ਪਉੜੀ

ਹਰਿ ਆਪਣੀ ਭਗਤਿ ਕਰਾਇ ਵਡਿਆਈ ਵੇਖਾਲੀਅਨੁ

ਆਪਣੀ ਆਪਿ ਕਰੇ ਪਰਤੀਤਿ ਆਪੇ ਸੇਵ ਘਾਲੀਅਨੁ

ਹਰਿ ਭਗਤਾ ਨੋ ਦੇਇ ਅਨੰਦੁ ਥਿਰੁ ਘਰੀ ਬਹਾਲਿਅਨੁ

ਪਾਪੀਆ ਨੋ ਦੇਈ ਥਿਰੁ ਰਹਣਿ ਚੁਣਿ ਨਰਕ ਘੋਰਿ ਚਾਲਿਅਨੁ

ਹਰਿ ਭਗਤਾ ਨੋ ਦੇਇ ਪਿਆਰੁ ਕਰਿ ਅੰਗੁ ਨਿਸਤਾਰਿਅਨੁ ॥੧੯॥

ਸਲੋਕ ਮਃ

ਕੁਬੁਧਿ ਡੂਮਣੀ ਕੁਦਇਆ ਕਸਾਇਣਿ ਪਰ ਨਿੰਦਾ ਘਟ ਚੂਹੜੀ ਮੁਠੀ ਕ੍ਰੋਧਿ ਚੰਡਾਲਿ

ਕਾਰੀ ਕਢੀ ਕਿਆ ਥੀਐ ਜਾਂ ਚਾਰੇ ਬੈਠੀਆ ਨਾਲਿ

ਸਚੁ ਸੰਜਮੁ ਕਰਣੀ ਕਾਰਾਂ ਨਾਵਣੁ ਨਾਉ ਜਪੇਹੀ

ਨਾਨਕ ਅਗੈ ਊਤਮ ਸੇਈ ਜਿ ਪਾਪਾਂ ਪੰਦਿ ਦੇਹੀ ॥੧॥

ਮਃ

ਕਿਆ ਹੰਸੁ ਕਿਆ ਬਗੁਲਾ ਜਾ ਕਉ ਨਦਰਿ ਕਰੇਇ

ਜੋ ਤਿਸੁ ਭਾਵੈ ਨਾਨਕਾ ਕਾਗਹੁ ਹੰਸੁ ਕਰੇਇ ॥੨॥

ਪਉੜੀ

ਕੀਤਾ ਲੋੜੀਐ ਕੰਮੁ ਸੁ ਹਰਿ ਪਹਿ ਆਖੀਐ

ਕਾਰਜੁ ਦੇਇ ਸਵਾਰਿ ਸਤਿਗੁਰ ਸਚੁ ਸਾਖੀਐ

ਸੰਤਾ ਸੰਗਿ ਨਿਧਾਨੁ ਅੰਮ੍ਰਿਤੁ ਚਾਖੀਐ

ਭੈ ਭੰਜਨ ਮਿਹਰਵਾਨ ਦਾਸ ਕੀ ਰਾਖੀਐ

ਨਾਨਕ ਹਰਿ ਗੁਣ ਗਾਇ ਅਲਖੁ ਪ੍ਰਭੁ ਲਾਖੀਐ ॥੨੦॥

ਸਲੋਕ ਮਃ

ਜੀਉ ਪਿੰਡੁ ਸਭੁ ਤਿਸ ਕਾ ਸਭਸੈ ਦੇਇ ਅਧਾਰੁ

ਨਾਨਕ ਗੁਰਮੁਖਿ ਸੇਵੀਐ ਸਦਾ ਸਦਾ ਦਾਤਾਰੁ

ਹਉ ਬਲਿਹਾਰੀ ਤਿਨ ਕਉ ਜਿਨਿ ਧਿਆਇਆ ਹਰਿ ਨਿਰੰਕਾਰੁ

ਓਨਾ ਕੇ ਮੁਖ ਸਦ ਉਜਲੇ ਓਨਾ ਨੋ ਸਭੁ ਜਗਤੁ ਕਰੇ ਨਮਸਕਾਰੁ ॥੧॥

ਮਃ

ਸਤਿਗੁਰ ਮਿਲਿਐ ਉਲਟੀ ਭਈ ਨਵ ਨਿਧਿ ਖਰਚਿਉ ਖਾਉ

ਅਠਾਰਹ ਸਿਧੀ ਪਿਛੈ ਲਗੀਆ ਫਿਰਨਿ ਨਿਜ ਘਰਿ ਵਸੈ ਨਿਜ ਥਾਇ

ਅਨਹਦ ਧੁਨੀ ਸਦ ਵਜਦੇ ਉਨਮਨਿ ਹਰਿ ਲਿਵ ਲਾਇ

ਨਾਨਕ ਹਰਿ ਭਗਤਿ ਤਿਨਾ ਕੈ ਮਨਿ ਵਸੈ ਜਿਨ ਮਸਤਕਿ ਲਿਖਿਆ ਧੁਰਿ ਪਾਇ ॥੨॥

ਪਉੜੀ

ਹਉ ਢਾਢੀ ਹਰਿ ਪ੍ਰਭ ਖਸਮ ਕਾ ਹਰਿ ਕੈ ਦਰਿ ਆਇਆ

ਹਰਿ ਅੰਦਰਿ ਸੁਣੀ ਪੂਕਾਰ ਢਾਢੀ ਮੁਖਿ ਲਾਇਆ

ਹਰਿ ਪੁਛਿਆ ਢਾਢੀ ਸਦਿ ਕੈ ਕਿਤੁ ਅਰਥਿ ਤੂੰ ਆਇਆ

ਨਿਤ ਦੇਵਹੁ ਦਾਨੁ ਦਇਆਲ ਪ੍ਰਭ ਹਰਿ ਨਾਮੁ ਧਿਆਇਆ

ਹਰਿ ਦਾਤੈ ਹਰਿ ਨਾਮੁ ਜਪਾਇਆ ਨਾਨਕੁ ਪੈਨਾਇਆ ॥੨੧॥੧॥ ਸੁਧੁ