ਕਵਣ ਮੂਲੁ ਕਵਣ ਮਤਿ ਵੇਲਾ

ਤੇਰਾ ਕਵਣੁ ਗੁਰੂ ਜਿਸ ਕਾ ਤੂ ਚੇਲਾ

ਕਵਣ ਕਥਾ ਲੇ ਰਹਹੁ ਨਿਰਾਲੇ

ਬੋਲੈ ਨਾਨਕੁ ਸੁਣਹੁ ਤੁਮ ਬਾਲੇ

ਏਸੁ ਕਥਾ ਕਾ ਦੇਇ ਬੀਚਾਰੁ

ਭਵਜਲੁ ਸਬਦਿ ਲੰਘਾਵਣਹਾਰੁ ॥੪੩॥

ਪਵਨ ਅਰੰਭੁ ਸਤਿਗੁਰ ਮਤਿ ਵੇਲਾ

ਸਬਦੁ ਗੁਰੂ ਸੁਰਤਿ ਧੁਨਿ ਚੇਲਾ

ਅਕਥ ਕਥਾ ਲੇ ਰਹਉ ਨਿਰਾਲਾ

ਨਾਨਕ ਜੁਗਿ ਜੁਗਿ ਗੁਰ ਗੋਪਾਲਾ

ਏਕੁ ਸਬਦੁ ਜਿਤੁ ਕਥਾ ਵੀਚਾਰੀ

ਗੁਰਮੁਖਿ ਹਉਮੈ ਅਗਨਿ ਨਿਵਾਰੀ ॥੪੪॥

ਮੈਣ ਕੇ ਦੰਤ ਕਿਉ ਖਾਈਐ ਸਾਰੁ

ਜਿਤੁ ਗਰਬੁ ਜਾਇ ਸੁ ਕਵਣੁ ਆਹਾਰੁ

ਹਿਵੈ ਕਾ ਘਰੁ ਮੰਦਰੁ ਅਗਨਿ ਪਿਰਾਹਨੁ

ਕਵਨ ਗੁਫਾ ਜਿਤੁ ਰਹੈ ਅਵਾਹਨੁ

ਇਤ ਉਤ ਕਿਸ ਕਉ ਜਾਣਿ ਸਮਾਵੈ

ਕਵਨ ਧਿਆਨੁ ਮਨੁ ਮਨਹਿ ਸਮਾਵੈ ॥੪੫॥

ਹਉ ਹਉ ਮੈ ਮੈ ਵਿਚਹੁ ਖੋਵੈ

ਦੂਜਾ ਮੇਟੈ ਏਕੋ ਹੋਵੈ

ਜਗੁ ਕਰੜਾ ਮਨਮੁਖੁ ਗਾਵਾਰੁ

ਸਬਦੁ ਕਮਾਈਐ ਖਾਈਐ ਸਾਰੁ

ਅੰਤਰਿ ਬਾਹਰਿ ਏਕੋ ਜਾਣੈ

ਨਾਨਕ ਅਗਨਿ ਮਰੈ ਸਤਿਗੁਰ ਕੈ ਭਾਣੈ ॥੪੬॥

ਸਚ ਭੈ ਰਾਤਾ ਗਰਬੁ ਨਿਵਾਰੈ

ਏਕੋ ਜਾਤਾ ਸਬਦੁ ਵੀਚਾਰੈ

ਸਬਦੁ ਵਸੈ ਸਚੁ ਅੰਤਰਿ ਹੀਆ

ਤਨੁ ਮਨੁ ਸੀਤਲੁ ਰੰਗਿ ਰੰਗੀਆ

ਕਾਮੁ ਕ੍ਰੋਧੁ ਬਿਖੁ ਅਗਨਿ ਨਿਵਾਰੇ

ਨਾਨਕ ਨਦਰੀ ਨਦਰਿ ਪਿਆਰੇ ॥੪੭॥

