ਛੰਤੁ

ਸੋ ਸੁਆਮੀ ਪ੍ਰਭੁ ਰਖਕੋ ਅੰਚਲਿ ਤਾ ਕੈ ਲਾਗੁ ਜੀਉ

ਭਜੁ ਸਾਧੂ ਸੰਗਿ ਦਇਆਲ ਦੇਵ ਮਨ ਕੀ ਮਤਿ ਤਿਆਗੁ ਜੀਉ

ਇਕ ਓਟ ਕੀਜੈ ਜੀਉ ਦੀਜੈ ਆਸ ਇਕ ਧਰਣੀਧਰੈ

ਸਾਧਸੰਗੇ ਹਰਿ ਨਾਮ ਰੰਗੇ ਸੰਸਾਰੁ ਸਾਗਰੁ ਸਭੁ ਤਰੈ

ਜਨਮ ਮਰਣ ਬਿਕਾਰ ਛੂਟੇ ਫਿਰਿ ਲਾਗੈ ਦਾਗੁ ਜੀਉ

ਬਲਿ ਜਾਇ ਨਾਨਕੁ ਪੁਰਖ ਪੂਰਨ ਥਿਰੁ ਜਾ ਕਾ ਸੋਹਾਗੁ ਜੀਉ ॥੩॥

ਸਲੋਕੁ

ਧਰਮ ਅਰਥ ਅਰੁ ਕਾਮ ਮੋਖ ਮੁਕਤਿ ਪਦਾਰਥ ਨਾਥ

ਸਗਲ ਮਨੋਰਥ ਪੂਰਿਆ ਨਾਨਕ ਲਿਖਿਆ ਮਾਥ ॥੧॥

ਛੰਤੁ

ਸਗਲ ਇਛ ਮੇਰੀ ਪੁੰਨੀਆ ਮਿਲਿਆ ਨਿਰੰਜਨ ਰਾਇ ਜੀਉ

ਅਨਦੁ ਭਇਆ ਵਡਭਾਗੀਹੋ ਗ੍ਰਿਹਿ ਪ੍ਰਗਟੇ ਪ੍ਰਭ ਆਇ ਜੀਉ

ਗ੍ਰਿਹਿ ਲਾਲ ਆਏ ਪੁਰਬਿ ਕਮਾਏ ਤਾ ਕੀ ਉਪਮਾ ਕਿਆ ਗਣਾ

ਬੇਅੰਤ ਪੂਰਨ ਸੁਖ ਸਹਜ ਦਾਤਾ ਕਵਨ ਰਸਨਾ ਗੁਣ ਭਣਾ

ਆਪੇ ਮਿਲਾਏ ਗਹਿ ਕੰਠਿ ਲਾਏ ਤਿਸੁ ਬਿਨਾ ਨਹੀ ਜਾਇ ਜੀਉ

ਬਲਿ ਜਾਇ ਨਾਨਕੁ ਸਦਾ ਕਰਤੇ ਸਭ ਮਹਿ ਰਹਿਆ ਸਮਾਇ ਜੀਉ ॥੪॥੪॥

ਰਾਗੁ ਰਾਮਕਲੀ ਮਹਲਾ

ਰਣ ਝੁੰਝਨੜਾ ਗਾਉ ਸਖੀ ਹਰਿ ਏਕੁ ਧਿਆਵਹੁ

ਸਤਿਗੁਰੁ ਤੁਮ ਸੇਵਿ ਸਖੀ ਮਨਿ ਚਿੰਦਿਅੜਾ ਫਲੁ ਪਾਵਹੁ

ਰਾਮਕਲੀ ਮਹਲਾ ਰੁਤੀ ਸਲੋਕੁ

ਸਤਿਗੁਰ ਪ੍ਰਸਾਦਿ

ਕਰਿ ਬੰਦਨ ਪ੍ਰਭ ਪਾਰਬ੍ਰਹਮ ਬਾਛਉ ਸਾਧਹ ਧੂਰਿ

ਆਪੁ ਨਿਵਾਰਿ ਹਰਿ ਹਰਿ ਭਜਉ ਨਾਨਕ ਪ੍ਰਭ ਭਰਪੂਰਿ ॥੧॥

ਕਿਲਵਿਖ ਕਾਟਣ ਭੈ ਹਰਣ ਸੁਖ ਸਾਗਰ ਹਰਿ ਰਾਇ

ਦੀਨ ਦਇਆਲ ਦੁਖ ਭੰਜਨੋ ਨਾਨਕ ਨੀਤ ਧਿਆਇ ॥੨॥

ਛੰਤੁ

ਜਸੁ ਗਾਵਹੁ ਵਡਭਾਗੀਹੋ ਕਰਿ ਕਿਰਪਾ ਭਗਵੰਤ ਜੀਉ

ਰੁਤੀ ਮਾਹ ਮੂਰਤ ਘੜੀ ਗੁਣ ਉਚਰਤ ਸੋਭਾਵੰਤ ਜੀਉ

ਗੁਣ ਰੰਗਿ ਰਾਤੇ ਧੰਨਿ ਤੇ ਜਨ ਜਿਨੀ ਇਕ ਮਨਿ ਧਿਆਇਆ

ਸਫਲ ਜਨਮੁ ਭਇਆ ਤਿਨ ਕਾ ਜਿਨੀ ਸੋ ਪ੍ਰਭੁ ਪਾਇਆ

ਪੁੰਨ ਦਾਨ ਤੁਲਿ ਕਿਰਿਆ ਹਰਿ ਸਰਬ ਪਾਪਾ ਹੰਤ ਜੀਉ

ਬਿਨਵੰਤਿ ਨਾਨਕ ਸਿਮਰਿ ਜੀਵਾ ਜਨਮ ਮਰਣ ਰਹੰਤ ਜੀਉ ॥੧॥

ਸਲੋਕ

ਉਦਮੁ ਅਗਮੁ ਅਗੋਚਰੋ ਚਰਨ ਕਮਲ ਨਮਸਕਾਰ

ਕਥਨੀ ਸਾ ਤੁਧੁ ਭਾਵਸੀ ਨਾਨਕ ਨਾਮ ਅਧਾਰ ॥੧॥

ਸੰਤ ਸਰਣਿ ਸਾਜਨ ਪਰਹੁ ਸੁਆਮੀ ਸਿਮਰਿ ਅਨੰਤ

ਸੂਕੇ ਤੇ ਹਰਿਆ ਥੀਆ ਨਾਨਕ ਜਪਿ ਭਗਵੰਤ ॥੨॥