ਰਾਮਕਲੀ ਮਹਲਾ

ਭਗਤਿ ਖਜਾਨਾ ਗੁਰਮੁਖਿ ਜਾਤਾ ਸਤਿਗੁਰਿ ਬੂਝਿ ਬੁਝਾਈ ॥੧॥

ਸੰਤਹੁ ਗੁਰਮੁਖਿ ਦੇਇ ਵਡਿਆਈ ॥੧॥ ਰਹਾਉ

ਸਚਿ ਰਹਹੁ ਸਦਾ ਸਹਜੁ ਸੁਖੁ ਉਪਜੈ ਕਾਮੁ ਕ੍ਰੋਧੁ ਵਿਚਹੁ ਜਾਈ ॥੨॥

ਆਪੁ ਛੋਡਿ ਨਾਮ ਲਿਵ ਲਾਗੀ ਮਮਤਾ ਸਬਦਿ ਜਲਾਈ ॥੩॥

ਜਿਸ ਤੇ ਉਪਜੈ ਤਿਸ ਤੇ ਬਿਨਸੈ ਅੰਤੇ ਨਾਮੁ ਸਖਾਈ ॥੪॥

ਸਦਾ ਹਜੂਰਿ ਦੂਰਿ ਨਹ ਦੇਖਹੁ ਰਚਨਾ ਜਿਨਿ ਰਚਾਈ ॥੫॥

ਸਚਾ ਸਬਦੁ ਰਵੈ ਘਟ ਅੰਤਰਿ ਸਚੇ ਸਿਉ ਲਿਵ ਲਾਈ ॥੬॥

ਸਤਸੰਗਤਿ ਮਹਿ ਨਾਮੁ ਨਿਰਮੋਲਕੁ ਵਡੈ ਭਾਗਿ ਪਾਇਆ ਜਾਈ ॥੭॥

ਭਰਮਿ ਭੂਲਹੁ ਸਤਿਗੁਰੁ ਸੇਵਹੁ ਮਨੁ ਰਾਖਹੁ ਇਕ ਠਾਈ ॥੮॥

ਬਿਨੁ ਨਾਵੈ ਸਭ ਭੂਲੀ ਫਿਰਦੀ ਬਿਰਥਾ ਜਨਮੁ ਗਵਾਈ ॥੯॥

ਜੋਗੀ ਜੁਗਤਿ ਗਵਾਈ ਹੰਢੈ ਪਾਖੰਡਿ ਜੋਗੁ ਪਾਈ ॥੧੦॥

ਸਿਵ ਨਗਰੀ ਮਹਿ ਆਸਣਿ ਬੈਸੈ ਗੁਰਸਬਦੀ ਜੋਗੁ ਪਾਈ ॥੧੧॥

ਧਾਤੁਰ ਬਾਜੀ ਸਬਦਿ ਨਿਵਾਰੇ ਨਾਮੁ ਵਸੈ ਮਨਿ ਆਈ ॥੧੨॥

ਏਹੁ ਸਰੀਰੁ ਸਰਵਰੁ ਹੈ ਸੰਤਹੁ ਇਸਨਾਨੁ ਕਰੇ ਲਿਵ ਲਾਈ ॥੧੩॥

ਨਾਮਿ ਇਸਨਾਨੁ ਕਰਹਿ ਸੇ ਜਨ ਨਿਰਮਲ ਸਬਦੇ ਮੈਲੁ ਗਵਾਈ ॥੧੪॥

ਤ੍ਰੈ ਗੁਣ ਅਚੇਤ ਨਾਮੁ ਚੇਤਹਿ ਨਾਹੀ ਬਿਨੁ ਨਾਵੈ ਬਿਨਸਿ ਜਾਈ ॥੧੫॥

ਬ੍ਰਹਮਾ ਬਿਸਨੁ ਮਹੇਸੁ ਤ੍ਰੈ ਮੂਰਤਿ ਤ੍ਰਿਗੁਣਿ ਭਰਮਿ ਭੁਲਾਈ ॥੧੬॥

