ਰਾਮਕਲੀ ਮਹਲਾ

ਅੰਤਰਿ ਉਤਭੁਜੁ ਅਵਰੁ ਕੋਈ

ਜੋ ਕਹੀਐ ਸੋ ਪ੍ਰਭ ਤੇ ਹੋਈ

ਜੁਗਹ ਜੁਗੰਤਰਿ ਸਾਹਿਬੁ ਸਚੁ ਸੋਈ

ਉਤਪਤਿ ਪਰਲਉ ਅਵਰੁ ਕੋਈ ॥੧॥

ਐਸਾ ਮੇਰਾ ਠਾਕੁਰੁ ਗਹਿਰ ਗੰਭੀਰੁ

ਜਿਨਿ ਜਪਿਆ ਤਿਨ ਹੀ ਸੁਖੁ ਪਾਇਆ ਹਰਿ ਕੈ ਨਾਮਿ ਲਗੈ ਜਮ ਤੀਰੁ ॥੧॥ ਰਹਾਉ

ਨਾਮੁ ਰਤਨੁ ਹੀਰਾ ਨਿਰਮੋਲੁ

ਸਾਚਾ ਸਾਹਿਬੁ ਅਮਰੁ ਅਤੋਲੁ

ਜਿਹਵਾ ਸੂਚੀ ਸਾਚਾ ਬੋਲੁ

ਘਰਿ ਦਰਿ ਸਾਚਾ ਨਾਹੀ ਰੋਲੁ ॥੨॥

ਇਕਿ ਬਨ ਮਹਿ ਬੈਸਹਿ ਡੂਗਰਿ ਅਸਥਾਨੁ

ਨਾਮੁ ਬਿਸਾਰਿ ਪਚਹਿ ਅਭਿਮਾਨੁ

ਨਾਮ ਬਿਨਾ ਕਿਆ ਗਿਆਨ ਧਿਆਨੁ

ਗੁਰਮੁਖਿ ਪਾਵਹਿ ਦਰਗਹਿ ਮਾਨੁ ॥੩॥

ਹਠੁ ਅਹੰਕਾਰੁ ਕਰੈ ਨਹੀ ਪਾਵੈ

ਪਾਠ ਪੜੈ ਲੇ ਲੋਕ ਸੁਣਾਵੈ

ਤੀਰਥਿ ਭਰਮਸਿ ਬਿਆਧਿ ਜਾਵੈ

ਨਾਮ ਬਿਨਾ ਕੈਸੇ ਸੁਖੁ ਪਾਵੈ ॥੪॥

ਜਤਨ ਕਰੈ ਬਿੰਦੁ ਕਿਵੈ ਰਹਾਈ

ਮਨੂਆ ਡੋਲੈ ਨਰਕੇ ਪਾਈ

ਜਮ ਪੁਰਿ ਬਾਧੋ ਲਹੈ ਸਜਾਈ

ਬਿਨੁ ਨਾਵੈ ਜੀਉ ਜਲਿ ਬਲਿ ਜਾਈ ॥੫॥

ਸਿਧ ਸਾਧਿਕ ਕੇਤੇ ਮੁਨਿ ਦੇਵਾ

ਹਠਿ ਨਿਗ੍ਰਹਿ ਤ੍ਰਿਪਤਾਵਹਿ ਭੇਵਾ

ਸਬਦੁ ਵੀਚਾਰਿ ਗਹਹਿ ਗੁਰ ਸੇਵਾ

ਮਨਿ ਤਨਿ ਨਿਰਮਲ ਅਭਿਮਾਨ ਅਭੇਵਾ ॥੬॥

ਕਰਮਿ ਮਿਲੈ ਪਾਵੈ ਸਚੁ ਨਾਉ

ਤੁਮ ਸਰਣਾਗਤਿ ਰਹਉ ਸੁਭਾਉ

ਤੁਮ ਤੇ ਉਪਜਿਓ ਭਗਤੀ ਭਾਉ

ਜਪੁ ਜਾਪਉ ਗੁਰਮੁਖਿ ਹਰਿ ਨਾਉ ॥੭॥

ਹਉਮੈ ਗਰਬੁ ਜਾਇ ਮਨ ਭੀਨੈ

ਝੂਠਿ ਪਾਵਸਿ ਪਾਖੰਡਿ ਕੀਨੈ

ਬਿਨੁ ਗੁਰਸਬਦ ਨਹੀ ਘਰੁ ਬਾਰੁ

ਨਾਨਕ ਗੁਰਮੁਖਿ ਤਤੁ ਬੀਚਾਰੁ ॥੮॥੬॥