟਿ ਜਨਮ ਕੇ ਬਿਨਸੇ ਪਾਪ

ਹਰਿ ਹਰਿ ਜਪਤ ਨਾਹੀ ਸੰਤਾਪ

ਗੁਰ ਕੇ ਚਰਨ ਕਮਲ ਮਨਿ ਵਸੇ

ਮਹਾ ਬਿਕਾਰ ਤਨ ਤੇ ਸਭਿ ਨਸੇ ॥੧॥

ਗੋਪਾਲ ਕੋ ਜਸੁ ਗਾਉ ਪ੍ਰਾਣੀ

ਅਕਥ ਕਥਾ ਸਾਚੀ ਪ੍ਰਭ ਪੂਰਨ ਜੋਤੀ ਜੋਤਿ ਸਮਾਣੀ ॥੧॥ ਰਹਾਉ

ਤ੍ਰਿਸਨਾ ਭੂਖ ਸਭ ਨਾਸੀ

ਸੰਤ ਪ੍ਰਸਾਦਿ ਜਪਿਆ ਅਬਿਨਾਸੀ

ਰੈਨਿ ਦਿਨਸੁ ਪ੍ਰਭ ਸੇਵ ਕਮਾਨੀ

ਹਰਿ ਮਿਲਣੈ ਕੀ ਏਹ ਨੀਸਾਨੀ ॥੨॥

ਮਿਟੇ ਜੰਜਾਲ ਹੋਏ ਪ੍ਰਭ ਦਇਆਲ

ਗੁਰ ਕਾ ਦਰਸਨੁ ਦੇਖਿ ਨਿਹਾਲ

ਪਰਾ ਪੂਰਬਲਾ ਕਰਮੁ ਬਣਿ ਆਇਆ

ਹਰਿ ਕੇ ਗੁਣ ਨਿਤ ਰਸਨਾ ਗਾਇਆ ॥੩॥

ਹਰਿ ਕੇ ਸੰਤ ਸਦਾ ਪਰਵਾਣੁ

ਸੰਤ ਜਨਾ ਮਸਤਕਿ ਨੀਸਾਣੁ

ਦਾਸ ਕੀ ਰੇਣੁ ਪਾਏ ਜੇ ਕੋਇ

ਨਾਨਕ ਤਿਸ ਕੀ ਪਰਮ ਗਤਿ ਹੋਇ ॥੪॥੩੫॥੪੬॥

ਰਾਮਕਲੀ ਮਹਲਾ

ਦਰਸਨ ਕਉ ਜਾਈਐ ਕੁਰਬਾਨੁ

ਚਰਨ ਕਮਲ ਹਿਰਦੈ ਧਰਿ ਧਿਆਨੁ

ਧੂਰਿ ਸੰਤਨ ਕੀ ਮਸਤਕਿ ਲਾਇ

ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥

ਜਿਸੁ ਭੇਟਤ ਮਿਟੈ ਅਭਿਮਾਨੁ

ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ

ਗੁਰ ਕੀ ਕੀਰਤਿ ਜਪੀਐ ਹਰਿ ਨਾਉ

ਗੁਰ ਕੀ ਭਗਤਿ ਸਦਾ ਗੁਣ ਗਾਉ

ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ

ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥

ਗੁਰ ਬਚਨੀ ਸਮਸਰਿ ਸੁਖ ਦੂਖ

ਕਦੇ ਬਿਆਪੈ ਤ੍ਰਿਸਨਾ ਭੂਖ

ਮਨਿ ਸੰਤੋਖੁ ਸਬਦਿ ਗੁਰ ਰਾਜੇ

ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥

ਗੁਰੁ ਪਰਮੇਸਰੁ ਗੁਰੁ ਗੋਵਿੰਦੁ

ਗੁਰੁ ਦਾਤਾ ਦਇਆਲ ਬਖਸਿੰਦੁ

ਗੁਰ ਚਰਨੀ ਜਾ ਕਾ ਮਨੁ ਲਾਗਾ

ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