ਗੁਰ ਪਰਸਾਦੀ ਤ੍ਰਿਕੁਟੀ ਛੂਟੈ ਚਉਥੈ ਪਦਿ ਲਿਵ ਲਾਈ ॥੧੭॥

ਪੰਡਿਤ ਪੜਹਿ ਪੜਿ ਵਾਦੁ ਵਖਾਣਹਿ ਤਿੰਨਾ ਬੂਝ ਪਾਈ ॥੧੮॥

ਬਿਖਿਆ ਮਾਤੇ ਭਰਮਿ ਭੁਲਾਏ ਉਪਦੇਸੁ ਕਹਹਿ ਕਿਸੁ ਭਾਈ ॥੧੯॥

ਭਗਤ ਜਨਾ ਕੀ ਊਤਮ ਬਾਣੀ ਜੁਗਿ ਜੁਗਿ ਰਹੀ ਸਮਾਈ ॥੨੦॥

ਬਾਣੀ ਲਾਗੈ ਸੋ ਗਤਿ ਪਾਏ ਸਬਦੇ ਸਚਿ ਸਮਾਈ ॥੨੧॥

ਕਾਇਆ ਨਗਰੀ ਸਬਦੇ ਖੋਜੇ ਨਾਮੁ ਨਵੰ ਨਿਧਿ ਪਾਈ ॥੨੨॥

ਮਨਸਾ ਮਾਰਿ ਮਨੁ ਸਹਜਿ ਸਮਾਣਾ ਬਿਨੁ ਰਸਨਾ ਉਸਤਤਿ ਕਰਾਈ ॥੨੩॥

ਲੋਇਣ ਦੇਖਿ ਰਹੇ ਬਿਸਮਾਦੀ ਚਿਤੁ ਅਦਿਸਟਿ ਲਗਾਈ ॥੨੪॥

ਅਦਿਸਟੁ ਸਦਾ ਰਹੈ ਨਿਰਾਲਮੁ ਜੋਤੀ ਜੋਤਿ ਮਿਲਾਈ ॥੨੫॥

ਹਉ ਗੁਰੁ ਸਾਲਾਹੀ ਸਦਾ ਆਪਣਾ ਜਿਨਿ ਸਾਚੀ ਬੂਝ ਬੁਝਾਈ ॥੨੬॥

ਨਾਨਕੁ ਏਕ ਕਹੈ ਬੇਨੰਤੀ ਨਾਵਹੁ ਗਤਿ ਪਤਿ ਪਾਈ ॥੨੭॥੨॥੧੧॥

ਰਾਮਕਲੀ ਮਹਲਾ

ਹਰਿ ਕੀ ਪੂਜਾ ਦੁਲੰਭ ਹੈ ਸੰਤਹੁ ਕਹਣਾ ਕਛੂ ਜਾਈ ॥੧॥

ਸੰਤਹੁ ਗੁਰਮੁਖਿ ਪੂਰਾ ਪਾਈ

ਨਾਮੋ ਪੂਜ ਕਰਾਈ ॥੧॥ ਰਹਾਉ

ਹਰਿ ਬਿਨੁ ਸਭੁ ਕਿਛੁ ਮੈਲਾ ਸੰਤਹੁ ਕਿਆ ਹਉ ਪੂਜ ਚੜਾਈ ॥੨॥

ਹਰਿ ਸਾਚੇ ਭਾਵੈ ਸਾ ਪੂਜਾ ਹੋਵੈ ਭਾਣਾ ਮਨਿ ਵਸਾਈ ॥੩॥

ਪੂਜਾ ਕਰੈ ਸਭੁ ਲੋਕੁ ਸੰਤਹੁ ਮਨਮੁਖਿ ਥਾਇ ਪਾਈ ॥੪॥

