ਰਾਮਕਲੀ ਮਹਲਾ

ਸਾਹਾ ਗਣਹਿ ਕਰਹਿ ਬੀਚਾਰੁ

ਸਾਹੇ ਊਪਰਿ ਏਕੰਕਾਰੁ

ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ

ਗੁਰਮਤਿ ਹੋਇ ਹੁਕਮੁ ਪਛਾਣੈ ॥੧॥

ਝੂਠੁ ਬੋਲਿ ਪਾਡੇ ਸਚੁ ਕਹੀਐ

ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ

ਗਣਿ ਗਣਿ ਜੋਤਕੁ ਕਾਂਡੀ ਕੀਨੀ

ਪੜੈ ਸੁਣਾਵੈ ਤਤੁ ਚੀਨੀ

ਸਭਸੈ ਊਪਰਿ ਗੁਰਸਬਦੁ ਬੀਚਾਰੁ

ਹੋਰ ਕਥਨੀ ਬਦਉ ਸਗਲੀ ਛਾਰੁ ॥੨॥

ਨਾਵਹਿ ਧੋਵਹਿ ਪੂਜਹਿ ਸੈਲਾ

ਬਿਨੁ ਹਰਿ ਰਾਤੇ ਮੈਲੋ ਮੈਲਾ

ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ

ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥

ਵਾਚੈ ਵਾਦੁ ਬੇਦੁ ਬੀਚਾਰੈ

ਆਪਿ ਡੁਬੈ ਕਿਉ ਪਿਤਰਾ ਤਾਰੈ

ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ

ਸਤਿਗੁਰੁ ਮਿਲੈ ਸੋਝੀ ਹੋਇ ॥੪॥

ਗਣਤ ਗਣੀਐ ਸਹਸਾ ਦੁਖੁ ਜੀਐ

ਗੁਰ ਕੀ ਸਰਣਿ ਪਵੈ ਸੁਖੁ ਥੀਐ

ਕਰਿ ਅਪਰਾਧ ਸਰਣਿ ਹਮ ਆਇਆ

ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥

ਗੁਰ ਸਰਣਿ ਆਈਐ ਬ੍ਰਹਮੁ ਪਾਈਐ

ਭਰਮਿ ਭੁਲਾਈਐ ਜਨਮਿ ਮਰਿ ਆਈਐ

ਜਮ ਦਰਿ ਬਾਧਉ ਮਰੈ ਬਿਕਾਰੁ

ਨਾ ਰਿਦੈ ਨਾਮੁ ਸਬਦੁ ਅਚਾਰੁ ॥੬॥

ਇਕਿ ਪਾਧੇ ਪੰਡਿਤ ਮਿਸਰ ਕਹਾਵਹਿ

ਦੁਬਿਧਾ ਰਾਤੇ ਮਹਲੁ ਪਾਵਹਿ

ਜਿਸੁ ਗੁਰ ਪਰਸਾਦੀ ਨਾਮੁ ਅਧਾਰੁ

ਕੋਟਿ ਮਧੇ ਕੋ ਜਨੁ ਆਪਾਰੁ ॥੭॥

ਏਕੁ ਬੁਰਾ ਭਲਾ ਸਚੁ ਏਕੈ

