ਰਾਗੁ ਮਾਝ ਚਉਪਦੇ ਘਰੁ ਮਹਲਾ

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ

ਹਰਿ ਹਰਿ ਨਾਮੁ ਮੈ ਹਰਿ ਮਨਿ ਭਾਇਆ

ਵਡਭਾਗੀ ਹਰਿ ਨਾਮੁ ਧਿਆਇਆ

ਗੁਰਿ ਪੂਰੈ ਹਰਿ ਨਾਮ ਸਿਧਿ ਪਾਈ ਕੋ ਵਿਰਲਾ ਗੁਰਮਤਿ ਚਲੈ ਜੀਉ ॥੧॥

ਮੈ ਹਰਿ ਹਰਿ ਖਰਚੁ ਲਇਆ ਬੰਨਿ ਪਲੈ

ਮੇਰਾ ਪ੍ਰਾਣ ਸਖਾਈ ਸਦਾ ਨਾਲਿ ਚਲੈ

ਗੁਰਿ ਪੂਰੈ ਹਰਿ ਨਾਮੁ ਦਿੜਾਇਆ ਹਰਿ ਨਿਹਚਲੁ ਹਰਿ ਧਨੁ ਪਲੈ ਜੀਉ ॥੨॥

ਹਰਿ ਹਰਿ ਸਜਣੁ ਮੇਰਾ ਪ੍ਰੀਤਮੁ ਰਾਇਆ

ਕੋਈ ਆਣਿ ਮਿਲਾਵੈ ਮੇਰੇ ਪ੍ਰਾਣ ਜੀਵਾਇਆ

ਹਉ ਰਹਿ ਸਕਾ ਬਿਨੁ ਦੇਖੇ ਪ੍ਰੀਤਮਾ ਮੈ ਨੀਰੁ ਵਹੇ ਵਹਿ ਚਲੈ ਜੀਉ ॥੩॥

ਸਤਿਗੁਰੁ ਮਿਤ੍ਰੁ ਮੇਰਾ ਬਾਲ ਸਖਾਈ

ਹਉ ਰਹਿ ਸਕਾ ਬਿਨੁ ਦੇਖੇ ਮੇਰੀ ਮਾਈ

ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਜਨ ਨਾਨਕ ਹਰਿ ਧਨੁ ਪਲੈ ਜੀਉ ॥੪॥੧॥

ਮਾਝ ਮਹਲਾ

ਮਧੁਸੂਦਨ ਮੇਰੇ ਮਨ ਤਨ ਪ੍ਰਾਨਾ

ਹਉ ਹਰਿ ਬਿਨੁ ਦੂਜਾ ਅਵਰੁ ਜਾਨਾ

ਕੋਈ ਸਜਣੁ ਸੰਤੁ ਮਿਲੈ ਵਡਭਾਗੀ ਮੈ ਹਰਿ ਪ੍ਰਭੁ ਪਿਆਰਾ ਦਸੈ ਜੀਉ ॥੧॥

ਹਉ ਮਨੁ ਤਨੁ ਖੋਜੀ ਭਾਲਿ ਭਾਲਾਈ

ਕਿਉ ਪਿਆਰਾ ਪ੍ਰੀਤਮੁ ਮਿਲੈ ਮੇਰੀ ਮਾਈ

ਮਿਲਿ ਸਤਸੰਗਤਿ ਖੋਜੁ ਦਸਾਈ ਵਿਚਿ ਸੰਗਤਿ ਹਰਿ ਪ੍ਰਭੁ ਵਸੈ ਜੀਉ ॥੨॥

ਮੇਰਾ ਪਿਆਰਾ ਪ੍ਰੀਤਮੁ ਸਤਿਗੁਰੁ ਰਖਵਾਲਾ

ਹਮ ਬਾਰਿਕ ਦੀਨ ਕਰਹੁ ਪ੍ਰਤਿਪਾਲਾ

ਮੇਰਾ ਮਾਤ ਪਿਤਾ ਗੁਰੁ ਸਤਿਗੁਰੁ ਪੂਰਾ ਗੁਰ ਜਲ ਮਿਲਿ ਕਮਲੁ ਵਿਗਸੈ ਜੀਉ ॥੩॥

ਮੈ ਬਿਨੁ ਗੁਰ ਦੇਖੇ ਨੀਦ ਆਵੈ

ਮੇਰੇ ਮਨ ਤਨਿ ਵੇਦਨ ਗੁਰ ਬਿਰਹੁ ਲਗਾਵੈ

ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਜਨ ਨਾਨਕ ਗੁਰ ਮਿਲਿ ਰਹਸੈ ਜੀਉ ॥੪॥੨॥