ਸਬਦਿ ਮਰੈ ਮਨੁ ਨਿਰਮਲੁ ਸੰਤਹੁ ਏਹ ਪੂਜਾ ਥਾਇ ਪਾਈ ॥੫॥

ਪਵਿਤ ਪਾਵਨ ਸੇ ਜਨ ਸਾਚੇ ਏਕ ਸਬਦਿ ਲਿਵ ਲਾਈ ॥੬॥

ਬਿਨੁ ਨਾਵੈ ਹੋਰ ਪੂਜ ਹੋਵੀ ਭਰਮਿ ਭੁਲੀ ਲੋਕਾਈ ॥੭॥

ਗੁਰਮੁਖਿ ਆਪੁ ਪਛਾਣੈ ਸੰਤਹੁ ਰਾਮ ਨਾਮਿ ਲਿਵ ਲਾਈ ॥੮॥

ਆਪੇ ਨਿਰਮਲੁ ਪੂਜ ਕਰਾਏ ਗੁਰਸਬਦੀ ਥਾਇ ਪਾਈ ॥੯॥

ਪੂਜਾ ਕਰਹਿ ਪਰੁ ਬਿਧਿ ਨਹੀ ਜਾਣਹਿ ਦੂਜੈ ਭਾਇ ਮਲੁ ਲਾਈ ॥੧੦॥

ਗੁਰਮੁਖਿ ਹੋਵੈ ਸੁ ਪੂਜਾ ਜਾਣੈ ਭਾਣਾ ਮਨਿ ਵਸਾਈ ॥੧੧॥

ਭਾਣੇ ਤੇ ਸਭਿ ਸੁਖ ਪਾਵੈ ਸੰਤਹੁ ਅੰਤੇ ਨਾਮੁ ਸਖਾਈ ॥੧੨॥

ਅਪਣਾ ਆਪੁ ਪਛਾਣਹਿ ਸੰਤਹੁ ਕੂੜਿ ਕਰਹਿ ਵਡਿਆਈ ॥੧੩॥

ਪਾਖੰਡਿ ਕੀਨੈ ਜਮੁ ਨਹੀ ਛੋਡੈ ਲੈ ਜਾਸੀ ਪਤਿ ਗਵਾਈ ॥੧੪॥

ਜਿਨ ਅੰਤਰਿ ਸਬਦੁ ਆਪੁ ਪਛਾਣਹਿ ਗਤਿ ਮਿਤਿ ਤਿਨ ਹੀ ਪਾਈ ॥੧੫॥

ਏਹੁ ਮਨੂਆ ਸੁੰਨ ਸਮਾਧਿ ਲਗਾਵੈ ਜੋਤੀ ਜੋਤਿ ਮਿਲਾਈ ॥੧੬॥

ਸੁਣਿ ਸੁਣਿ ਗੁਰਮੁਖਿ ਨਾਮੁ ਵਖਾਣਹਿ ਸਤਸੰਗਤਿ ਮੇਲਾਈ ॥੧੭॥

ਗੁਰਮੁਖਿ ਗਾਵੈ ਆਪੁ ਗਵਾਵੈ ਦਰਿ ਸਾਚੈ ਸੋਭਾ ਪਾਈ ॥੧੮॥

ਸਾਚੀ ਬਾਣੀ ਸਚੁ ਵਖਾਣੈ ਸਚਿ ਨਾਮਿ ਲਿਵ ਲਾਈ ॥੧੯॥

ਭੈ ਭੰਜਨੁ ਅਤਿ ਪਾਪ ਨਿਖੰਜਨੁ ਮੇਰਾ ਪ੍ਰਭੁ ਅੰਤਿ ਸਖਾਈ ॥੨੦॥

ਸਭੁ ਕਿਛੁ ਆਪੇ ਆਪਿ ਵਰਤੈ ਨਾਨਕ ਨਾਮਿ ਵਡਿਆਈ ॥੨੧॥੩॥੧੨॥