ਰਾਮਕਲੀ ਮਹਲਾ ਅਸਟਪਦੀਆ

ਸਤਿਗੁਰ ਪ੍ਰਸਾਦਿ

ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ

ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥੧॥

ਐਸੀ ਕਿੰਗੁਰੀ ਵਜਾਇ ਜੋਗੀ

ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥੧॥ ਰਹਾਉ

ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ

ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥੨॥

ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ

ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥੩॥

ਇਤੁ ਕਿੰਗੁਰੀ ਧਿਆਨੁ ਲਾਗੈ ਜੋਗੀ ਨਾ ਸਚੁ ਪਲੈ ਪਾਇ

ਇਤੁ ਕਿੰਗੁਰੀ ਸਾਂਤਿ ਆਵੈ ਜੋਗੀ ਅਭਿਮਾਨੁ ਵਿਚਹੁ ਜਾਇ ॥੪॥

ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ

ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥੫॥

ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ

ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥੬॥

ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ

ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥੭॥

ਏਹੁ ਜੋਗੁ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ

ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥

ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ

ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਜਾਇ ਗਵਾਇਆ ॥੯॥

ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ

ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥

ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ

ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥

ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ

ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