ਬੂਝੁ ਗਿਆਨੀ ਸਤਗੁਰ ਕੀ ਟੇਕੈ

ਗੁਰਮੁਖਿ ਵਿਰਲੀ ਏਕੋ ਜਾਣਿਆ

ਆਵਣੁ ਜਾਣਾ ਮੇਟਿ ਸਮਾਣਿਆ ॥੮॥

ਜਿਨ ਕੈ ਹਿਰਦੈ ਏਕੰਕਾਰੁ

ਸਰਬ ਗੁਣੀ ਸਾਚਾ ਬੀਚਾਰੁ

ਗੁਰ ਕੈ ਭਾਣੈ ਕਰਮ ਕਮਾਵੈ

ਨਾਨਕ ਸਾਚੇ ਸਾਚਿ ਸਮਾਵੈ ॥੯॥੪॥

ਰਾਮਕਲੀ ਮਹਲਾ

ਹਠੁ ਨਿਗ੍ਰਹੁ ਕਰਿ ਕਾਇਆ ਛੀਜੈ

ਵਰਤੁ ਤਪਨੁ ਕਰਿ ਮਨੁ ਨਹੀ ਭੀਜੈ

ਰਾਮ ਨਾਮ ਸਰਿ ਅਵਰੁ ਪੂਜੈ ॥੧॥

ਗੁਰੁ ਸੇਵਿ ਮਨਾ ਹਰਿ ਜਨ ਸੰਗੁ ਕੀਜੈ

ਜਮੁ ਜੰਦਾਰੁ ਜੋਹਿ ਨਹੀ ਸਾਕੈ ਸਰਪਨਿ ਡਸਿ ਸਕੈ ਹਰਿ ਕਾ ਰਸੁ ਪੀਜੈ ॥੧॥ ਰਹਾਉ

ਵਾਦੁ ਪੜੈ ਰਾਗੀ ਜਗੁ ਭੀਜੈ

ਤ੍ਰੈ ਗੁਣ ਬਿਖਿਆ ਜਨਮਿ ਮਰੀਜੈ

ਰਾਮ ਨਾਮ ਬਿਨੁ ਦੂਖੁ ਸਹੀਜੈ ॥੨॥

ਚਾੜਸਿ ਪਵਨੁ ਸਿੰਘਾਸਨੁ ਭੀਜੈ

ਨਿਉਲੀ ਕਰਮ ਖਟੁ ਕਰਮ ਕਰੀਜੈ

ਰਾਮ ਨਾਮ ਬਿਨੁ ਬਿਰਥਾ ਸਾਸੁ ਲੀਜੈ ॥੩॥

ਅੰਤਰਿ ਪੰਚ ਅਗਨਿ ਕਿਉ ਧੀਰਜੁ ਧੀਜੈ

ਅੰਤਰਿ ਚੋਰੁ ਕਿਉ ਸਾਦੁ ਲਹੀਜੈ

ਗੁਰਮੁਖਿ ਹੋਇ ਕਾਇਆ ਗੜੁ ਲੀਜੈ ॥੪॥

ਅੰਤਰਿ ਮੈਲੁ ਤੀਰਥ ਭਰਮੀਜੈ

ਮਨੁ ਨਹੀ ਸੂਚਾ ਕਿਆ ਸੋਚ ਕਰੀਜੈ

ਕਿਰਤੁ ਪਇਆ ਦੋਸੁ ਕਾ ਕਉ ਦੀਜੈ ॥੫॥

ਅੰਨੁ ਖਾਹਿ ਦੇਹੀ ਦੁਖੁ ਦੀਜੈ

ਬਿਨੁ ਗੁਰ ਗਿਆਨ ਤ੍ਰਿਪਤਿ ਨਹੀ ਥੀਜੈ

ਮਨਮੁਖਿ ਜਨਮੈ ਜਨਮਿ ਮਰੀਜੈ ॥੬॥

ਸਤਿਗੁਰ ਪੂਛਿ ਸੰਗਤਿ ਜਨ ਕੀਜੈ

ਮਨੁ ਹਰਿ ਰਾਚੈ ਨਹੀ ਜਨਮਿ ਮਰੀਜੈ

ਰਾਮ ਨਾਮ ਬਿਨੁ ਕਿਆ ਕਰਮੁ ਕੀਜੈ ॥੭॥

ਊਂਦਰ ਦੂੰਦਰ ਪਾਸਿ ਧਰੀਜੈ

ਧੁਰ ਕੀ ਸੇਵਾ ਰਾਮੁ ਰਵੀਜੈ

ਨਾਨਕ ਨਾਮੁ ਮਿਲੈ ਕਿਰਪਾ ਪ੍ਰਭ ਕੀਜੈ ॥੮॥੫॥