ਕਵਨ ਮੁਖਿ ਚੰਦੁ ਹਿਵੈ ਘਰੁ ਛਾਇਆ

ਕਵਨ ਮੁਖਿ ਸੂਰਜੁ ਤਪੈ ਤਪਾਇਆ

ਕਵਨ ਮੁਖਿ ਕਾਲੁ ਜੋਹਤ ਨਿਤ ਰਹੈ

ਕਵਨ ਬੁਧਿ ਗੁਰਮੁਖਿ ਪਤਿ ਰਹੈ

ਕਵਨੁ ਜੋਧੁ ਜੋ ਕਾਲੁ ਸੰਘਾਰੈ

ਬੋਲੈ ਬਾਣੀ ਨਾਨਕੁ ਬੀਚਾਰੈ ॥੪੮॥

ਸਬਦੁ ਭਾਖਤ ਸਸਿ ਜੋਤਿ ਅਪਾਰਾ

ਸਸਿ ਘਰਿ ਸੂਰੁ ਵਸੈ ਮਿਟੈ ਅੰਧਿਆਰਾ

ਸੁਖੁ ਦੁਖੁ ਸਮ ਕਰਿ ਨਾਮੁ ਅਧਾਰਾ

ਆਪੇ ਪਾਰਿ ਉਤਾਰਣਹਾਰਾ

ਗੁਰ ਪਰਚੈ ਮਨੁ ਸਾਚਿ ਸਮਾਇ

ਪ੍ਰਣਵਤਿ ਨਾਨਕੁ ਕਾਲੁ ਖਾਇ ॥੪੯॥

ਨਾਮ ਤਤੁ ਸਭ ਹੀ ਸਿਰਿ ਜਾਪੈ

ਬਿਨੁ ਨਾਵੈ ਦੁਖੁ ਕਾਲੁ ਸੰਤਾਪੈ

ਤਤੋ ਤਤੁ ਮਿਲੈ ਮਨੁ ਮਾਨੈ

ਦੂਜਾ ਜਾਇ ਇਕਤੁ ਘਰਿ ਆਨੈ

ਬੋਲੈ ਪਵਨਾ ਗਗਨੁ ਗਰਜੈ

ਨਾਨਕ ਨਿਹਚਲੁ ਮਿਲਣੁ ਸਹਜੈ ॥੫੦॥

ਅੰਤਰਿ ਸੁੰਨੰ ਬਾਹਰਿ ਸੁੰਨੰ ਤ੍ਰਿਭਵਣ ਸੁੰਨ ਮਸੁੰਨੰ

ਚਉਥੇ ਸੁੰਨੈ ਜੋ ਨਰੁ ਜਾਣੈ ਤਾ ਕਉ ਪਾਪੁ ਪੁੰਨੰ

ਘਟਿ ਘਟਿ ਸੁੰਨ ਕਾ ਜਾਣੈ ਭੇਉ

ਆਦਿ ਪੁਰਖੁ ਨਿਰੰਜਨ ਦੇਉ

ਜੋ ਜਨੁ ਨਾਮ ਨਿਰੰਜਨ ਰਾਤਾ

ਨਾਨਕ ਸੋਈ ਪੁਰਖੁ ਬਿਧਾਤਾ ॥੫੧॥

ਸੁੰਨੋ ਸੁੰਨੁ ਕਹੈ ਸਭੁ ਕੋਈ

ਅਨਹਤ ਸੁੰਨੁ ਕਹਾ ਤੇ ਹੋਈ

ਅਨਹਤ ਸੁੰਨਿ ਰਤੇ ਸੇ ਕੈਸੇ

ਜਿਸ ਤੇ ਉਪਜੇ ਤਿਸ ਹੀ ਜੈਸੇ

ਓਇ ਜਨਮਿ ਮਰਹਿ ਆਵਹਿ ਜਾਹਿ

ਨਾਨਕ ਗੁਰਮੁਖਿ ਮਨੁ ਸਮਝਾਹਿ ॥੫੨॥