ਰਾਮਕਲੀ ਮਹਲਾ ਅਸਟਪਦੀਆ

ਸਤਿਗੁਰ ਪ੍ਰਸਾਦਿ

ਸੋਈ ਚੰਦੁ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ

ਸਾ ਧਰਤੀ ਸੋ ਪਉਣੁ ਝੁਲਾਰੇ ਜੁਗ ਜੀਅ ਖੇਲੇ ਥਾਵ ਕੈਸੇ ॥੧॥

ਜੀਵਨ ਤਲਬ ਨਿਵਾਰਿ

ਹੋਵੈ ਪਰਵਾਣਾ ਕਰਹਿ ਧਿਙਾਣਾ ਕਲਿ ਲਖਣ ਵੀਚਾਰਿ ॥੧॥ ਰਹਾਉ

ਕਿਤੈ ਦੇਸਿ ਆਇਆ ਸੁਣੀਐ ਤੀਰਥ ਪਾਸਿ ਬੈਠਾ

ਦਾਤਾ ਦਾਨੁ ਕਰੇ ਤਹ ਨਾਹੀ ਮਹਲ ਉਸਾਰਿ ਬੈਠਾ ॥੨॥

ਜੇ ਕੋ ਸਤੁ ਕਰੇ ਸੋ ਛੀਜੈ ਤਪ ਘਰਿ ਤਪੁ ਹੋਈ

ਜੇ ਕੋ ਨਾਉ ਲਏ ਬਦਨਾਵੀ ਕਲਿ ਕੇ ਲਖਣ ਏਈ ॥੩॥

ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ

ਜਾ ਸਿਕਦਾਰੈ ਪਵੈ ਜੰਜੀਰੀ ਤਾ ਚਾਕਰ ਹਥਹੁ ਮਰਣਾ ॥੪॥

ਆਖੁ ਗੁਣਾ ਕਲਿ ਆਈਐ

ਤਿਹੁ ਜੁਗ ਕੇਰਾ ਰਹਿਆ ਤਪਾਵਸੁ ਜੇ ਗੁਣ ਦੇਹਿ ਪਾਈਐ ॥੧॥ ਰਹਾਉ

ਕਲਿ ਕਲਵਾਲੀ ਸਰਾ ਨਿਬੇੜੀ ਕਾਜੀ ਕ੍ਰਿਸਨਾ ਹੋਆ

ਬਾਣੀ ਬ੍ਰਹਮਾ ਬੇਦੁ ਅਥਰਬਣੁ ਕਰਣੀ ਕੀਰਤਿ ਲਹਿਆ ॥੫॥

ਪਤਿ ਵਿਣੁ ਪੂਜਾ ਸਤ ਵਿਣੁ ਸੰਜਮੁ ਜਤ ਵਿਣੁ ਕਾਹੇ ਜਨੇਊ

ਨਾਵਹੁ ਧੋਵਹੁ ਤਿਲਕੁ ਚੜਾਵਹੁ ਸੁਚ ਵਿਣੁ ਸੋਚ ਹੋਈ ॥੬॥

ਕਲਿ ਪਰਵਾਣੁ ਕਤੇਬ ਕੁਰਾਣੁ

ਪੋਥੀ ਪੰਡਿਤ ਰਹੇ ਪੁਰਾਣ

ਨਾਨਕ ਨਾਉ ਭਇਆ ਰਹਮਾਣੁ

ਕਰਿ ਕਰਤਾ ਤੂ ਏਕੋ ਜਾਣੁ ॥੭॥

ਨਾਨਕ ਨਾਮੁ ਮਿਲੈ ਵਡਿਆਈ ਏਦੂ ਉਪਰਿ ਕਰਮੁ ਨਹੀ

ਜੇ ਘਰਿ ਹੋਦੈ ਮੰਗਣਿ ਜਾਈਐ ਫਿਰਿ ਓਲਾਮਾ ਮਿਲੈ ਤਹੀ ॥੮॥੧॥

ਰਾਮਕਲੀ ਮਹਲਾ

ਜਗੁ ਪਰਬੋਧਹਿ ਮੜੀ ਬਧਾਵਹਿ

ਆਸਣੁ ਤਿਆਗਿ ਕਾਹੇ ਸਚੁ ਪਾਵਹਿ

ਮਮਤਾ ਮੋਹੁ ਕਾਮਣਿ ਹਿਤਕਾਰੀ

ਨਾ ਅਉਧੂਤੀ ਨਾ ਸੰਸਾਰੀ ॥੧॥

ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ

ਘਰਿ ਘਰਿ ਮਾਗਤ ਲਾਜ ਲਾਗੈ ॥੧॥ ਰਹਾਉ

ਗਾਵਹਿ ਗੀਤ ਚੀਨਹਿ ਆਪੁ

ਕਿਉ ਲਾਗੀ ਨਿਵਰੈ ਪਰਤਾਪੁ

ਗੁਰ ਕੈ ਸਬਦਿ ਰਚੈ ਮਨ ਭਾਇ

ਭਿਖਿਆ ਸਹਜ ਵੀਚਾਰੀ ਖਾਇ ॥੨॥

ਭਸਮ ਚੜਾਇ ਕਰਹਿ ਪਾਖੰਡੁ

ਮਾਇਆ ਮੋਹਿ ਸਹਹਿ ਜਮ ਡੰਡੁ

ਫੂਟੈ ਖਾਪਰੁ ਭੀਖ ਭਾਇ

ਬੰਧਨਿ ਬਾਧਿਆ ਆਵੈ ਜਾਇ ॥੩॥

ਬਿੰਦੁ ਰਾਖਹਿ ਜਤੀ ਕਹਾਵਹਿ

ਮਾਈ ਮਾਗਤ ਤ੍ਰੈ ਲੋਭਾਵਹਿ

ਨਿਰਦਇਆ ਨਹੀ ਜੋਤਿ ਉਜਾਲਾ

ਬੂਡਤ ਬੂਡੇ ਸਰਬ ਜੰਜਾਲਾ ॥੪॥

ਭੇਖ ਕਰਹਿ ਖਿੰਥਾ ਬਹੁ ਥਟੂਆ

ਝੂਠੋ ਖੇਲੁ ਖੇਲੈ ਬਹੁ ਨਟੂਆ

ਅੰਤਰਿ ਅਗਨਿ ਚਿੰਤਾ ਬਹੁ ਜਾਰੇ

ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥੫॥

ਮੁੰਦ੍ਰਾ ਫਟਕ ਬਨਾਈ ਕਾਨਿ

ਮੁਕਤਿ ਨਹੀ ਬਿਦਿਆ ਬਿਗਿਆਨਿ

ਜਿਹਵਾ ਇੰਦ੍ਰੀ ਸਾਦਿ ਲੋੁਭਾਨਾ

ਪਸੂ ਭਏ ਨਹੀ ਮਿਟੈ ਨੀਸਾਨਾ ॥੬॥

ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ

ਸਬਦੁ ਵੀਚਾਰੈ ਚੂਕਸਿ ਸੋਗਾ

ਊਜਲੁ ਸਾਚੁ ਸੁ ਸਬਦੁ ਹੋਇ

ਜੋਗੀ ਜੁਗਤਿ ਵੀਚਾਰੇ ਸੋਇ ॥੭॥

ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ

ਥਾਪਿ ਉਥਾਪੇ ਕਰੇ ਸੁ ਹੋਗੁ

ਜਤੁ ਸਤੁ ਸੰਜਮੁ ਸਚੁ ਸੁਚੀਤੁ

ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