ਕਿਤੁ ਬਿਧਿ ਪੁਰਖਾ ਜਨਮੁ ਵਟਾਇਆ

ਕਾਹੇ ਕਉ ਤੁਝੁ ਇਹੁ ਮਨੁ ਲਾਇਆ

ਕਿਤੁ ਬਿਧਿ ਆਸਾ ਮਨਸਾ ਖਾਈ

ਕਿਤੁ ਬਿਧਿ ਜੋਤਿ ਨਿਰੰਤਰਿ ਪਾਈ

ਬਿਨੁ ਦੰਤਾ ਕਿਉ ਖਾਈਐ ਸਾਰੁ

ਨਾਨਕ ਸਾਚਾ ਕਰਹੁ ਬੀਚਾਰੁ ॥੧੯॥

ਸਤਿਗੁਰ ਕੈ ਜਨਮੇ ਗਵਨੁ ਮਿਟਾਇਆ

ਅਨਹਤਿ ਰਾਤੇ ਇਹੁ ਮਨੁ ਲਾਇਆ

ਮਨਸਾ ਆਸਾ ਸਬਦਿ ਜਲਾਈ

ਗੁਰਮੁਖਿ ਜੋਤਿ ਨਿਰੰਤਰਿ ਪਾਈ

ਤ੍ਰੈ ਗੁਣ ਮੇਟੇ ਖਾਈਐ ਸਾਰੁ

ਨਾਨਕ ਤਾਰੇ ਤਾਰਣਹਾਰੁ ॥੨੦॥

ਆਦਿ ਕਉ ਕਵਨੁ ਬੀਚਾਰੁ ਕਥੀਅਲੇ ਸੁੰਨ ਕਹਾ ਘਰ ਵਾਸੋ

ਗਿਆਨ ਕੀ ਮੁਦ੍ਰਾ ਕਵਨ ਕਥੀਅਲੇ ਘਟਿ ਘਟਿ ਕਵਨ ਨਿਵਾਸੋ

ਕਾਲ ਕਾ ਠੀਗਾ ਕਿਉ ਜਲਾਈਅਲੇ ਕਿਉ ਨਿਰਭਉ ਘਰਿ ਜਾਈਐ

ਸਹਜ ਸੰਤੋਖ ਕਾ ਆਸਣੁ ਜਾਣੈ ਕਿਉ ਛੇਦੇ ਬੈਰਾਈਐ

ਗੁਰ ਕੈ ਸਬਦਿ ਹਉਮੈ ਬਿਖੁ ਮਾਰੈ ਤਾ ਨਿਜ ਘਰਿ ਹੋਵੈ ਵਾਸੋ

ਜਿਨਿ ਰਚਿ ਰਚਿਆ ਤਿਸੁ ਸਬਦਿ ਪਛਾਣੈ ਨਾਨਕੁ ਤਾ ਕਾ ਦਾਸੋ ॥੨੧॥

ਕਹਾ ਤੇ ਆਵੈ ਕਹਾ ਇਹੁ ਜਾਵੈ ਕਹਾ ਇਹੁ ਰਹੈ ਸਮਾਈ

ਏਸੁ ਸਬਦ ਕਉ ਜੋ ਅਰਥਾਵੈ ਤਿਸੁ ਗੁਰ ਤਿਲੁ ਤਮਾਈ

ਕਿਉ ਤਤੈ ਅਵਿਗਤੈ ਪਾਵੈ ਗੁਰਮੁਖਿ ਲਗੈ ਪਿਆਰੋ

ਆਪੇ ਸੁਰਤਾ ਆਪੇ ਕਰਤਾ ਕਹੁ ਨਾਨਕ ਬੀਚਾਰੋ

ਹੁਕਮੇ ਆਵੈ ਹੁਕਮੇ ਜਾਵੈ ਹੁਕਮੇ ਰਹੈ ਸਮਾਈ

ਪੂਰੇ ਗੁਰ ਤੇ ਸਾਚੁ ਕਮਾਵੈ ਗਤਿ ਮਿਤਿ ਸਬਦੇ ਪਾਈ ॥੨੨॥

ਆਦਿ ਕਉ ਬਿਸਮਾਦੁ ਬੀਚਾਰੁ ਕਥੀਅਲੇ ਸੁੰਨ ਨਿਰੰਤਰਿ ਵਾਸੁ ਲੀਆ

ਅਕਲਪਤ ਮੁਦ੍ਰਾ ਗੁਰ ਗਿਆਨੁ ਬੀਚਾਰੀਅਲੇ ਘਟਿ ਘਟਿ ਸਾਚਾ ਸਰਬ ਜੀਆ

ਗੁਰ ਬਚਨੀ ਅਵਿਗਤਿ ਸਮਾਈਐ ਤਤੁ ਨਿਰੰਜਨੁ ਸਹਜਿ ਲਹੈ

ਨਾਨਕ ਦੂਜੀ ਕਾਰ ਕਰਣੀ ਸੇਵੈ ਸਿਖੁ ਸੁ ਖੋਜਿ ਲਹੈ

ਹੁਕਮੁ ਬਿਸਮਾਦੁ ਹੁਕਮਿ ਪਛਾਣੈ ਜੀਅ ਜੁਗਤਿ ਸਚੁ ਜਾਣੈ ਸੋਈ

ਆਪੁ ਮੇਟਿ ਨਿਰਾਲਮੁ ਹੋਵੈ ਅੰਤਰਿ ਸਾਚੁ ਜੋਗੀ ਕਹੀਐ ਸੋਈ ॥੨੩॥

ਅਵਿਗਤੋ ਨਿਰਮਾਇਲੁ ਉਪਜੇ ਨਿਰਗੁਣ ਤੇ ਸਰਗੁਣੁ ਥੀਆ

ਸਤਿਗੁਰ ਪਰਚੈ ਪਰਮ ਪਦੁ ਪਾਈਐ ਸਾਚੈ ਸਬਦਿ ਸਮਾਇ ਲੀਆ

ਏਕੇ ਕਉ ਸਚੁ ਏਕਾ ਜਾਣੈ ਹਉਮੈ ਦੂਜਾ ਦੂਰਿ ਕੀਆ

ਸੋ ਜੋਗੀ ਗੁਰਸਬਦੁ ਪਛਾਣੈ ਅੰਤਰਿ ਕਮਲੁ ਪ੍ਰਗਾਸੁ ਥੀਆ

ਜੀਵਤੁ ਮਰੈ ਤਾ ਸਭੁ ਕਿਛੁ ਸੂਝੈ ਅੰਤਰਿ ਜਾਣੈ ਸਰਬ ਦਇਆ

ਨਾਨਕ ਤਾ ਕਉ ਮਿਲੈ ਵਡਾਈ ਆਪੁ ਪਛਾਣੈ ਸਰਬ ਜੀਆ ॥੨੪॥